BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”

ਯੂਹੰਨਾ 8:12


 

ਅਧਿਆਇ 29



1ਯਿਰਮਿਯਾਹ ਨੇ ਬਾਬਲ ਦੇ ਯਹੂਦੀ ਕੈਦੀਆਂ ਨੂੰ ਇੱਕ ਖਤ ਲਿਖ ਭੇਜਿਆ। ਉਸਨੇ ਇਹ ਖਤ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੂੰ ਭੇਜਿਆ ਜਿਹੜੇ ਬਾਬਲ ਵਿੱਚ ਰਹਿ ਰਹੇ ਸਨ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਫ਼ੜਕੇ ਬਾਬਲ ਵਿੱਚ ਲਿਆਂਦਾ ਸੀ।
2(ਇਹ ਖਤ ਉਸ ਤੋਂ ਮਗਰੋਂ ਭੇਜਿਆ ਗਿਆ ਜਦੋਂ ਰਾਜਾ ਯਹੋਯਾਕੀਮ, ਰਾਣੀ ਮਾਤਾ, ਅਧਿਕਾਰੀ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਤਰਖਾਣ ਅਤੇ ਧਾਤ ਦੇ ਕਾਮੇ ਯਰੂਸ਼ਲਮ ਵਿੱਚੋਂ ਲਿਆਂਦੇ ਗਏ ਸਨ।)
3ਸਿਦਕੀਯਾਹ ਨੇ ਅਲਆਸਾਹ ਅਤੇ ਗਮਰਯਾਹ ਨੂੰ ਰਾਜੇ ਨਬੂਕਦਨੱਸਰ ਵੱਲ ਘਲਿਆ। ਸਿਦ੍ਦਕੀਯਾਹ ਯਹੂਦਾਹ ਦਾ ਰਾਜਾ ਸੀ। ਅਲਆਸਾਹ ਸ਼ਾਫ਼ਾਨ ਦਾ ਪੁੱਤਰ ਸੀ। ਅਤੇ ਗਮਰਯਾਹ ਹਿਲਕੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਨ੍ਹਾਂ ਆਮਦੀਆਂ ਨੂੰ ਬਾਬਲ ਲਿਜਾਣ ਲਈ ਖਤ ਦਿੱਤਾ। ਖਤ ਵਿੱਚ ਇਹ ਲਿਖਿਆ ਸੀ:
4ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਆਖਦਾ ਹੈ ਜਿਨ੍ਹਾਂ ਨੂੰ ਉਸਨੇ ਯਰੂਸ਼ਲਮ ਵਿੱਚੋਂ ਬਾਬਲ ਅੰਦਰ ਬੰਦੀ ਬਣਾਕੇ ਭੇਜਿਆ।
5"ਮਕਾਨ ਬਣਾਓ ਅਤੇ ਉਨ੍ਹਾਂ ਵਿੱਚ ਰਹੋ। ਧਰਤੀ ਉੱਤੇ ਟਿਕ ਜਾਓ। ਬਾਗ਼ ਲਗਾਓ ਅਤੇ ਆਪਣੇ ਉਗਾਏ ਹੋਏ ਭੋਜਨ ਨੂੰ ਖਾਓ।
6ਵਿਆਹ ਕਰਵਾਓ ਅਤੇ ਪੁੱਤਰਾਂ ਧੀਆਂ ਵਾਲੇ ਬਣੋ। ਆਪਣੇ ਪੁੱਤਰਾਂ ਲਈ ਵਹੁਟੀਆਂ ਤਲਾਸ਼ ਕਰੋ। ਅਤੇ ਆਪਣੀਆਂ ਧੀਆਂ ਦਾ ਵਿਆਹ ਵੀ ਕਰੋ। ਅਜਿਹਾ ਕਰੋ ਤਾਂ ਜੋ ਉਹ ਵੀ ਧੀਆਂ ਪੁੱਤਰਾਂ ਵਾਲੇ ਹੋਣ। ਬਹੁਤ ਔਲਾਦ ਪੈਦਾ ਕਰੋ ਅਤੇ ਬਾਬਲ ਵਿੱਚ ਆਪਣੀ ਗਿਣਤੀ ਵਧਾਓ। ਗਿਣਤੀ ਵਿੱਚ ਬੋੜੇ ਨਾ ਹੋਵੋ।
7ਅਤੇ ਇਹ ਵੀ ਕਿ ਉਸ ਸ਼ਹਿਰ ਲਈ ਨੇਕ ਕੰਮ ਕਰੋ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ। ਜਿਸ ਸ਼ਹਿਰ ਵਿੱਚ ਤੁਸੀਂ ਰਹਿ ਰਹੇ ਹੋ ਉਸ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਕਿਉਂ? ਕਿਉਂ ਕਿ ਜੇ ਉਸ ਸ਼ਹਿਰ ਵਿੱਚ ਸ਼ਾਂਤੀ ਹੋਵੇਗਾ ਤਾਂ ਤੁਸੀਂ ਵੀ ਸ਼ਾਂਤੀ ਨਾਲ ਰਹੋਗੇ।"
8ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, "ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ।
9ਉਹ ਝੂਠ ਦਾ ਪ੍ਰਚਾਰ ਕਰ ਰਹੇ ਹਨ। ਅਤੇ ਉਹ ਆਖ ਰਹੇ ਹਨ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। ਪਰ ਮੈਂ ਉਨ੍ਹਾਂ ਨੂੰ ਨਹੀਂ ਭੇਜਿਆ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
10ਯਹੋਵਾਹ ਇਹ ਆਖਦਾ ਹੈ: ਬਾਬਲ
11ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ।
12ਫ਼ੇਰ ਤੁਸੀਂ ਲੋਕ ਮੇਰਾ ਨਾਮ ਲਵੋਗੇ। ਤੁਸੀਂ ਮੇਰੇ ਕੋਲ ਆਵੋਁਗੇ ਅਤੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ। ਅਤੇ ਮੈਂ ਤੁਹਾਨੂੰ ਸੁਣਾਂਗਾ।
13ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ।
14ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।"
15ਸ਼ਾਇਦ ਤੁਸੀਂ ਲੋਕ ਆਖੋ, "ਪਰ ਯਹੋਵਾਹ ਨੇ ਤਾਂ ਸਾਨੂੰ ਇੱਥੇ ਬਾਬਲ ਵਿੱਚ ਨਬੀ ਦਿੱਤੇ ਹਨ।"
16ਪਰ ਯਹੋਵਾਹ ਇਹ ਗੱਲਾਂ ਤੁਹਾਡੇ ਉਨ੍ਹਾਂ ਸੰਬੰਧੀਆਂ ਬਾਰੇ ਆਖਦਾ ਹੈ ਜਿਨ੍ਹਾਂ ਨੂੰ ਬਾਬਲ ਲਿਆਂਦਾ ਗਿਆ ਸੀ। ਮੈਂ ਉਸ ਰਾਜੇ ਦੀ ਗੱਲ ਕਰ ਰਿਹਾ ਹਾਂ ਜਿਹੜਾ ਦਾਊਦ ਦੇ ਤਖਤ ਉੱਤੇ ਹੁਣ ਬੈਠਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਹਾਲੇ ਵੀ ਯਰੂਸ਼ਲਮ ਦੇ ਸ਼ਹਿਰ ਵਿੱਚ ਹਨ।
17ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਮੈਂ ਛੇਤੀ ਹੀ ਉਨ੍ਹਾਂ ਲੋਕਾਂ ਲਈ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਭੇਜਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਬਣਾ ਦਿਆਂਗਾ ਜਿਵੇਂ ਸੜੇ ਹੋਏ ਅੰਜੀਰ ਹੁੰਦੇ ਹਨ ਜਿਹੜੇ ਖਾਣ ਦੇ ਕਾਬਿਲ ਨਹੀਂ ਹੁੰਦੇ।
18ਮੈਂ ਉਨ੍ਹਾਂ ਲੋਕਾਂ ਦਾ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀ ਨਾਲ ਪਿੱਛਾ ਕਰਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਇਸਨੂੰ ਇਉਂ ਬਣਾ ਦਿਆਂਗਾ ਕਿ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਇਹ ਦੇਖਕੇ ਭੈਭੀਤ ਹੋ ਜਾਣਗੀਆਂ ਕਿ ਇਨ੍ਹਾਂ ਲੋਕਾਂ ਨਾਲ ਕੀ ਵਾਪਰਿਆ ਹੈ। ਉਹ ਲੋਕ ਤਬਾਹ ਹੋ ਜਾਣਗੇ। ਲੋਕੀ ਹੈਰਾਨੀ ਨਾਲ ਸੀਟੀਆਂ ਵਜਾਉਣਗੇ ਜਦੋਂ ਉਹ ਇਨ੍ਹਾਂ ਵਾਪਰੀਆਂ ਹੋਈਆਂ ਗੱਲਾਂ ਬਾਰੇ ਸੁਣਨਗੇ। ਅਤੇ ਲੋਕ ਉਨ੍ਹਾਂ ਨੂੰ ਮਿਸਾਲ ਦੇਣ ਲਈ ਵਰਤਣਗੇ ਜਦੋਂ ਉਹ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ। ਮੈਂ ਉਨ੍ਹਾਂ ਨੂੰ ਜਿੱਥੇ ਵੀ ਜਾਣ ਲਈ ਮਜ਼ਬੂਰ ਕਰਾਂਗਾ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ।
19ਮੈਂ ਇਹ ਸਾਰੀਆਂ ਗੱਲਾਂ ਵਾਪਰਨ ਦੇਵਾਂਗਾ ਕਿਉਂ ਕਿ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੇ ਮੇਰੇ ਸੰਦੇਸ਼ ਨੂੰ ਨਹੀਂ ਸੁਣਿਆ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਮੈਂ ਆਪਣਾ ਸੰਦੇਸ਼ ਉਨ੍ਹਾਂ ਨੂੰ ਬਾਰ-ਬਾਰ ਭੇਜਿਆ। ਮੈਂ ਆਪਣੇ ਸੇਵਕਾਂ, ਨਬੀਆਂ, ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਆਪਣੇ ਸੰਦੇਸ਼ ਦੇਣ ਲਈ ਕੀਤੀ। ਪਰ ਲੋਕਾਂ ਨੇ ਨਹੀਂ ਸੁਣਿਆ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
20ਤੁਸੀਂ ਲੋਕ ਬੰਦੀਵਾਨ ਹੋ। ਮੈਂ ਤੁਹਾਨੂੰ ਯਰੂਸ਼ਲਮ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ। ਇਸ ਲਈ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।"
21ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਕੋਲਾਯਾਹ ਦੇ ਪੁੱਤਰ ਅਹਾਬ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਆਖਦਾ ਹੈ: "ਇਹ ਦੋਵੇਂ ਬੰਦੇ ਤੁਹਾਨੂੰ ਝੂਠ ਦਾ ਪ੍ਰਚਾਰ ਕਰਦੇ ਰਹੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। (ਪਰ ਉਹ ਝੂਠ ਬੋਲ ਰਹੇ ਸਨ।) ਮੈਂ ਉਨ੍ਹਾਂ ਦੋਹਾਂ ਨਬੀਆਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਅਤੇ ਨਬੂਕਦਨੱਸਰ ਉਨ੍ਹਾਂ ਨਬੀਆਂ ਨੂੰ ਤੁਹਾਡੇ ਲੋਕਾਂ ਦੇ ਸਾਮ੍ਹਣੇ ਮਾਰ ਮੁਕਾਵੇਗਾ ਜਿਹੜੇ ਬਾਬਲ ਵਿੱਚ ਬੰਦੀਵਾਨ ਹੋ।
22ਸਾਰੇ ਯਹੂਦੀ ਬੰਦੀਵਾਨ ਉਨ੍ਹਾਂ ਲੋਕਾਂ ਨੂੰ ਮਿਸਾਲ ਦੇ ਤੌਰ ਤੇ ਵਰਤਣਗੇ ਜਦੋਂ ਉਹ ਹੋਰਨਾਂ ਲੋਕਾਂ ਨੂੰ ਸਰਾਪ ਦੇਣਗੇ। ਉਹ ਆਖਣਗੇ: ਯਹੋਵਾਹ ਤੁਹਾਡੇ ਨਾਲ ਉਹੀ ਕਰੇ ਜੋ ਉਸਨੇ ਸਿਦਕੀਯਾਹ ਅਤੇ ਅਹਾਬ ਨਾਲ ਕੀਤਾ ਸੀ, ਜੋ ਬਾਬਲ ਦੇ ਰਾਜੇ ਦੁਆਰਾ ਅੱਗ ਵਿੱਚ ਸਾੜ ਦਿੱਤੇ ਗਏ ਸਨ!
23ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
24ਸ਼ਮਅਯਾਹ ਨੂੰ ਵੀ ਸੰਦੇਸ਼ ਦੇਵੀਂ। ਸ਼ਮਅਯਾਹ ਨਹਲਾਮ ਪਰਿਵਾਰ ਵਿੱਚੋਂ ਹੈ।
25ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, "ਸ਼ਮਅਯਾਹ, ਤੂੰ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਚਿੱਠੀਆਂ ਭੇਜੀਆਂ। ਅਤੇ ਤੂੰ ਮਆਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਚਿੱਠੀਆਂ ਭੇਜੀਆਂ। ਤੂੰ ਸਾਰੇ ਜਾਜਕਾਂ ਨੂੰ ਵੀ ਚਿੱਠੀਆਂ ਪਾਈਆਂ। ਤੂੰ ਇਹ ਚਿੱਠੀਆਂ ਆਪਣੇ ਨਾਂ ਉੱਤੇ ਪਾਇਆਂ ਅਤੇ ਯਹੋਵਾਹ ਦੇ ਅਧਿਕਾਰ ਨਾਲ ਨਹੀਂ।
26ਸ਼ਮਅਯਾਹ ਤੂੰ ਸਫ਼ਨਯਾਹ ਨੂੰ ਲਿਖੀ ਆਪਣੀ ਚਿੱਠੀ ਵਿੱਚ ਇਹ ਆਖਿਆ ਸੀ, 'ਸਫ਼ਨਯਾਹ ਯਹੋਵਾਹ ਨੇ ਤੈਨੂੰ ਯਹੋਯਾਦਾ ਦੀ ਬਾਵੇਂ ਜਾਜਕ ਬਣਾਇਆ ਹੈ। ਤੂੰ ਯਹੋਵਾਹ ਦੇ ਮੰਦਰ ਦਾ ਸੰਚਾਲਕ ਹੋਣ ਵਾਲਾ ਹੈਂ। ਤੈਨੂੰ ਚਾਹੀਦਾ ਹੈ ਕਿ ਤੂੰ ਹਰ ਓਸ ਬੰਦੇ ਨੂੰ ਗ੍ਰਿਫ਼ਤਾਰ ਕਰ ਲਵੇਂ ਜਿਹੜਾ ਪਾਗਲਾਂ ਵਾਲੀਆਂ ਗੱਲਾਂ ਕਰਦਾ ਹੈ ਜਾਂ ਨਬੀ ਹੋਣ ਦਾ ਸਾਂਗ ਕਰਦਾ ਹੈ। ਤੈਨੂੰ ਚਾਹੀਦਾ ਹੈ ਕਿ ਉਸ ਦੇ ਪੈਰਾਂ ਵਿੱਚ ਲੱਕੜ ਦੀਆਂ ਬੇੜੀਆਂ ਅਤੇ ਗਲੇ ਵਿੱਚ ਲੋਹੇ ਦੇ ਸੰਗਲਲ ਪਾ ਦੇਵੇ।
27ਹੁਣ ਯਿਰਮਿਯਾਹ ਨਬੀ ਹੋਣ ਦਾ ਦਾਵ੍ਹਾ ਕਰ ਰਿਹਾ ਹੈ। ਇਸ ਲਈ ਤੂੰ ਉਸ ਨੂੰ ਕਿਉਂ ਨਹੀਂ ਝਿੜਕਿਆ?
28ਯਿਰਮਿਯਾਹ ਨੇ ਸਾਨੂੰ ਬਾਬਲ ਵਿੱਚ ਇਹ ਸੰਦੇਸ਼ ਭੇਜਿਆ ਹੈ: "ਤੁਸੀਂ ਲੋਕ ਬਾਬਲ ਵਿੱਚ ਲਂਮਾਂ ਸਮਾਂ ਰਹੋਗੇ। ਇਸ ਲਈ ਘਰ ਬਣਾ ਕੇ ਟਿਕ ਜਾਵੋ। ਬਾਗ਼ ਲਗਾਓ ਅਤੇ ਉਨ੍ਹਾਂ ਦੇ ਫ਼ਲ ਖਾਓ।"'
29ਜਾਜਕ ਸਫ਼ਨਯਾਹ ਨੇ ਨਬੀ ਯਿਰਮਿਯਾਹ ਨੂੰ ਚਿੱਠੀ ਪਢ਼ ਕੇ ਸੁਣਾਈ।
30ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਆਇਆ:
31ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: 'ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ।
32ਕਿਉਂ ਸ਼ਮਅਯਾਹ ਨੇ ਅਜਿਹਾ ਕੀਤਾ ਹੈ, ਇਸ ਲਈ ਯਹੋਵਾਹ ਇਹ ਆਖਦਾ ਹੈ: ਮੈਂ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਨੂੰ ਛੇਤੀ ਸਜ਼ਾ ਦੇਵਾਂਗਾ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿਆਂਗਾ। ਉਸਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ। ਉਸ ਦਾ ਉਨ੍ਹਾਂ ਚੰਗੀਆਂ ਚੀਜ਼ਾਂ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ਜਿਹੜੀਆਂ ਮੈਂ ਆਪਣੇ ਬੰਦਿਆਂ ਲਈ ਕਰਾਂਗਾ।"' ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "'ਮੈਂ ਸ਼ਮਅਯਾਹ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਸਨੇ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਭੜਕਾਇਆ ਹੈ।"'


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية