BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।

ਜ਼ਬੂਰ 55:23


 

ਅਧਿਆਇ 81ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ,
2"ਕਿੰਨਾ ਕੁ ਚਿਰ ਤੂੰ ਇਹੋ ਜਿਹੀਆਂ ਗੱਲਾਂ ਕਰਦਾ ਰਹੇਁਗਾ? ਤੇਰੇ ਬੋਲ ਹਨੇਰੀ ਵਰਗੇ ਨੇ।
3ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?
4ਜੇ ਤੇਰੇ ਬੱਚਿਆਂ ਨੇ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਤਾਂ ਉਸਨੇ ਉਨ੍ਹਾਂ ਨੂੰ ਦੰਡ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਾਪਾਂ ਦੀ ਕੀਮਤ ਦਿੱਤੀ ਹੈ।
5ਪਰ ਹੁਣ ਅੱਯੂਬ ਪਰਮੇਸ਼ੁਰ ਵੱਲ ਵੇਖ ਤੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰ।
6ਜੇ ਤੂੰ ਸ਼ੁਧ ਤੇ ਨੇਕ ਹੈਂ, ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ। ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕ੍ਕੀ ਤੇਰੀ ਹੈ।
7ਫੇਰ ਤੇਰੇ ਕੋਲ ਉਸ ਨਾਲੋਂ ਹੋਰ ਵੀ ਵਧੇਰੇ ਹੋਵੇਗਾ ਜਿੰਨਾ ਸ਼ੁਰੂ ਵਿੱਚ ਤੇਰੇ ਕੋਲ ਸੀ।
8ਬੁਢ੍ਢੇ ਲੋਕਾਂ ਨੂੰ ਪੁੱਛ। ਪਤਾ ਕਰ ਉਨ੍ਹਾਂ ਦੇ ਪੁਰਖਿਆਂ ਨੇ ਕੀ ਸਿਖਿਆ ਸੀ।
9ਕਿਉਂ ਜੋ ਅਸੀਂ ਇੱਥੇ ਸਿਰਫ਼ ਕਲ੍ਹ੍ਹ ਤੋਂ ਹੀ ਹਾਂ ਜੋ ਕਿ ਲੰਘ ਚੁਕਿਆ ਹੈ। ਇਸ ਲਈ ਅਸੀਂ ਕੁਝ ਨਹੀਂ ਜਾਣਦੇ।
10ਸ਼ਾਇਦ ਬਜ਼ੁਰਗ ਲੋਕ ਤੈਨੂੰ ਸਿਖਾ ਸਕਣ, ਸ਼ਾਇਦ ਉਹ ਤੈਨੂੰ ਸਿਖਾ ਸਕਣ ਜੋ ਕੁਝ ਉਨ੍ਹਾਂ ਨੇ ਸਿਖਿਆ।'
11ਬਿਲਦਦ ਨੇ ਆਖਿਆ, "ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵਧ ਸਕਦਾ ਹੈ? ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸਕਦੇ ਨੇ?
12ਨਹੀਁ, ਪਾਣੀ ਸੁੱਕ ਜਾਵੇ ਤਾਂ ਉਹ ਵੀ ਸੁੱਕ ਜਾਂਦੇ ਨੇ। ਉਹ ਇੰਨੇ ਛੋਟੇ ਰਹਿ ਜਾਣਗੇ ਕਿ ਵਰਤਣ ਦੇ ਯੋਗ ਨਹੀਂ ਹੋਣਗੇ।
13ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।
14ਉਸ ਬੰਦੇ ਦਾ ਕੋਈ ਸਹਾਰਾ ਨਹੀਂ ਹੁੰਦਾ। ਉਸਦੀ ਸੁਰਖਿਆ ਮਕ੍ਕੜੀ ਦੇ ਜਾਲ ਵਰਗੀ ਹੁੰਦੀ ਹੈ।
15ਜੇ ਕੋਈ ਬੰਦਾ ਮਕ੍ਕੜੀ ਦੇ ਜਾਲ ਤੇ ਨਿਰਭਰ ਕਰਦਾ, ਉਹ ਖੜਾ ਨਹੀਂ ਹੋ ਸਕਦਾ। ਉਹ ਫੜੀ ਰਖਦਾ ਹੈ ਜਾਲ ਨੂੰ ਪਰ ਉਹ ਉੱਠ ਨਹੀਂ ਸਕਦਾ।
16ਉਹ ਬੰਦਾ ਉਸ ਪੌਦੇ ਵਰਗਾ ਹੈ ਜਿਸਨੂੰ ਕਾਫੀ ਪਾਣੀ ਤੇ ਧੁੱਪ ਮਿਲਦਾ ਹੈ। ਇਸਦੀਆਂ ਟਾਹਣੀਆਂ ਸਾਰੇ ਬਾਗ ਵਿੱਚ ਫੈਲੀਆ ਹੁਂਦੀਆ ਨੇ।
17ਇਸ ਦੀਆਂ ਜੜਾਂ ਪੱਥਰ ਦੇ ਢੇਰ ਨੂੰ ਵਲ ਲੈਂਦੀਆਂ ਹਨ, ਪੱਥਰ 'ਚ ਉੱਗਣ ਦੀ ਤਲਾਸ਼ ਕਰਦੀਆਂ ਨੇ।
18ਪਰ ਜੇ ਉਸ ਬੂਟੇ ਨੂੰ ਉਸਦੀ ਥਾਂ ਤੋਂ ਹਿਲਾ ਦਿੱਤਾ ਜਾਵੇ ਇਹ ਮਰ ਜਾਵੇਗਾ ਤੇ ਕੋਈ ਨਹੀਂ ਜਾਣ ਸਕੇਗਾ ਕਿ ਉਹ ਕਦੇ ਉੱਥੇ ਸੀ।
19ਪਰ ਪੌਦਾ ਖੁਸ਼ ਸੀ। ਤੇ ਦੂਸਰਾ ਉਸਦੀ ਥਾਵੋਂ ਉੱਗ ਪਵੇਗਾ।
20ਪਰ ਪਰਮੇਸ਼ੁਰ ਕਦੇ ਵੀ ਬੇਗੁਹਾਹਾਂ ਦਾ ਤਿਆਗ ਨਹੀਂ ਕਰਦਾ ਅਤੇ ਉਹ ਕਦੇ ਵੀ ਬਦ ਲੋਕਾਂ ਨੂੰ ਤਾਕਤਵਰ ਨਹੀਂ ਬਣਾਉਂਦਾ।
21ਪਰਮੇਸ਼ੁਰ ਹਾਲੇ ਵੀ ਤੇਰਾ ਮੂੰਹ ਹਾਸਿਆਂ ਨਾਲ ਅਤੇ ਤੇਰੇ ਬੁਲ੍ਹਾਂ ਨੂੰ ਆਨੰਦ ਦੀਆਂ ਕਿਲਕਾਰੀਆਂ ਨਾਲ ਭਰ ਦੇਵੇਗਾ।
22ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ। ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية