BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।

ਜ਼ਬੂਰ 45:7


 

ਅਧਿਆਇ 201ਸਰਗੋਨ ਅੱਸ਼ੂਰ ਦਾ ਰਾਜਾ ਸੀ। ਸਰਗੋਨ ਨੇ ਤਾਰਤੋਂਨ ਨੂੰ ਅਸ਼ਦੋਦ ਭੇਜਿਆ ਉਸ ਸ਼ਹਿਰ ਦੇ ਖਿਲਾਫ਼ ਜੰਗ ਕਰਨ ਲਈ। ਤਾਰਤੋਂਨ ਉੱਥੇ ਗਿਆ ਅਤੇ ਸ਼ਹਿਰ ਤੇ ਕਬਜ਼ਾ ਕਰ ਲਿਆ।
2ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, "ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।" ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।
3ਫ਼ੇਰ ਯਹੋਵਾਹ ਨੇ ਆਖਿਆ, "ਯਸਾਯਾਹ ਤਿੰਨ ਸਾਲ ਤੱਕ ਬਿਨਾਂ ਵਸਤਰਾਂ ਅਤੇ ਬਿਨਾਂ ਬੂਟਾਂ ਦੇ ਆਲੇ-ਦੁਆਲੇ ਘੁੰਮਿਆ ਹੈ। ਇਹ ਮਿਸਰ ਅਤੇ ਇਬੋਪੀਆ ਲਈ ਇੱਕ ਸੰਕੇਤ ਹੈ।
4ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁਢ੍ਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।
5ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।"
6ਜਿਹੜੇ ਲੋਕ ਸਮੁੰਦਰ ਦੇ ਨੇੜੇ ਰਹਿੰਦੇ ਹਨ ਉਹ ਆਖਣਗੇ, "ਅਸੀਂ ਉਨ੍ਹਾਂ ਮੁਲਕਾਂ ਉੱਤੇ ਸਹਾਇਤਾ ਲਈ ਭਰੋਸਾ ਕੀਤਾ। ਅਸੀਂ ਭੱਜਕੇ ਉਨ੍ਹਾਂ ਵੱਲ ਗਏ ਤਾਂ ਉਹ ਸਾਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲੈਣ। ਪਰ ਉਨ੍ਹਾਂ ਵੱਲ ਦੇਖੋ। ਉਨ੍ਹਾਂ ਦੇਸਾਂ ਉੱਤੇ ਕਬਜ਼ਾ ਹੋ ਚੁਕਿਆ ਹੈ, ਇਸ ਲਈ ਅਸੀਂ ਬਚ ਨਿਕਲਣ ਵਿੱਚ ਕਿਵੇਂ ਕਾਮਯਾਬ ਹੋ ਸਕਾਂਗੇ?" • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية