BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

"ਪਰ ਫ਼ੇਰ ਮੈਂ ਉਸ ਸ਼ਹਿਰ ਦੇ ਲੋਕਾਂ ਨੂੰ ਬਖਸ਼ ਦਿਆਂਗਾ। ਮੈਂ ਉਨ੍ਹਾਂ ਲੋੋਕਾਂ ਨੂੰ ਸ਼ਾਂਤੀ ਨਾਲ ਰਹਿਣ ਦਿਆਂਗਾ।

ਯਰਮਿਆਹ 33:6


 

ਅਧਿਆਇ 91ਤਾਂ ਅੱਯੂਬ ਨੇ ਜਵਾਬ ਦਿੱਤਾ:
2"ਹਾਂ, ਮੈਂ ਜਾਣਦਾ ਹਾਂ ਕਿ ਜੋ ਤੂੰ ਆਖਦਾ ਸੱਚ ਹੈ। ਪਰ ਕਿਹੜਾ ਆਦਮੀ ਪਰਮੇਸ਼ੁਰ ਨੂੰ ਦਲੀਲਾਂ ਨਾਲ ਜਿੱਤ ਸਕਦਾ ਹੈ।
3ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸਕਦਾ। ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸਕਦਾ।
4ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸਕਦਾ।
5ਪਰਮੇਸ਼ੁਰ ਪਰਬਤਾਂ ਨੂੰ ਹਿਲਾਉਂਦਾ ਅਤੇ ਉਹ ਇਸਨੂੰ ਜਾਣਦੇ ਵੀ ਨਹੀਂ। ਉਹ ਉਨ੍ਹਾਂ ਨੂੰ ਪਲਟ ਦਿੰਦਾ ਜਦੋਂ ਉਹ ਗੁੱਸੇ ਵਿੱਚ ਹੁੰਦਾ।
6ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ। ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ।
7ਪਰਮੇਸ਼ੁਰ ਸੂਰਜ ਨਾਲ ਗੱਲ ਕਰ ਸਕਦਾ ਹੈ ਤੇ ਇਸ ਨੂੰ ਉਦੈ ਹੋਣ ਤੋਂ ਰੋਕ ਸਕਦਾ ਹੈ। ਉਹ ਤਾਰਿਆਂ ਨੂੰ ਸਬਿਰ ਕਰ ਸਕਦਾ ਹੈ ਇਸ ਲਈ ਉਹ ਨਹੀਂ ਚਮਕਦੇ।
8ਇਕੱਲੇ ਪਰਮੇਸ਼ੁਰ ਨੇ ਹੀ ਅਕਾਸ਼ਾਂ ਨੂੰ ਬਣਾਇਆ ਉਹ ਸਮੁੰਦਰ ਦੀਆਂ ਲਹਿਰਾਂ ਉੱਤੇ ਤੁਰਦਾ ਹੈ।
9ਪਰਮੇਸ਼ੁਰ ਨੇ ਤਾਰਿਆਂ ਦੇ ਸਮੂਹ, ਬੀਅਰ, ਉਰੀਅਨ ਅਤੇ ਪਲੇਦੇਸ ਨੂੰ ਬਣਾਇਆ। ਉਸਨੇ ਦੱਖਣ ਦੇ ਕਮਰਿਆਂ ਨੂੰ ਬਣਾਇਆ।
10ਪਰਮੇਸ਼ੁਰ ਮਹਾਨ ਗੱਲਾਂ ਕਰਦਾ ਹੈ ਜਿਹੜੀਆਂ ਲੋਕ ਨਹੀਂ ਸਮਝ ਸਕਦੇ। ਪਰਮੇਸ਼ੁਰ ਦੇ ਕਰਿਸ਼ਮੇ ਕਿਸੇ ਦੇ ਗਿਣਤੀ ਕੀਤੇ ਜਾਣ ਨਾਲੋਂ ਵਧੇਰੇ ਹੈ।
11ਜਦੋਂ ਪਰਮੇਸ਼ੁਰ ਮੇਰੇ ਸਾਮ੍ਹਣਿਉ ਲੰਘਦਾ ਹੈ ਮੈਂ ਉਸ ਨੂੰ ਨਹੀਂ ਦੇਖ ਸਕਦਾ। ਜਦੋਂ ਪਰਮੇਸ਼ੁਰ ਲੰਘਦਾ ਹੈ ਮੈਨੂੰ ਉਸ ਦਾ ਪਤਾ ਨਹੀਂ ਲੱਗਦਾ।
12ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਖੋਹ ਲੈਂਦਾ ਹੈ ਉਸ ਨੂੰ ਕੋਈ ਨਹੀਂ ਰੋਕ ਸਕਦਾ। ਕੋਈ ਉਸ ਨੂੰ ਨਹੀਂ ਆਖ ਸਕਦਾ 'ਤੁਸੀਂ ਕੀ ਕਰ ਰਹੇ ਹੋ?'
13ਪਰਮੇਸ਼ੁਰ ਆਪਣੇ ਕ੍ਰੋਧ ਨੂੰ ਦਬਾਉਂਦਾ ਨਹੀਂ। ਰਹਾਬ ਦੇ ਸਹਾਇਕ ਵੀ ਪਰਮੇਸ਼ੁਰ ਅੱਗੇ ਝੁਕਦੇ ਹਨ।
14ਇਸ ਲਈ ਮੈਂ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸਕਦਾ। ਮੈਂ ਜਾਣਦਾ ਹੀ ਨਹੀਂ ਕਿ ਉਸ ਨੂੰ ਕੀ ਆਖਣਾ।
15ਭਾਵੇਂ ਜੇਕਰ ਮੈਂ ਬੇਗੁਨਾਹ ਹਾਂ, ਮੈਂ ਉਸ ਨੂੰ ਜਵਾਬ ਨਹੀਂ ਦੇ ਸਕਦਾ। ਮੈਂ ਤਾਂ ਸਿਰਫ਼ ਇੰਨਾ ਹੀ ਕਰ ਸਕਦਾ ਹਾਂ, ਮੇਰੇ ਮੁਕੱਦਮੇ ਦੀ ਸੁਣਵਾਈ ਲਈ ਉਸਦੀ ਮਿਹਰ ਲਈ ਮਿੰਨਤ ਹੀ ਕਰ ਸਕਦਾ ਹਾਂ।
16ਜੇ ਕਿਤੇ ਮੈਂ ਬੁਲਾਇਆ ਤੇ ਉਸਨੇ ਜਵਾਬ ਵੀ ਦਿੱਤਾ ਫੇਰ ਵੀ ਮੈਂ ਵਿਸ਼ਵਾਸ ਨਹੀਂ ਕਰਾਂਗਾ ਕਿ ਸੱਚਮੁਚ ਉਹ ਮੈਨੂੰ ਸੁਣੇਗਾ।
17ਪਰਮੇਸ਼ੁਰ ਮੈਨੂੰ ਕੁਚਲਨ ਲਈ ਤੂਫਾਨ ਭੇਜ ਸਕਦਾ ਹੈ। ਅਕਾਰਣ ਹੀ ਉਹ ਮੈਨੂੰ ਹੋਰ ਜ਼ਖਮ ਦੇ ਸਕਦਾ ਹੈ।
18ਪਰਮੇਸ਼ੁਰ ਮੈਨੂੰ ਸੁਖ ਦਾ ਸਾਹ ਨਹੀਂ ਲੈਣ ਦੇਵੇਗਾ। ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ।
19ਮੈਂ ਪਰਮੇਸ਼ੁਰ ਨੂੰ ਨਹੀਂ ਹਰਾ ਸਕਦਾ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ। ਕੌਣ ਪਰਮੇਸ਼ੁਰ ਨੂੰ ਕਚਿਹਰੀ ਆਉਣ ਲਈ ਮਜ਼ਬੂਰ ਕਰੇਗਾ।
20ਮੈਂ ਬੇਗੁਨਾਹ ਹਾਂ, ਪਰ ਹਾਂ, ਜੋ ਵੀ ਮੈਂ ਆਖਦਾ ਹਾਂ ਮੇਰੀ ਨਿਂਦਿਆ ਕਰਦਾ ਹੈ। ਮੈਂ ਬੇਗੁਨਾਹ ਹਾਂ ਪਰ ਜੇ ਮੈਂ ਬੋਲਦਾ ਹਾਂ ਮੇਰਾ ਮੂੰਹ ਮੈਨੂੰ ਦੋਸ਼ੀ ਸਿਧ੍ਧ ਕਰਦਾ ਹੈ।
21ਮੈਂ ਨਿਰਦੋਸ਼ ਹਾਂ ਪਰ ਮੈਨੂੰ ਪਤਾ ਨਹੀਂ ਕੀ ਸੋਚਾਂ। ਮੈਂ ਆਪਣੀ ਜ਼ਿੰਦਗੀ ਨੂੰ ਨਫ਼ਰਤ ਕਰਦਾ ਹਾਂ।
22ਮੈਂ ਆਪਣੇ-ਆਪ ਨੂੰ ਆਖਦਾ ਹਾਂ, 'ਹਰ ਇੱਕ ਨਾਲ ਇਹੋ ਗੱਲ ਵਾਪਰਦੀ ਹੈ। ਬੇਗੁਨਾਹ ਲੋਕ ਵੀ ਗੁਨਾਹਗਾਰਾਂ ਵਾਂਗ ਹੀ ਮਰਦੇ ਹਨ। ਪਰਮੇਸ਼ੁਰ ਉਨ੍ਹਾਂ ਸਭ ਦੀਆਂ ਜ਼ਿਂਦਗਾਨੀਆਂ ਖਤਮ ਕਰ ਦਿੰਦਾ ਹੈ।'
23ਜਦੋਂ ਕੋਈ ਭਿਆਨਕ ਗੱਲ ਵਾਪਰਦੀ ਹੈ ਅਤੇ ਕੋਈ ਬੇਗੁਨਾਹ ਬੰਦਾ ਮਾਰਿਆ ਜਾਂਦਾ ਹੈ, ਕੀ ਪਰਮੇਸ਼ੁਰ ਸਿਰਫ਼ ਉਸ ਉੱਤੇ ਹੱਸਦਾ ਹੈ।
24ਜਦੋਂ ਕੋਈ ਬਦਕਾਰ ਆਦਮੀ ਕਿਸੇ ਧਰਤੀ ਨੂੰ ਨਿਯਂਤਿ੍ਰਤ ਕਰਦਾ, ਕੀ ਪਰਮੇਸ਼ੁਰ ਆਗੂਆਂ ਨੂੰ ਇਹ ਦੇਖਣ ਤੋਂ ਰੋਕਦਾ ਹੈ ਕਿ ਕੀ ਵਾਪਰ ਰਿਹਾ ਹੈ? ਜੇਕਰ ਇਹ ਉਹ ਨਹੀਂ ਹੈ, ਤਾਂ ਇਹ ਕੌਣ ਹੈ?
25ਮੇਰੇ ਦਿਨ ਦੌੜਾਕ ਨਾਲੋਂ ਤੇਜ਼ੀ ਨਾਲ ਬੀਤ ਰਹੇ ਹਨ। ਮੇਰੇ ਦਿਨ ਉਡਦੇ ਜਾਂਦੇ ਨੇ ਤੇ ਉਨ੍ਹਾਂ ਵਿੱਚ ਕੋਈ ਖੁਸ਼ੀ ਨਹੀਂ ਹੈ।
26ਮੇਰੇ ਦਿਨ ਛੇਤੀ ਨਾਲ ਲੰਘ ਰਹੇ ਨੇ। ਸਰਕਂਡਿਆਂ ਦੀ ਕਿਸ਼ਤੀ ਵਾਂਗ। ਮੇਰੇ ਦਿਨ ਬਾਜ਼ਾਂ ਦੀ ਤੇਜ਼ੀ ਵਾਂਗ ਲੰਘ ਰਹੇ ਨੇ ਜਿਹੜੇ ਕਿਸੇ ਜਾਨਵਰ ਉੱਤੇ ਝਪਟ ਰਹੇ ਹੋਣ।
27"ਜੇ ਮੈਂ ਆਖਾਂ ਮੈਂ ਸ਼ਿਕਾਇਤ ਨਹੀਂ ਕਰਾਂਗਾ। ਮੈਂ ਆਪਣਾ ਦਰਦ ਭੁੱਲ ਜਾਵਾਂਗਾ। ਮੈਂ ਆਪਣੇ ਮੂੰਹ ਉੱਤੇ ਹਾਸਾ ਚਿਪਕਾ ਲਵਾਂਗਾ।
28ਇਸ ਨਾਲ ਕੁਝ ਨਹੀਂ ਬਦਲਦਾ। ਮੇਰੇ ਤਸੀਹੇ ਹਾਲੇ ਵੀ ਮੈਨੂੰ ਭੈਭੀਤ ਕਰਦੇ ਹਨ ਅਤੇ ਮੈਂ ਜਾਣਦਾ ਹਾਂ ਕਿ ਤੂੰ, ਪਰਮੇਸ਼ੁਰ ਮੈਨੂੰ ਬੇਗੁਨਾਹ ਘੋਸ਼ਿਤ ਨਹੀਂ ਕਰੇਂਗਾ।
29ਮੈਨੂੰ ਤਾਂ ਪਹਿਲਾਂ ਹੀ ਦੋਸ਼ੀ ਮੰਨ ਲਿਆ ਗਿਆ ਹੈ। ਇਸ ਲਈ ਮੈਂ ਕੋਸ਼ਿਸ਼ ਕਿਉਂ ਕਰਦਾ ਹਾਂ? ਮੈਂ ਆਖਦਾ ਹਾਂ ਇਸਨੂੰ ਭੁੱਲ ਜਾ।
30ਜੇ ਮੈਂ ਆਪਣੇ ਆਪ ਨੂੰ ਬਰਫ ਨਾਲ ਵੀ ਸਾਫ ਕਰ ਲਵਾਂ ਤੇ ਆਪਣੇ ਹੱਥ ਸਾਬਨ ਨਾਲ ਧੋਕੇ ਵੀ ਸਾਫ਼ ਕਰ ਲਵਾਂ,
31ਪਰਮੇਸ਼ੁਰ ਮੈਨੂੰ ਚਿਕ੍ਕੜ ਵਾਲੇ ਟੋਏ ਵਿੱਚ ਧੱਕ ਦੇਵੇਗਾ। ਫ਼ੇਰ ਮੇਰੇ ਬਸਤਰ ਵੀ ਮੈਨੂੰ ਨਫ਼ਰਤ ਕਰਨਗੇ।
32ਪਰਮੇਸ਼ੁਰ ਮੇਰੇ ਵਾਂਗ ਇੱਕ ਆਦਮੀ ਨਹੀਂ ਹੈ। ਇਸੇ ਲਈ ਮੈਂ ਉਸ ਨੂੰ ਜਵਾਬ ਨਹੀਂ ਦੇ ਸਕਦਾ। ਅਸੀਂ ਇੱਕ ਦੂਸਰੇ ਨੂੰ ਕਚਿਹਰੀ ਅੰਦਰ ਨਹੀਂ ਮਿਲ ਸਕਦੇ।
33ਕਾਸ਼ ਕਿ ਕੋਈ ਦੋਹਾਂ ਧਿਰਾਂ ਨੂੰ ਸੁਣਨ ਵਾਲਾ ਹੁੰਦਾ। ਕਾਸ਼ ਕਿ ਸਾਡੇ ਦੋਹਾਂ ਬਾਰੇ ਨਿਰਪੱਖ ਨਿਰਣਾ ਕਰਨ ਵਾਲਾ ਇੱਥੇ ਕੋਈ ਅਜਿਹਾ ਹੁੰਦਾ।
34ਕਾਸ਼ ਕਿ ਪਰਮੇਸ਼ੁਰ ਦੀ ਸਜ਼ਾ ਵਾਲੀ ਲਾਠੀ ਨੂੰ ਖੋਹ ਕੇ ਲੈ ਜਾਣ ਵਾਲਾ ਕੋਈ ਹੁੰਦਾ। ਫ਼ੇਰ ਪਰਮੇਸ਼ੁਰ ਨੇ ਮੈਨੂੰ ਹੋਰ ਭੈਭੀਤ ਨਹੀਂ ਕਰ ਸਕਣਾ ਸੀ।
35ਫੇਰ ਮੈਂ ਪਰਮੇਸ਼ੁਰ ਤੋਂ ਭੈਭੀਤ ਹੋਏ ਬਿਨਾ ਜੋ ਵੀ ਆਖਣਾ ਚਾਹੁੰਦਾ ਹਾਂ ਕਹਿ ਸਕਦਾ ਸਾਂ। ਪਰ ਹੁਣ ਮੈਂ ਅਜਿਹਾ ਨਹੀਂ ਕਰ ਸਕਦਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية