BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇਹ ਸ਼ਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।

ਯੂਹੰਨਾ 6:63


 

ਅਧਿਆਇ 26



1ਯਹੋਵਾਹ ਵੱਲੋਂ ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਪਹਿਲਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।
2ਯਹੋਵਾਹ ਨੇ ਆਖਿਆ, "ਯਿਰਮਿਯਾਹ, ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਖਲੋ ਜਾ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਵੀਂ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਉਪਾਸਨਾ ਲਈ ਆ ਰਹੇ ਹਨ। ਉਨ੍ਹਾਂ ਨੂੰ ਉਹ ਹਰ ਗੱਲ ਆਖੀਂ ਜਿਹੜੀ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਸੰਦੇਸ਼ ਦਾ ਕੋਈ ਵੀ ਹਿੱਸਾ ਛੱਡੀ ਨਾ।
3ਸ਼ਾਇਦ ਉਹ ਲੋਕ ਮੇਰਾ ਸੰਦੇਸ਼ ਸੁਣਨ ਅਤੇ ਇਸਨੂੰ ਮੰਨ ਲੈਣ। ਸ਼ਾਇਦ ਉਹ ਇਹੋ ਜਿਹਾ ਮੰਦਾ ਜੀਵਨ ਜਿਉਣਾ ਛੱਡ ਦੇਣ। ਜੇ ਉਹ ਬਦਲ ਜਾਂਦੇ ਹਨ ਤਾਂ ਸ਼ਾਇਦ ਮੈਂ ਵੀ ਉਨ੍ਹਾਂ ਨੂੰ ਸਜ਼ਾ ਦੇਣ ਦੀਆਂ ਵਿਉਂਤਾ ਬਾਰੇ ਆਪਣਾ ਮਨ ਬਦਲ ਲਵਾਂ। ਮੈਂ ਇਸ ਸਜ਼ਾ ਦੀ ਯੋਜਨਾ ਇਸ ਲਈ ਬਣਾ ਰਿਹਾ ਹਾਂ ਕਿਉਂ ਕਿ ਉਨ੍ਹਾਂ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ।
4ਤੂੰ ਉਨ੍ਹਾਂ ਨੂੰ ਆਖੀਂ, 'ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਨੂੰ ਆਪਣੀ ਬਿਵਸਬਾ ਦਿੱਤੀ ਸੀ। ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਮੇਰੀ ਬਿਵਸਬਾ ਉੱਤੇ ਅਮਲ ਕਰਨਾ ਚਾਹੀਦਾ ਹੈ।
5ਤੁਹਾਨੂੰ ਉਹ ਗੱਲਾਂ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਜੋ ਮੇਰੇ ਸੇਵਕ ਤੁਹਾਨੂੰ ਆਖਦੇ ਹਨ। (ਨਬੀ ਮੇਰੇ ਸੇਵਕ ਹਨ।) ਮੈਂ ਤੁਹਾਡੇ ਵੱਲ ਬਾਰ-ਬਾਰ ਨਬੀ ਭੇਜੇ, ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ।
6ਜੇ ਤੁਸੀਂ ਮੇਰਾ ਹੁਕਮ ਨਹੀਂ ਮੰਨੋਗੇ ਤਾਂ ਮੈਂ ਯਰੂਸ਼ਲਮ ਵਿਚਲੇ ਆਪਣੇ ਮੰਦਰ ਨੂੰ ਸ਼ੀਲੋਹ ਦੇ ਆਪਣੇ ਪਵਿੱਤਰ ਤੰਬੂ ਵਰਗਾ ਬਣਾ ਦਿਆਂਗਾ। ਸਾਰੀ ਦੁਨੀਆਂ ਦੇ ਲੋਕ ਯਰੂਸ਼ਲਮ ਬਾਰੇ ਸੋਚਣਗੇ ਜਦੋਂ ਉਹ ਹੋਰਨਾਂ ਸ਼ਹਿਰਾਂ ਉੱਤੇ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ।"'
7ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਯਿਰਮਿਯਾਹ ਨੂੰ ਇਹ ਸ਼ਬਦ ਆਖਦਿਆਂ ਸੁਣਿਆ।
8ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, "ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!
9ਤੂੰ ਹੌਸਲਾ ਕਿਵੇਂ ਕੀਤਾ ਯਹੋਵਾਹ ਦੇ ਨਾਮ ਉੱਤੇ ਅਜਿਹਾ ਪ੍ਰਚਾਰ ਕਰਨ ਦਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਇਹ ਮੰਦਰ ਸ਼ੀਲੋਹ ਵਾਲੇ ਮੰਦਰ ਵਾਂਗ ਤਬਾਹ ਹੋ ਜਾਵੇਗਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਯਰੂਸ਼ਲਮ ਮਾਰੂਬਲ ਬਣ ਜਾਵੇਗਾ ਜਿੱਥੇ ਕੋਈ ਵੀ ਨਹੀਂ ਰਹੇਗਾ।" ਯਹੋਵਾਹ ਦੇ ਮੰਦਰ ਵਿੱਚ ਸਾਰੇ ਲੋਕ ਯਿਰਮਿਯਾਹ ਦੇ ਆਲੇ-ਦੁਆਲੇ ਇਕੱਠੇ ਹੋ ਗਏ।
10ਹੁਣ ਯਹੂਦਾਹ ਦੇ ਹਾਕਮਾਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ ਜੋ ਇੱਥੇ ਵਾਪਰ ਰਹੀਆਂ ਸਨ। ਇਸ ਲਈ ਉਹ ਰਾਜੇ ਦੇ ਮਹਿਲ ਵਿੱਚੋਂ ਬਾਹਰ ਆ ਗਏ। ਉਹ ਯਹੋਵਾਹ ਦੇ ਮੰਦਰ ਵੱਲ ਗਏ। ਉੱਥੇ ਉਨ੍ਹਾਂ ਨੇ ਨਵੇਂ ਦਰਵਾਜ਼ੇ ਕੋਲ ਆਪਣੇ ਸਬਾਨ ਗ੍ਰਹਿਣ ਕਰ ਲੇ। ਨਵਾਂ ਦਰਵਾਜ਼ਾ ਯਹੋਵਾਹ ਦੇ ਮੰਦਰ ਵੱਲ ਜਾਣ ਵਾਲਾ ਦਰਵਾਜ਼ਾ ਹੈ।
11ਤਾਂ ਜਾਜਕਾਂ ਅਤੇ ਨਬੀਆਂ ਨੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ, "ਯਿਰਮਿਯਾਹ ਨੂੰ ਮਾਰ ਦੇਣਾ ਚਾਹੀਦਾ ਹੈ। ਉਸਨੇ ਯਰੂਸ਼ਲਮ ਬਾਰੇ ਮੰਦੀਆਂ ਗੱਲਾਂ ਆਖੀਆਂ ਹਨ। ਤੁਸੀਂ ਉਸ ਨੂੰ ਇਹ ਗੱਲਾਂ ਆਖਦਿਆਂ ਸੁਣਿਆ।"
12ਤਾਂ ਯਿਰਮਿਯਾਹ ਨੇ ਯਹੂਦਾਹ ਦੇ ਸਾਰੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, "ਯਹੋਵਾਹ ਨੇ ਮੈਨੂੰ ਇਸ ਮੰਦਰ ਅਤੇ ਇਸ ਸ਼ਹਿਰ ਬਾਰੇ ਇਹ ਗੱਲਾਂ ਆਖਣ ਲਈ ਭੇਜਿਆ ਹੈ। ਹਰ ਉਹ ਗੱਲ ਜਿਹੜੀ ਤੁਸੀਂ ਸੁਣੀ ਹੈ ਉਹ ਯਹੋਵਾਹ ਵੱਲੋਂ ਹੈ।
13ਤੁਹਾਨੂੰ ਲੋਕਾਂ ਨੂੰ ਅਵੱਸ਼ ਹੀ ਆਪਣੇ ਜੀਵਨ ਬਦਲਣੇ ਚਾਹੀਦੇ ਹਨ! ਤੁਹਾਨੂੰ ਨੇਕੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ ਆਪਣਾ ਮਨ ਬਦਲ ਲਵੇਗਾ। ਯਹੋਵਾਹ ਉਹ ਮੰਦੀਆਂ ਗੱਲਾਂ ਨਹੀਂ ਕਰੇਗਾ ਜਿਨ੍ਹਾਂ ਬਾਰੇ ਉਸਨੇ ਤੁਹਾਨੂੰ ਆਖਿਆ ਹੈ।
14ਜਿੱਥੋਂ ਤੀਕ ਮੇਰੀ ਗੱਲ ਹੈ, ਮੈਂ ਤੁਹਾਡੇ ਕਬਜ਼ੇ ਵਿੱਚ ਹਾਂ। ਮੇਰੇ ਨਾਲ ਓਹੀ ਸਲੂਕ ਕਰੋ ਜਿਹੜਾ ਤੁਸੀਂ ਚੰਗਾ ਅਤੇ ਠੀਕ ਸਮਝਦੇ ਹੋ।
15ਪਰ ਜੇ ਤੁਸੀਂ ਮੈਨੂੰ ਮਾਰ ਦਿਓਗੇ, ਤਾਂ ਇੱਕ ਗੱਲ ਬਾਰੇ ਯਕੀਨ ਰਖਣਾ। ਤੁਸੀਂ ਇੱਕ ਬੇਗੁਨਾਹ ਬੰਦੇ ਨੂੰ ਮਾਰਨ ਦੇ ਦੋਸ਼ੀ ਹੋਵੋਗੇ। ਤੁਸੀਂ ਇਸ ਸ਼ਹਿਰ ਨੂੰ ਅਤੇ ਇਸਦੇ ਹਰ ਵਾਸੀ ਨੂੰ ਵੀ ਦੋਸ਼ੀ ਬਣਾ ਦਿਓਗੇ। ਯਹੋਵਾਹ ਨੇ ਸੱਚਮੁੱਚ ਮੈਨੂੰ ਤੁਹਾਡੇ ਵੱਲ ਭੇਜਿਆ ਹੈ। ਜਿਹੜਾ ਸੰਦੇਸ਼ ਤੁਸੀਂ ਸੁਣਿਆ ਹੈ ਓਹ ਯਹੋਵਾਹ ਵੱਲੋਂ ਹੀ ਹੈ।"
16ਤਾਂ ਹਾਕਮ ਅਤੇ ਹੋਰ ਸਾਰੇ ਲੋਕ ਬੋਲੇ। ਉਨ੍ਹਾਂ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ, "ਯਿਰਮਿਯਾਹ ਨੂੰ ਮਾਰਨਾ ਨਹੀਂ ਚਾਹੀਦਾ। ਜਿਹੜੀਆਂ ਗੱਲਾਂ ਯਿਰਮਿਯਾਹ ਨੇ ਸਾਨੂੰ ਆਖੀਆਂ ਹਨ ਉਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੀ ਹਨ।"
17ਤਾਂ ਕੁਝ ਬਜ਼ੁਰਗ ਖੜੇ ਹੋ ਗਏ ਅਤੇ ਲੋਕਾਂ ਨੂੰ ਕਹਿਣ ਲੱਗੇ।
18ਉਨ੍ਹਾਂ ਨੇ ਆਖਿਆ, "ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ:ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ:"ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸਖ੍ਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ। ਮੀਕਾਹ
3:12
19"ਹਿਜ਼ਕੀਯਾਹ ਯਹੂਦਾਹ ਦਾ ਰਾਜਾ ਸੀ। ਅਤੇ ਹਿਜ਼ਕੀਯਾਹ ਨੇ ਮੀਕਾਹ ਨੂੰ ਨਹੀਂ ਸੀ ਮਾਰਿਆ। ਯਹੂਦਾਹ ਦੇ ਕਿਸੇ ਬੰਦੇ ਨੇ ਵੀ ਮੀਕਾਹ ਨੂੰ ਨਹੀਂ ਸੀ ਮਾਰਿਆ। ਤੁਸੀਂ ਜਾਣਦੇ ਹੋ ਕਿ ਹਿਜ਼ਕੀਯਾਹ ਯਹੋਵਾਹ ਦੀ ਇੱਜ਼ਤ ਕਰਦਾ ਸੀ। ਉਹ ਯਹੋਵਾਹ ਨੂੰ ਪ੍ਰਸੰਨ ਕਰਨਾ ਚਾਹੁੰਦਾ ਸੀ। ਯਹੋਵਾਹ ਨੇ ਆਖਿਆ ਸੀ ਕਿ ਉਹ ਯਹੂਦਾਹ ਲਈ ਮੰਦੀਆਂ ਗੱਲਾਂ ਕਰੇਗਾ। ਪਰ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਆਪਣਾ ਇਰਾਦਾ ਬਦਲ ਲਿਆ। ਯਹੋਵਾਹ ਨੇ ਉਹ ਮੰਦੀਆਂ ਗੱਲਾਂ ਨਹੀਂ ਕੀਤੀਆਂ। ਜੇ ਅਸੀਂ ਯਿਰਮਿਯਾਹ ਨੂੰ ਦੁੱਖ ਪੁਚਾਵਾਂਗੇ, ਤਾਂ ਅਸੀਂ ਆਪਣੇ ਲਈ ਬਹੁਤ ਮੁਸੀਬਤਾਂ ਖੜੀਆਂ ਕਰ ਲਵਾਂਗੇ। ਅਤੇ ਉਹ ਮੁਸੀਬਤਾਂ ਸਾਡੇ ਆਪਣੇ ਕਸੂਰ ਕਰਕੇ ਆਉਣਗੀਆਂ।"
20ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ।
21ਰਾਜੇ ਯਹੋਯਾਕੀਮ ਅਤੇ ਉਸਦੇ ਫ਼ੌਜੀ ਅਫ਼ਸਰਾਂ ਅਤੇ ਯਹੂਦਾਹ ਦੇ ਆਗੂਆਂ ਨੇ ਊਰੀਯਾਹ ਦੇ ਪ੍ਰਚਾਰ ਨੂੰ ਸੁਣਿਆ। ਉਹ ਬਹੁਤ ਗੁੱਸੇ ਹੋਏ। ਰਾਜਾ ਯਹੋਯਾਕੀਮ ਊਰੀਯਾਹ ਨੂੰ ਮਾਰਨਾ ਚਾਹੁੰਦਾ ਸੀ। ਊਰੀਯਾਹ ਭੈਭੀਤ ਸੀ ਇਸ ਲਈ ਉਹ ਬਚਕੇ ਮਿਸਰ ਦੇਸ਼ ਨੂੰ ਭੱਜ ਗਿਆ।
22ਪਰ ਰਾਜੇ ਯਹੋਯਾਕੀਮ ਨੇ ਇੱਕ ਅਲਨਾਬਾਨ ਨਾਮ ਦੇ ਬੰਦੇ ਅਤੇ ਕੁਝ ਹੋਰ ਲੋਕਾਂ ਨੂੰ ਮਿਸਰ ਭੇਜਿਆ। ਅਲਨਾਬਾਨ ਅਕਬੋਰ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ।
23ਉਨ੍ਹਾਂ ਲੋਕਾਂ ਨੇ ਊਰੀਯਾਹ ਨੂੰ ਮਿਸਰ ਵਿੱਚੋਂ ਲਿਆਂਦਾ। ਫ਼ੇਰ ਉਹ ਲੋਕ ਊਰੀਯਾਹ ਨੂੰ ਰਾਜੇ ਯਹੋਯਾਕੀਮ ਕੋਲ ਲੈ ਗਏ। ਯਹੋਯਾਕੀਮ ਨੇ ਊਰੀਯਾਹ ਨੂੰ ਤਲਵਾਰ ਨਾਲ ਕਤਲ ਕਰਨ ਦਾ ਹੁਕਮ ਦੇ ਦਿੱਤਾ। ਊਰੀਯਾਹ ਦੀ ਲਾਸ਼ ਨੂੰ ਉਸ ਕਬਰਿਸਤਾਨ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਗਰੀਬ ਲੋਕਾਂ ਨੂੰ ਦਫ਼ਨ ਕੀਤਾ ਜਾਂਦਾ ਸੀ।
24ਉੱਥੇ ਇੱਕ ਮਹੱਤਵਪੂਰਣ ਆਦਮੀ ਸੀ ਜਿਸਦਾ ਨਾਮ ਸੀ ਸ਼ਾਫ਼ਾਨ ਦਾ ਪੁੱਤਰ ਅਹੀਕਾਮ। ਅਹੀਕਾਮ ਨੇ ਯਿਰਮਿਯਾਹ ਦੀ ਸਹਾਇਤਾ ਕੀਤੀ। ਇਸ ਲਈ ਅਹੀਕਾਮ ਨੇ ਯਿਰਮਿਯਾਹ ਨੂੰ ਜਾਜਕਾਂ ਅਤੇ ਨਬੀਆਂ ਹੱਥੋਂ ਕਤਲ ਹੋਣ ਤੋਂ ਬਚਾਇਆ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية