BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਮੱਤੀ 3:11


 

ਅਧਿਆਇ 8



1ਜੇ ਤੂੰ ਹੁੰਦਾ ਮੇਰੇ ਭਰਾ ਵਰਗਾ, ਮੇਰੀ ਮਾਂ ਦੀਆਂ ਛਾਤੀਆਂ ਤੋਂ ਚੁੰਘਦਾ ਹੋਇਆ ਫੇਰ ਜੇ ਤੂੰ ਮੈਨੂੰ ਬਾਹਰ ਮਿਲ ਜਾਂਦਾ ਤੇ ਮੈਂ ਤੈਨੂੰ ਚੁੰਮ ਸਕਦੀ ਤੇ ਕਿਸੇ ਨੇ ਵੀ ਨਹੀਂ ਸੀ ਆਖਣਾ ਕਿ ਗਲਤ ਹੈ ਇਹ।
2ਲੈ ਜਾਂਦੀ ਮੈਂ ਤੈਨੂੰ ਆਪਣੀ ਮਾਂ ਦੇ ਘਰ ਅੰਦਰ ਉਹੀ ਹੈ ਜਿਸਨੇ ਮੈਨੂੰ ਸਿਖਾਇਆ। ਦਿੰਦੀ ਮੈਂ ਤੈਨੂੰ ਆਪਣੇ ਅਨਾਰਾਂ ਵਿੱਚੋਂ ਨਿਚੋੜੀ ਮਸਾਲੇਦਾਰ ਸ਼ਰਾਬ।
3ਉਸਦੀ ਖੱਬੀ ਬਾਂਹ ਹੈ ਮੇਰੇ ਸਿਰ ਹੇਠਾਂ ਅਤੇ ਉਸਦੇ ਸੱਜੇ ਹੱਥ ਨੇ ਹੈ ਫੜਿਆ ਮੈਨੂੰ ਘੁੱਟ ਕੇ।
4ਯਰੂਸ਼ਲਮ ਦੀਓ ਨਾਰੀਓ ਕਰੋ ਇਕਰਾਰ ਮੇਰੇ ਨਾਲ: ਜਗਾਓ ਨਾ ਪਿਆਰ ਨੂੰ ਉਤੇਜਿਤ ਨਾ ਕਰੋ ਪਿਆਰ ਨੂੰ ਜਿੰਨਾ ਚਿਰ ਇਹ ਜਾਗਣਾ ਨਹੀਂ ਚਾਹੁੰਦਾ।
5ਕੌਣ ਹੈ ਇਹ ਔਰਤ ਮਾਰੂਬਲ ਵੱਲੋਂ ਆਉਂਦੀ ਹੋਈ ਝੁਕੀ ਹੋਈ ਆਪਣੇ ਪ੍ਰੀਤਮ ਉੱਤੇ?ਉਹ ਉਸ ਨਾਲ ਗੱਲ ਕਰਦੀ ਹੈਜਗਾਇਆ ਮੈਂ ਤੈਨੂੰ ਸੇਬ ਦੇ ਰੁੱਖ ਹੇਠਾਂ ਜਿੱਥੇ ਜਣਿਆਂ ਸੀ ਤੈਨੂੰ ਤੇਰੀ ਮਾਂ ਨੇ ਜਿੱਥੇ ਸੀ ਤੂੰ ਜੰਮਿਆਂ।
6ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸਨੂੰ ਪਹਿਨਿਆ ਹੈ ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ। ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ। ਕਬਰ ਦੇ ਜੁਲਮ ਵਰਗੀ ਹੈ ਈਰਖਾ। ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।
7ਬਹੁਤ ਸਾਰਾ ਪਾਣੀ ਵੀ ਪਿਆਰ ਨੂੰ ਬੁਝਾ ਨਹੀਂ ਸਕਦਾ। ਅਤੇ ਇੱਕ ਦਰਿਆ ਪਿਆਰ ਨੂੰ ਡੁਬੋ ਨਹੀਂ ਸਕਦਾ। ਲੋਕ ਤਿਰਸਕਾਰਨਗੇ ਉਸ ਬੰਦੇ ਨੂੰ, ਭੇਟ ਕਰ ਦਿੰਦਾ ਹੈ ਜੋ ਪਿਆਰ ਲਈ ਆਪਣੀਆਂ ਸਾਰੀਆਂ ਅਮੀਰੀਆਂ ਨੂੰ।
8ਸਾਡੀ ਇੱਕ ਛੋਟੀ ਭੈਣ ਹੈ। ਅਤੇ ਉਸਦੀਆਂ ਛਾਤੀਆਂ ਨਹੀਂ ਅਜੇ ਫੁੱਲੀਆਂ। ਕੀ ਕਰੀਏ ਅਸੀਂ ਆਪਣੀ ਭੈਣ ਲਈ ਜਦੋਂ ਆਉਂਦਾ ਹੈ ਇੱਕ ਬੰਦਾ ਤੇ ਮਂਗਦਾ ਹੈ ਹੱਥ ਉਸਦਾ।
9ਜੇਕਰ ਹੁੰਦੀ ਇੱਕ ਕੰਧ ਉਹ, ਅਸੀਂ ਉਸ ਉਤੇ ਚਾਂਦੀ ਦਾ ਮੁਨਾਰਾ ਉਸਾਰ ਦਿੰਦੇ। ਜੇਕਰ ਹੁੰਦੀ ਇੱਕ ਦਰਵਾਜ਼ਾ ਉਹ, ਅਸੀਂ ਦਿਆਰ ਦੀਆਂ ਸ਼ਤੀਰਾਂ ਨਾਲ ਉਸਦੀ ਕਿਲਾਬੰਦੀ ਕਰ ਦਿੰਦੇ।
10ਮੈਂ ਹਾਂ ਇੱਕ ਕੰਧ ਤੇ ਛਾਤੀਆਂ ਮੇਰੀਆਂ ਨੇ ਮੁਨਾਰਿਆਂ ਵਰਗੀਆਂ। ਅਤੇ ਉਹ ਹੈ ਖੁਸ਼ ਮੇਰੇ ਨਾਲ।
11ਬਆਲ-ਹਮੋਨ ਵਿੱਚ ਅੰਗੂਰਾਂ ਦਾ ਇੱਕ ਬਾਗ਼ ਸੀ ਜੋ ਸੁਲੇਮਾਨ ਦਾ ਸੀ। ਉਸਨੇ ਬਾਗ਼ ਨੂੰ ਰਾਖਿਆਂ ਨੂੰ ਕਿਰਾੇ ਤੇ ਦੇ ਦਿੱਤਾ। ਅਤੇ ਹਰ ਆਦਮੀ ਨੇ ਇਸਦੇ ਫ਼ਲ ਲਈ
12ਸੁਲੇਮਾਨ ਰੱਖ ਸਕਦਾ ਹੈ ਤੂੰ ਆਪਣੇ
13ਇੱਥੇ ਤੂੰ ਬੈਠੀ ਹੈਂ ਬਾਗ ਅੰਦਰ ਮਿੱਤਰ ਸੁਣ ਰਹੇ ਨੇ ਆਵਾਜ਼ ਤੇਰੀ। ਮੈਨੂੰ ਵੀ ਸੁਣਨ ਦੇ ਇਸਨੂੰ।
14ਛੇਤੀ ਕਰ ਮੇਰੇ ਪ੍ਰੀਤਮ। ਬਣ ਜਾ ਕਿਸੇ ਹਿਰਨ ਜਾਂ ਹਰਨੋਟੇ ਵਰਗਾ ਮਸਾਲਿਆਂ ਦੇ ਪਰਬਤ ਉੱਤੇ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية