BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਆਪਣੇ ਅੰਦਰ ਮਸੀਹ ਦੀ ਸਿਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।

ਕੁਲੁੱਸੀਆਂ 3:16


 

ਅਧਿਆਇ 53



1ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ। ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।
2ਸੱਚ ਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ। ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।
3ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ। ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ। ਕੋਈ ਨਹੀਂ, ਇੱਕ ਬੰਦਾ ਵੀ ਨਹੀਂ।
4ਪਰਮੇਸ਼ੁਰ ਆਖਦਾ ਹੈ, "ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ। ਪਰ ਉਹ ਮੇਰੇ ਅੱਗੇ ਅਰਦਾਸ ਨਹੀਂ ਕਰਦੇ। ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।"
5ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।
6ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية