BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਦੀ ਸੇਵਾ ਕਰਿਦਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁਖ ਆ।

ਜ਼ਬੂਰ 100:2


 

ਅਧਿਆਇ 11ਇਹ ਸ਼ਬਦ ਉਪਦੇਸ਼ਕ ਵੱਲੋਂ ਹਨ। ਉਹ ਉਪਦੇਸ਼ਕ ਯਰੂਸ਼ਲਮ ਦੇ ਰਾਜੇ ਦਾਊਦ ਦਾ ਪੁੱਤਰ ਸੀ।
2ਪੂਰੀ ਤਰ੍ਹਾਂ ਅਰਬਹੀਣ, ਉਪਦੇਸ਼ਕ ਨੇ ਆਖਿਆ, ਪੂਰੀ ਤਰ੍ਹਾਂ ਅਰਬਹੀਣ, ਸਭ ਕੁਝ ਅਰਬਹੀਣ ਹੈ।
3ਆਪਣੀਆਂ ਸਾਰੀਆਂ ਟਕਰਾਂ ਤੋਂ ਲੋਕਾਂ ਨੂੰ ਕੀ ਲਾਭ ਮਿਲ ਸਕਦਾ, ਜਿਵੇਂ ਕਿ ਉਹ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹਨ।
4ਇੱਕ ਪੀੜੀ ਜਾਂਦੀ ਹੈ ਅਤੇ ਦੂਸਰੀ ਪੀੜੀ ਆ ਜਾਂਦੀ ਹੈ, ਪਰ ਧਰਤੀ ਹਮੇਸ਼ਾ ਰਹਿੰਦੀ ਹੈ।
5ਸੂਰਜ ਚੜਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜਦਾ ਹੈ।
6ਹਵਾ ਦੱਖਣ ਵੱਲ ਵਗਦੀ ਹੈ ਅਤੇ ਹਵਾ ਉੱਤਰ ਵੱਲ ਵਗਦੀ ਹੈ। ਹਵਾ ਹਰ ਪਾਸੇ ਘੁੰਮਦੀ ਹੋਈ ਵਗਦੀ ਹੈ। ਫੇਰ ਹਵਾ ਮੁੜਦੀ ਹੈ ਅਤੇ ਦੋਬਾਰਾ ਓਸੇ ਥਾਂ ਵੱਲ ਵਗਦੀ ਹੈ ਜਿਬੋਁ ਸ਼ਰੂ ਹੋਈ ਸੀ।
7ਸਾਰੇ ਦਰਿਆ ਬਾਰ ਬਾਰ ਓਸੇ ਥਾਂ ਵੱਲ ਵਗਦੇ ਹਨ। ਉਹ ਸਾਰੇ ਸਮੁੰਦਰ ਵੱਲ ਵਗਦੇ ਹਨ ਪਰ ਸਮੁੰਦਰ ਕਦੇ ਨਹੀਂ ਭਰਦਾ।
8ਇਹ ਸਭ ਗੱਲਾਂ ਬਕਾਉਣ ਵਾਲੀਆਂ ਹਨ, ਲੋਕ ਕਦੇ ਵੀ ਉਨ੍ਹਾਂ ਬਾਰੇ ਗੱਲਾਂ ਕਰਨੋ ਨਹੀਂ ਹਟਦੇ, ਪਰ ਉਨ੍ਹਾਂ ਦੀਆਂ ਅੱਖਾਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ ਅਤੇ ਵੇਖਣੋ ਨਹੀਂ ਹਟਦੀਆਂ, ਅਤੇ ਉਨ੍ਹਾਂ ਦੇ ਕੰਨ ਨਹੀਂ ਭਰਦੇ ਅਤੇ ਸੁਣਨੋਁ ਨਹੀਂ ਹਟਦੇ।
9ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ।
10ਭਾਵੇਂ ਕੋਈ ਬੰਦਾ ਆਖੇ, "ਦੇਖੋ ਇਹ ਨਵੀਂ ਚੀਜ਼ ਹੈ!" ਪਰ ਉਹ ਚੀਜ਼ ਹਮੇਸ਼ਾ ਹੀ ਓਥੇ ਰਹੀ ਹੈ। ਇਹ ਸਾਡੇ ਜਨਮ ਤੋਂ ਪਹਿਲਾਂ ਵੀ ਇੱਥੇ ਸੀ।
11ਇੱਥੇ ਪੁਰਾਣੀਆਂ ਪੀੜੀਆਂ ਦੀ ਕੋਈ ਯਾਦਗਾਰੀ ਨਹੀਂ, ਅਤੇ ਜਿਹੜੀਆਂ ਪੀੜੀਆਂ ਹਾਲੇ ਆਉਣ ਵਾਲੀਆਂ ਹਨ, ਉਨ੍ਹਾਂ ਦੁਆਰਾ ਯਾਦ ਨਹੀਂ ਕੀਤੀਆਂ ਜਾਣਗੀਆਂ ਜਿਹੜੀਆਂ ਉਨ੍ਹਾਂ ਤੋਂ ਬਾਅਦ ਵਿੱਚ ਆਵਣਗੀਆਂ।
12ਮੈਂ ਉਪਦੇਸ਼ਕ, ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸਾਂ।
13ਮੈਂ ਸਿਆਣਪ ਨਾਲ ਨਿਰਖ ਕਰਨ ਲਈ ਨਿਕਲ ਪਿਆ ਜਿਹੜੀਆਂ ਸਭ ਗੱਲਾਂ ਇਸ ਜੀਵਨ ਵਿੱਚ ਵਾਪਰਦੀਆਂ ਹਨ। ਮੈਂ ਜਾਣਿਆ ਕਿ ਪਰਮੇਸ਼ੁਰ ਨੇ ਜਿਹੜਾ ਉਦੇਸ਼ ਲੋਕਾਂ ਨੂੰ ਆਪਣੇ-ਆਪ ਨੂੰ ਵਿਅਸਤ ਰੱਖਣ ਲਈ ਦਿੱਤਾ ਬਹੁਤ ਬੁਰਾ ਵਿਉਪਾਰ ਹੈ।
14ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿਛੇ ਭੱਜਣ ਵਾਂਗ ਹੈ।
15ਜੋ ਵਿਂਗਾ ਹੋਇਆ ਸਿਧ੍ਧਾ ਨਹੀਂ ਕੀਤਾ ਜਾ ਸਕਦਾ, ਅਤੇ ਜਿੱਥੇ ਕਿਤੇ ਕੁਝ ਨਾ ਹੋਵੇ, ਓਥੇ ਗਿਣਨ ਲਈ ਕੁਝ ਨਹੀਂ ਹੁੰਦਾ।
16ਮੈਂ ਆਪਣੇ-ਆਪ ਨੂੰ ਆਖਿਆ, "ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!"
17ਅਤੇ ਮੈਂ ਆਪਣੇ ਦਿਮਾਗ਼ ਨੂੰ ਸਿਆਣਪ ਅਤੇ ਗਿਆਨ, ਅਤੇ ਮੂਰਖਤਾਈ ਅਤੇ ਬੇਵਕੂਫ਼ੀ ਦਾ ਅਨੁਭਵ ਕਰਨ ਦਿੱਤਾ। ਪਰ ਮੈਂ ਜਾਣਿਆਂ ਕਿ ਸਿਆਣਾ ਬਣਨ ਦੀ ਕੋਸ਼ਿਸ਼ ਹਵਾ ਨੂੰ ਫੜਨ ਦੀ ਕੋਸ਼ਿਸ਼ ਕਰਨ ਵਾਂਗ ਹੈ।
18ਕਿਉਂ ਕਿ ਬਹੁਤੀ ਸਿਆਣਪ ਨਾਲ ਬਹੁਤਾ ਗੁੱਸਾ ਆਉਂਦਾ ਹੈ, ਅਤੇ ਉਹ ਜਿਹੜਾ ਵਧੇਰੇ ਗਿਆਨ ਪ੍ਰਾਪਤ ਕਰਦਾ, ਵਧੇਰੇ ਦਰਦ ਪ੍ਰਾਪਤ ਕਰਦਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية