BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉਚਿਆਂ ਬ੍ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉਚਿਆਂ ਬ੍ਥਾਵਾਂ ਉੱਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।

੧ ਸਲਾਤੀਨ 22:43


 

ਅਧਿਆਇ 121ਜਿਹੜਾ ਆਦਮੀ ਸਿਖ੍ਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ।
2ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸਕੀਮੀ ਬੰਦੇ ਨੂੰ ਨਿਂਦਦਾ ਹੈ।
3ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਬਾਪਿਤ ਨਹੀਂ ਕਰ ਸਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸਕਦਾ।
4ਨੇਕ ਪਤਨੀ ਆਪਣੇ ਪਤੀ ਦੇ ਸਿਰ ਤੇ ਸ਼ਾਹੀ ਤਾਜ਼ ਵਾਂਗ ਹੁੰਦੀ ਹੈ, ਪਰ ਜਿਹੜੀ ਔਰਤ ਆਪਣੇ ਪਤੀ ਨੂੰ ਸ਼ਰਮਿੰਦਾ ਕਰਦੀ ਹੈ ਉਹ ਉਸ ਦੇ ਸਰੀਰ ਵਿੱਚ ਇੱਕ ਬਿਮਾਰੀ ਵਾਂਗ ਹੈ।
5ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁਂਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ।
6ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
7ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
8ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁਠ੍ਠੇ ਹਨ ਤਿਰਸਕਾਰੇ ਜਾਂਦੇ ਹਨ।
9ਮਹਤ੍ਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵਧੀਆ ਹੈ।
10ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।
11ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿਚਾਰਾਂ ਦੇ ਪਿੱਛੇ ਭੱਜਦਾ ਹੈ ਉਸਨੂੰ ਸੂਝ ਦੀ ਕਮੀ ਹੁੰਦੀ ਹੈ।
12ਦੁਸ਼ਟ ਬਦ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉਨ੍ਨਤੀ ਕਰਦਾ ਹੈ।
13ਇੱਕ ਬਦ ਵਿਅਕਤੀ ਆਪਣੀਆਂ ਦੋਖੀ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
14ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
15ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।
16ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।
17ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।
18ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸਕਦੇ ਹਨ, ਪਰ ਸਿਆਣੇ ਬੰਦੇ ਦੇ ਸਬਦ (ਉਪਦੇਸ਼) ਜ਼ਖਮਾਂ ਨੂੰ ਰਾਜੀ ਕਰ ਸਕਦੇ ਹਨ।
19ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।
20ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ।
21ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾ੍ਹਮਣਾ ਕਰਨਗੇ।
22ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
23ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰਖਤਾਈ ਦਰਸਾ ਦਿੰਦਾ ਹੈ।
24ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾੇ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
25ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸਨੂੰ ਖੁਸ਼ ਕਰ ਸਕਦੇ ਹਨ।
26ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
27ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
28ਜ਼ਿਂਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية