BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।

ਯਸਈਆਹ 35:10


 

ਅਧਿਆਇ 1121ਯਹੋਵਾਹ, ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
2ਉਸਦੀ ਔਲਾਦ ਧਰਤ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚ ਮੁੱਚ ਸੁਭਾਗੀ ਹੋਵੇਗੀ।
3ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।
4ਚਂਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।
5ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
6ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
7ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰਖਦਾ ਹੈ।
8ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।
9ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
10ਬਦਚਲਣ ਬੰਦੇ ਇਸਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇਛਾ ਉਹ ਬੁਰੀ ਤਰ੍ਹਾਂ ਕਰਦੇ ਹਨ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية