BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ। ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।

ਅੱਯੂਬ 12:13


 

ਅਧਿਆਇ 11ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
2ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿਚਾਰ ਕਰਦਾ ਹੈ।
3ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇਕ ਹੋ ਜਾਂਦਾ ਹੈ।
4ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ। ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।
5ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਰਣਾ ਕਰਨ ਲਈ ਇਕਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਰਣਾ ਬੇਕਸੂਰਾਂ ਵਾਂਗ ਨਹੀਂ ਹੋਵੇਗਾ।
6ਕਿਉਂ? ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ, ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية