BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਆਪਣੇ ਅੰਦਰ ਮਸੀਹ ਦੀ ਸਿਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।

ਕੁਲੁੱਸੀਆਂ 3:16


 

ਅਧਿਆਇ 29



1ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
2ਯਹੋਵਾਹ ਦੀ ਉਸਤਤਿ ਕਰੋ ਅਤੇ ਉਸਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
3ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਂਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
4ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ ਅਤੇ ਤੇਜ ਨੂੰ ਦਰਸਾਉਂਦਾ ਹੈ।
5ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵਢਦਾ ਹੈ।
6ਯਹੋਵਾਹ ਲਬੋਨਾਨ ਨੂੰ ਹਿਲਾ ਦਿੰਦੀ ਹੈ। ਇਹ ਛੋਟੇ ਵਛੇ ਦੇ ਨੱਚਣ ਵਰਗਾ ਲੱਗਦਾ ਹੈ। ਸਿਰਯੋਨ ਹਿਲਦਾ ਹੈ। ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।
7ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
8ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
9ਯਹੋਵਾਹ ਦੀ ਅਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ। ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ। ਪਰ ਉਸਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।
10ਹੜ ਵੇਲੇ ਯਹੋਵਾਹ ਰਾਜਾ ਸੀ। ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
11ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية