BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”

ਯੂਹੰਨਾ 8:12


 

ਅਧਿਆਇ 241ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਅੰਜੀਰਾਂ ਦੇ ਸਜਾੇ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।)
2ਇੱਕ ਟੋਕਰੀ ਵਿੱਚ ਬਹੁਤ ਚੰਗੇ ਅੰਜੀਰ ਸਨ। ਉਹ ਅੰਜੀਰ ਉਹੋ ਜਿਹੇ ਸਨ ਜਿਹੜੇ ਰੁੱਤ ਵਿੱਚ ਅਗੇਤੇ ਪੱਕ ਜਾਂਦੇ ਹਨ। ਪਰ ਦੂਸਰੇ ਟੋਕਰੇ ਅੰਦਰ ਸੜੇ ਹੋਏ ਅੰਜੀਰ ਪਏ ਸਨ ਉਹ ਇੰਨੇ ਸੜੇ ਹੋਏ ਸਨ ਕਿ ਖਾਣ ਦੇ ਯੋਗ ਨਹੀਂ ਸਨ।
3ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ ਤੈਨੂੰ ਕੀ ਦਿਖਾਈ ਦਿੰਦਾ ਹੈ?" ਮੈਂ ਜਵਾਬ ਦਿੱਤਾ, "ਮੈਨੂੰ ਅੰਜੀਰ ਦਿਖਾਈ ਦਿੰਦੇ ਹਨ। ਚੰਗੇ ਅੰਜੀਰ ਬਹੁਤ ਚੰਗੇ ਹਨ। ਅਤੇ ਸੜੇ ਹੋਏ ਅੰਜੀਰ ਬਹੁਤ ਸੜੇ ਹੋਏ ਹਨ। ਉਹ ਇੰਨੇ ਸੜੇ ਹੋਏ ਹਨ ਕਿ ਖਾਧੇ ਨਹੀਂ ਜਾ ਸਕਦੇ।"
4ਫ਼ੇਰ ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ।
5ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, "ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਤੋਂ ਬਾਹਰ ਲਿਜਾਇਆ ਗਿਆ। ਉਨ੍ਹਾਂ ਦਾ ਦੁਸ਼ਮਣ ਉਨ੍ਹਾਂ ਨੂੰ ਬਾਬਲ ਲੈ ਗਿਆ। ਉਹ ਲੋਕ ਇਨ੍ਹਾਂ ਚੰਗੇ ਅੰਜੀਰਾਂ ਵਰਗੇ ਹੋਣਗੇ। ਮੈਂ ਉਨ੍ਹਾਂ ਲੋਕਾਂ ਉੱਪਰ ਮਿਹਰ ਕਰਾਂਗਾ।
6ਮੈਂ ਉਨ੍ਹਾਂ ਦੀ ਰੱਖਿਆ ਕਰਾਂਗਾ। ਮੈਂ ਉਨ੍ਹਾਂ ਨੂੰ ਯਹੂਦਾਹ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਚੀਰਾਂਗਾ ਨਹੀਂ - ਮੈਂ ਉਨ੍ਹਾਂ ਦੀ ਉਸਾਰੀ ਕਰਾਂਗਾ। ਮੈਂ ਉਨ੍ਹਾਂ ਨੂੰ ਖਿੱਚਾਂਗਾ ਨਹੀਂ - ਮੈਂ ਉਨ੍ਹਾਂ ਨੂੰ ਬੀਜਾਂਗਾ ਤਾਂ ਜੋ ਵਧ ਸਕਣ।
7ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ।
8"ਪਰ ਯਹੂਦਾਹ ਦਾ ਰਾਜਾ ਸਿਦਕੀਯਾਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗਾ ਹੋਵੇਗਾ ਜੋ ਖਾਣ ਦੇ ਯੋਗ ਨਹੀਂ ਹਨ। ਸਿਦਕੀਯਾਹ, ਉਸਦੇ ਉੱਚ ਅਧਿਕਾਰੀ, ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਬਚ ਜਾਣਗੇ ਅਤੇ ਯਹੂਦਾਹ ਦੇ ਉਹ ਲੋਕ ਜਿਹੜੇ ਮਿਸਰ ਵਿੱਚ ਰਹਿ ਰਹੇ ਹਨ, ਉਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗੇ ਹੋਣਗੇ।
9"ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।
10ਮੈਂ ਉਨ੍ਹਾਂ ਦੇ ਖਿਲਾਫ਼ ਤਲਵਾਰ, ਭੁੱਖ ਅਤੇ ਬਿਮਾਰੀ ਭੇਜਾਂਗਾ। ਮੈਂ ਉਨ੍ਹਾਂ ਉੱਤੇ ਉਦੋਂ ਤੀਕ ਹਮਲਾ ਕਰਾਂਗਾ ਜਦੋਂ ਤੀਕ ਉਹ ਸਾਰੇ ਮਰ ਨਹੀਂ ਜਾਂਦੇ। ਫ਼ੇਰ ਉਹ ਉਸ ਧਰਤੀ ਉੱਤੇ ਨਹੀਂ ਹੋਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية