BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।

ਅਮਸਾਲ 21:5


 

ਅਧਿਆਇ 281ਯਹੂਦਾਹ ਵਿੱਚ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਚੌਬੇ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ, ਗਿਬਓਨ ਸ਼ਹਿਰ ਤੋਂ ਅੱਸ਼ੂਰ ਦੇ ਪੁੱਤਰ ਨਬੀ ਹਨਨਯਾਹ ਨੇ ਮੇਰੇ ਨਾਲ ਗੱਲ ਕੀਤੀ। ਉਸਨੇ ਜਾਜਕਾਂ ਅਤੇ ਸਾਰੇ ਲੋਕਾਂ ਦੀ ਹਾਜਰੀ ਵਿੱਚ ਪਰਮੇਸ਼ੁਰ ਦੇ ਮੰਦਰ ਵਿੱਚ ਮੇਰੇ ਨਾਲ ਗੱਲ ਕੀਤੀ। ਉਸਨੇ ਆਖਿਆ,
2"ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਵਿੱਚ ਪਾਇਆ ਹੈ।
3ਦੋ ਸਾਲਾਂ ਦੇ ਖਤਮ ਹੋਣ ਤੋਂ ਪਹਿਲਾਂ ਹੀ ਮੈਂ ਉਹ ਸਾਰੀਆਂ ਚੀਜ਼ਾਂ ਵਾਪਸ ਲੈ ਆਵਾਂਗਾ ਜਿਹੜੀਆਂ ਬਾਬਲ ਦਾ ਰਾਜਾ ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਚੁੱਕ ਕੇ ਬਾਬਲ ਲੈ ਗਿਆ ਹੈ। ਮੈਂ ਉਨ੍ਹਾਂ ਚੀਜ਼ਾਂ ਨੂੰ ਇੱਥੇ ਯਰੂਸ਼ਲਮ ਵਿੱਚ ਵਾਪਸ ਲਿਆਵਾਂਗਾ।
4ਮੈਂ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਵੀ ਉਸ ਥਾਂ ਵਾਪਸ ਲਿਆਵਾਂਗਾ। ਯੇਹੋਇਆਚਿਨ ਯਹੋਯਾਕੀਮ ਦਾ ਪੁੱਤਰ ਹੈ। ਅਤੇ ਮੈਂ ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਨਬੂਕਦਨੱਸਰ ਨੇ ਆਪਣੇ ਘਰਾਂ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - 'ਇਸ ਲਈ ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਪਾਇਆ ਹੈ!"'
5ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਜਵਾਬ ਦਿੱਤਾ। ਉਹ ਯਹੋਵਾਹ ਦੇ ਮੰਦਰ ਵਿੱਚ ਖਲੋਤੇ ਸਨ। ਜਾਜਕ ਅਤੇ ਉਥੋਂ ਦੇ ਸਾਰੇ ਲੋਕ ਯਿਰਮਿਯਾਹ ਦਾ ਜਵਾਬ ਸੁਣ ਸਕਦੇ ਸਨ।
6ਯਿਰਮਿਯਾਹ ਨੇ ਹਨਨਯਾਹ ਨੂੰ ਆਖਿਆ, "ਆਮੀਨ! ਮੈਨੂੰ ਉਮੀਦ ਹੈ ਕਿ ਯਹੋਵਾਹ ਸੱਚਮੁੱਚ ਅਜਿਹਾ ਹੀ ਕਰੇਗਾ! ਮੈਨੂੰ ਉਮੀਦ ਹੈ ਕਿ ਤੂੰ ਜਿਸ ਸੰਦੇਸ਼ ਦਾ ਪ੍ਰਚਾਰ ਕਰਦਾ ਹੈਂ ਯਹੋਵਾਹ ਉਸਨੂੰ ਸੱਚ ਕਰ ਦੇਵੇਗਾ! ਮੈਨੂੰ ਉਮੀਦ ਹੈ ਕਿ ਯਹੋਵਾਹ ਬਾਬਲ ਤੋਂ ਯਹੋਵਾਹ ਦੇ ਮੰਦਰ ਦੀਆਂ ਚੀਜ਼ਾਂ ਨੂੰ ਇਸ ਥਾਂ ਵਾਪਸ ਲਿਆਵੇਗਾ। ਅਤੇ ਮੈਨੂੰ ਉਮੀਦ ਹੈ ਕਿ ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਇੱਥੇ ਵਾਪਸ ਲਿਆਵੇਗਾ ਜਿਨ੍ਹਾਂ ਨੂੰ ਮਜ਼ਬੂਰ ਹੋਕੇ ਆਪਣੇ ਘਰ ਛੱਡਣੇ ਪਏ ਸਨ।
7"ਪਰ ਜੋ ਮੈਂ ਆਖਦਾ ਹਾਂ ਉਸਨੂੰ ਧਿਆਨ ਨਾਲ ਸੁਣੋ, ਹਨਨਯਾਹ। ਜੋ ਮੈਂ ਤੁਹਾਨੂੰ, ਸਾਰੇ ਲੋਕਾਂ ਨੂੰ, ਆਖਦਾ ਹਾਂ ਉਸਨੂੰ ਧਿਆਨ ਨਾਲ ਸੁਣੋ।
8ਹਨਨਯਾਹ, ਤੇਰੇ ਅਤੇ ਮੇਰੇ ਨਬੀ ਬਣਨ ਤੋਂ ਪਹਿਲਾਂ ਵੀ ਇੱਥੇ ਨਬੀ ਸਨ। ਉਨ੍ਹਾਂ ਨੇ ਪ੍ਰਚਾਰ ਕੀਤਾ ਸੀ ਕਿ ਜੰਗ, ਭੁੱਖਮਰੀ ਅਤੇ ਭਿਆਨਕ ਬੀਮਾਰੀਆਂ ਬਹੁਤ ਸਾਰੇ ਦੇਸ਼ਾਂ ਅਤੇ ਮਹਾਨ ਰਾਜਧਾਨੀਆਂ ਅੰਦਰ ਆਉਣਗੀਆਂ।
9ਪਰ ਜਿਹੜਾ ਨਬੀ ਇਹ ਪ੍ਰਚਾਰ ਕਰਦਾ ਹੈ ਕਿ ਸਾਨੂੰ ਅਮਨ ਮਿਲੇਗਾ ਉਸਦੀ ਪਰੀਖਿਆ ਅਵੱਸ਼ ਹੋਣੀ ਚਾਹੀਦੀ ਹੈ ਕਿ ਕੀ ਉਸ ਨੂੰ ਯਹੋਵਾਹ ਵੱਲੋਂ ਭੇਜਿਆ ਗਿਆ ਸੀ। ਜੇ ਉਸ ਨਬੀ ਦਾ ਸੰਦੇਸ਼ ਸੱਚ ਨਿਕਲਦਾ ਹੈ ਤਾਂ ਲੋਕ ਜਾਣ ਸਕਣਗੇ ਕਿ ਉਸਨੂੰ ਸੱਚਮੁੱਚ ਯਹੋਵਾਹ ਵੱਲੋਂ ਭੇਜਿਆ ਗਿਆ ਸੀ।"
10ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ।
11ਫ਼ੇਰ ਹਨਨਯਾਹ ਉੱਚੀ ਆਵਾਜ਼ ਵਿੱਚ ਬੋਲਿਆ ਤਾਂ ਜੋ ਸਾਰੇ ਲੋਕ ਉਸਨੂੰ ਸੁਣ ਸਕਣ। ਉਸਨੇ ਆਖਿਆ, "ਯਹੋਵਾਹ ਆਖਦਾ ਹੈ: 'ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਤੋੜ ਦਿਆਂਗਾ। ਉਸਨੇ ਇਹ ਜੂਲਾ ਦੁਨੀਆਂ ਦੀਆਂ ਸਾਰੀਆਂ ਕੌਮਾਂ ਨੂੰ ਪਹਿਨਾਇਆ ਹੋਇਆ ਹੈ। ਪਰ ਮੈਂ ਦੋ ਸਾਲ ਤੋਂ ਪਹਿਲਾਂ-ਪਹਿਲਾਂ ਇਹ ਜੂਲਾ ਤੋੜ ਦਿਆਂਗਾ।"ਹਨਨਯਾਹ ਦੇ ਇਹ ਆਖਣ ਤੋਂ ਮਗਰੋਂ, ਯਿਰਮਿਯਾਹ ਮੰਦਰ ਵਿੱਚੋਂ ਬਾਹਰ ਚਲਾ ਗਿਆ।
12ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਹਨਨਯਾਹ ਨੇ ਯਿਰਮਿਯਾਹ ਦੀ ਗਰਦਨ ਤੋਂ ਜੂਲਾ ਲਾਹ ਕੇ ਭੰਨ ਦਿੱਤਾ ਸੀ।
13ਯਹੋਵਾਹ ਨੇ ਯਿਰਮਿਯਾਹ ਨੂੰ ਆਖਿਆ, "ਜਾਓ ਅਤੇ ਹਨਨਯਾਹ ਨੂੰ ਆਖੋ, 'ਯਹੋਵਾਹ ਇਹ ਆਖਦਾ ਹੈ: 'ਤੂੰ ਲੱਕੜੀ ਦਾ ਜੂਲਾ ਤਾਂ ਤੋੜ ਦਿੱਤਾ ਹੈ। ਪਰ ਮੈਂ ਲੱਕੜੀ ਦੇ ਜੂਲੇ ਦੀ ਬਾਵੇਂ ਲੋਹੇ ਦਾ ਜੂਲਾ ਬਣਾਵਾਂਗਾ।'
14ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, 'ਮੈਂ ਉਨ੍ਹਾਂ ਸਾਰੀਆਂ ਕੌਮਾਂ ਦੀਆਂ ਗਰਦਨਾਂ ਵਿੱਚ ਲੋਹੇ ਦਾ ਜੂਲਾ ਪਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਤਾਂ ਜੋ ਉਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰ ਸਕਣ। ਅਤੇ ਉਹ ਉਸਦੇ ਗੁਲਾਮ ਬਨਣਗੇ। ਮੈਂ ਜੰਗਲੀ ਜਾਨਵਰਾਂ ਨੂੰ ਵੀ ਨਬੂਕਦਨੱਸਰ ਦੇ ਅਧਿਕਾਰ ਹੇਠਾਂ ਕਰ ਦਿਆਂਗਾ।"'
15ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, "ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ।
16ਇਸ ਲਈ ਯਹੋਵਾਹ ਇਹ ਆਖਦਾ ਹੈ, 'ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿਖਿਆ ਦਿੱਤੀ।"'
17ਹਨਨਯਾਹ ਉਸੇ ਸਾਲ ਦੇ ਸੱਤਵੇਂ ਮਹੀਨੇ ਵਿੱਚ ਮਰ ਗਿਆ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية