BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਦਾ ਡਰ ਜਿਂਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮਸਿਆ ਤੋਂ ਆਰਾਮ ਨਾਲ ਬਚ੍ਚ ਸਕਦਾ ਹੈ ਅਤੇ ਸ਼ਾਂਤਿ ਪ੍ਰਾਪਤ ਕਰਦਾ ਹੈ।

ਅਮਸਾਲ 19:23


 

ਅਧਿਆਇ 5



1ਯਹੋਵਾਹ ਆਖਦਾ ਹੈ, "ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!
2ਲੋਕੀ ਇਕਰਾਰ ਕਰਦੇ ਨੇ ਤੇ ਆਖਦੇ ਨੇ, 'ਜਿਵੇਂ ਕਿ ਯਹੋਵਾਹ ਹਾਜ਼ਰ ਨਾਜ਼ਰ ਹੈ।' ਪਰ ਅਸਲ ਵਿੱਚ ਉਨ੍ਹਾਂ ਦਾ ਭਾਵ ਅਜਿਹਾ ਨਹੀਂ ਹੁੰਦਾ।"
3ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿਖ੍ਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ।
4ਪਰ ਮੈਂ ਆਪਣੇ ਦਿਲ ਵਿੱਚ ਆਖਿਆ, "ਅਵੱਸ਼ ਹੀ ਸਿਰਫ਼ ਗਰੀਬ ਲੋਕ ਅਜਿਹੇ ਹੋਣਗੇ ਜਿਹੜੇ ਇੰਨੇ ਮੂਰਖ ਹਨ। ਗਰੀਬ ਲੋਕਾਂ ਨੇ ਯਹੋਵਾਹ ਦੇ ਮਾਰਗ ਦੀ ਸਿਖਿਆ ਨ੍ਨਹੀਁ ਲਈ। ਗਰੀਬ ਲੋਕ ਆਪਣੇ ਪਰਮੇਸ਼ੁਰ ਦੀ ਬਿਵਸਬਾ ਨਹੀਂ ਜਾਣਦੇ।"
5ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।" ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ।
6ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਇਸ ਲਈ ਜੰਗਲ ਦਾ ਇੱਕ ਸ਼ੇਰ ਉਨ੍ਹਾਂ ਉੱਤੇ ਹਮਲਾ ਕਰੇਗਾ। ਮਾਰੂਬਲ ਦਾ ਇੱਕ ਬਘਿਆੜ ਉਨ੍ਹਾਂ ਨੂੰ ਮਾਰ ਸੁੱਟੇਗਾ। ਉਨ੍ਹਾਂ ਦੇ ਸ਼ਹਿਰ ਨੇੜੇ ਇੱਕ ਚੀਤਾ ਲੁਕਿਆ ਹੋਇਆ ਹੈ। ਚੀਤਾ ਹਰ ਉਸ ਬੰਦੇ ਨੂੰ ਚੀਰ ਦੇਵੇਗਾ ਜਿਹੜਾ ਸ਼ਹਿਰ ਵਿੱਚੋਂ ਬਾਹਰ ਆਵੇਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਬਾਰ-ਬਾਰ ਪਾਪ ਕੀਤਾ ਹੈ। ਉਹ ਅਨੇਕਾਂ ਵਾਰੀ ਯਹੋਵਾਹ ਤੋਂ ਭਟਕ ਗਏ ਹਨ।
7ਪਰਮੇਸ਼ੁਰ ਨੇ ਆਖਿਆ, "ਯਹੂਦਾਹ, ਮੈਨੂੰ ਇੱਕ ਵਾਰੀ ਵੀ ਚੰਗਾ ਜਿਹਾ ਕਾਰਣ ਦੱਸ ਕਿ ਮੈਨੂੰ ਤੈਨੂੰ ਮਾਫ਼ ਕਿਉਂ ਕਰ ਦੇਣਾ ਚਾਹੀਦਾ ਸੀ। ਤੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਬੁੱਤਾਂ ਨਾਲ ਇਕਰਾਰ ਕੀਤੇ ਹਨ ਅਤੇ ਉਹ ਬੁੱਤ ਸੱਚਮੁੱਚ ਦੇਵਤੇ ਨਹੀਂ ਹਨ! ਮੈਂ ਤੇਰੇ ਬੱਚਿਆਂ ਨੂੰ ਹਰ ਚੀਜ਼ ਦਿੱਤੀ ਜਿਸਦੀ ਉਨ੍ਹਾਂ ਨੂੰ ਲੋੜ ਸੀ। ਪਰ ਫ਼ੇਰ ਵੀ ਉਹ ਮੇਰੇ ਨਾਲ ਬੇਵਫ਼ਾ ਰਹੇ! ਉਨ੍ਹਾਂ ਵਧੇਰੇ ਸਮਾਂ ਵੇਸਵਾਵਾਂ ਨਾਲ ਗੁਜ਼ਾਰਿਆ।
8ਉਹ ਅਜਿਹੇ ਘੋੜਿਆਂ ਵਰਗੇ ਹਨ ਜਿਨ੍ਹਾਂ ਕੋਲ ਖਾਣ ਲਈ ਬਹੁਤ ਕੁਝ ਸੀ ਅਤੇ ਉਹ ਜਿਨਸੀ ਮਿਲਾਪ ਲਈ ਤਿਆਰ ਹਨ। ਉਹ ਉਸ ਘੋੜੇ ਵਰਗੇ ਹਨ ਜਿਹੜਾ ਆਪਣੇ ਗੁਆਂਢੀ ਦੀ ਪਤਨੀ ਨੂੰ ਸੱਦ ਰਿਹਾ ਹੈ।
9ਕੀ ਮੈਨੂੰ ਯਹੂਦਾਹ ਦੇ ਲੋਕਾਂ ਨੂੰ ਅਜਿਹੀਆਂ ਗੱਲਾਂ ਕਰਨ ਲਈ
10"ਯਹੂਦਾਹ ਦੀਆਂ ਅੰਗੂਰੀ ਵੇਲਾਂ ਦੀਆਂ ਕਿਆਰੀਆਂ ਦੇ ਨਾਲ-ਨਾਲ ਜਾਵੋ। ਵੇਲਾਂ ਨੂੰ ਕੱਟ ਸੁੱਟੋ। (ਪਰ ਪੂਰੀ ਤਰ੍ਹਾਂ ਬਰਬਾਦ ਨਾ ਕਰੋ ਉਨ੍ਹਾਂ ਨੂੰ।) ਕੱਟ ਦੇਵੋ ਉਨ੍ਹਾਂ ਦੀਆਂ ਸਾਰੀਆਂ ਟਾਹਣੀਆਂ। ਕਿਉਂ ਕਿ ਇਹ ਟਾਹਣੀਆਂ ਯਹੋਵਾਹ ਦੀ ਮਲਕੀਅਤ ਨਹੀਂ ਹਨ।
11ਇਸਰਾਏਲ ਦਾ ਪਰਿਵਾਰ ਅਤੇ ਯਹੂਦਾਹ ਦਾ ਪਰਿਵਾਰ ਰਿਹਾ ਹੈ ਬੇਵਫ਼ਾ ਮੇਰੇ ਨਾਲ ਹਰ ਤਰ੍ਹਾਂ।" ਸੰਦੇਸ਼ ਹੈ ਇਹ ਯਹੋਵਾਹ ਵੱਲੋਂ।
12"ਉਨ੍ਹਾਂ ਲੋਕਾਂ ਯਹੋਵਾਹ ਬਾਰੇ ਝੂਠ ਬੋਲਿਆ ਹੈ। ਉਨ੍ਹਾਂ ਆਖਿਆ ਹੈ, 'ਯਹੋਵਾਹ ਸਾਡੇ ਨਾਲ ਕੁਝ ਨਹੀਂ ਕਰੇਗਾ। ਸਾਡੇ ਨਾਲ ਕੁਝ ਵੀ ਨਹੀਂ ਵਾਪਰੇਗਾ। ਅਸੀਂ ਕਿਸੇ ਦੁਸ਼ਮਣ ਨੂੰ ਸਾਡੇ ਉੱਤੇ ਹਮਲਾ ਕਰਦਿਆਂ ਨਹੀਂ ਦੇਖਾਂਗੇ। ਅਸੀਂ ਕਦੇ ਵੀ ਭੁੱਖੇ ਨਹੀਂ ਮਰਾਂਗੇ।'
13ਇਹ ਝੂਠੇ ਨਬੀ ਸਿਰਫ਼ ਫ਼ੋਕੀ ਹਵਾ ਹਨ। ਪਰਮੇਸ਼ੁਰ ਦਾ ਬਚਨ ਉਨ੍ਹਾਂ ਅੰਦਰ ਨਹੀਂ। ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ।"
14ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਗੱਲਾਂ ਆਖੀਆਂ: "ਉਨ੍ਹਾਂ ਲੋਕਾਂ ਆਖਿਆ ਸੀ ਕਿ ਮੈਂ ਉਨ੍ਹਾਂ ਨੂੰ ਸਜ਼ਾ ਨਹੀਂ ਦਿਆਂਗਾ। ਇਸ ਲਈ ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਦਿੰਦਾ ਹਾਂ ਉਹ ਅੱਗ ਵਰਗੇ ਹੋਣਗੇ, ਅਤੇ ਉਹ ਲੋਕ ਲੱਕੜ ਵਰਗੇ ਹੋਣਗੇ। ਉਹ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸ਼ਾੜ ਦੇਵੇਗੀ!"
15ਇਸਰਾਏਲ ਦੇ ਪਰਿਵਾਰ, ਇਹ ਸੰਦੇਸ਼ ਹੈ ਯਹੋਵਾਹ ਵੱਲੋਂ, "ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਇੱਕ ਕੌਮ ਨੂੰ ਦੂਰ-ਦੁਰਾਡਿਓ ਲਿਆਵਾਂਗਾ। ਇਹ ਪੁਰਾਣੀ ਕੌਮ ਹੈ, ਇਹ ਪੁਰਾਤਨ ਕੌਮ ਹੈ। ਉਸ ਕੌਮ ਦੇ ਲੋਕ ਅਜਿਹੀ ਭਾਸ਼ਾ ਬੋਲਦੇ ਹਨ ਜਿਸ ਨੂੰ ਤੁਸੀਂ ਨਹੀਂ ਜਾਣਦੇ। ਤੁਸੀਂ ਨਹੀਂ ਸਮਝਦੇ, ਉਹ ਕੀ ਆਖਦੇ ਨੇ।
16ਉਨ੍ਹਾਂ ਦੇ ਤੀਰਾਂ ਦੇ ਭਬ੍ਬੇ ਖੁਲ੍ਹ੍ਹੀਆਂ ਕਬਰਾਂ ਵਰਗੇ ਨੇ। ਉਨ੍ਹਾਂ ਦੇ ਸਾਰੇ ਹੀ ਆਦਮੀ ਮਜ਼ਬੂਤ ਸਿਪਾਹੀ ਨੇ।
17ਉਹ ਸਿਪਾਹੀ ਉਨ੍ਹਾਂ ਸਮੂਹ ਫ਼ਸਲਾਂ ਨੂੰ ਖਾ ਜਾਣਗੇ, ਜਿਨ੍ਹਾਂ ਦੀ ਤੁਸੀਂ ਵਾਢੀ ਕੀਤੀ ਹੈ। ਉਹ ਤੁਹਾਡਾ ਸਾਰਾ ਭੋਜਨ ਖਾ ਜਾਣਗੇ। ਉਹ ਤੁਹਾਡੇ ਧੀਆਂ ਪੁੱਤਰਾਂ ਨੂੰ ਖਾ ਜਾਣਗੇ। ਉਹ ਤੁਹਾਡੇ ਵੱਗਾਂ ਅਤੇ ਇੱਜੜਾਂ ਨੂੰ ਖਾ ਜਾਣਗੇ, ਉਹ ਤੁਹਾਡੇ ਅੰਗੂਰਾਂ ਅਤੇ ਤੁਹਾਡੇ ਅੰਜੀਰਾਂ ਨੂੰ ਖਾ ਜਾਣਗੇ।"
18ਇਹ ਸੰਦੇਸ਼ ਯਹੋਵਾਹ ਵੱਲੋਂ ਹੈ, "ਪਰ ਯਹੂਦਾਹ, ਜਦੋਂ ਇਹ ਭਿਆਨਕ ਦਿਨ ਆਉਣਗੇ, ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
19ਯਹੂਦਾਹ ਦੇ ਲੋਕ ਤੈਨੂੰ ਪੁੱਛਣਗੇ, 'ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਮੰਦੀ ਗੱਲ ਕਿਉਂ ਕੀਤੀ ਹੈ?' ਉਨ੍ਹਾਂ ਨੂੰ ਇਹ ਜਵਾਬ ਦੇਣਾ: 'ਯਹੂਦਾਹ ਦੇ ਲੋਕੋ, ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਅਤੇ ਤੁਸੀਂ ਆਪਣੀ ਹੀ ਧਰਤੀ ਉੱਤੇ ਵਿਦੇਸ਼ੀ ਬੁੱਤਾਂ ਦੀ ਸੇਵਾ ਕੀਤੀ ਹੈ। ਤੁਸੀਂ ਇਹ ਗੱਲਾਂ ਕੀਤੀਆਂ ਨੇ, ਇਸ ਲਈ ਹੁਣ ਤੁਸੀਂ ਉਸ ਧਰਤੀ ਵਿੱਚ ਵਿਦੇਸ਼ੀਆਂ ਦੀ ਸੇਵਾ ਕਰੋਂਗੇ, ਜਿਹੜੀ ਤੁਹਾਡੀ ਨਹੀਂ ਹੈ।"'
20ਯਹੋਵਾਹ ਨੇ ਆਖਿਆ, "ਯਾਕੂਬ ਦੇ ਪਰਿਵਾਰ ਨੂੰ ਇਹ ਸੰਦੇਸ਼ ਦੇਵੋ। ਇਹ ਸੰਦੇਸ਼ ਯਹੂਦਾਹ ਦੀ ਕੌਮ ਅੰਦਰ ਦੇਵੋ,
21ਇਹ ਸੰਦੇਸ਼ ਸੁਣੋ: 'ਮੂਰਖ ਲੋਕੋ ਤੁਹਾਨੂੰ ਕੋਈ ਸਮਝ ਨਹੀਂ ਹੈ, ਤੁਹਾਡੀਆਂ ਅੱਖਾਂ ਹਨ ਪਰ ਤੁਸੀਂ ਨਹੀਂ ਦੇਖ ਸਕਦੇ! ਤੁਹਾਡੇ ਕੰਨ ਹਨ ਪਰ ਤੁਸੀਂ ਸੁਣਦੇ ਨਹੀਂ!
22ਅਵੱਸ਼ ਹੀ ਤੁਸੀਂ ਮੇਰੇ ਕੋਲੋਂ ਭੈਭੀਤ ਹੋ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਤੁਹਾਨੂੰ ਮੇਰੇ ਸਾਮ੍ਹਣੇ ਡਰ ਨਾਲ ਕੰਬ ਜਾਣਾ ਚਾਹੀਦਾ ਹੈ। ਮੈਂ ਹੀ ਉਹ ਹਾਂ ਜਿਸਨੇ ਸਮੁੰਦਰ ਦੀ ਹਦ੍ਦ ਬਨਾਉਣ ਲਈ ਕੰਢਿਆਂ ਨੂੰ ਬਣਾਇਆ ਸੀ। ਮੈਂ ਇਸ ਨੂੰ, ਪਾਣੀ ਨੂੰ ਹਮੇਸ਼ਾ ਵਾਸਤੇ ਇਸਦੇ ਸਿਰ ਥਾਂ ਰੱਖਣ ਵਾਸਤੇ ਸਾਜਿਆ ਸੀ। ਭਾਵੇਂ ਲਹਿਰਾਂ ਕੰਢਿਆਂ ਨਾਲ ਟਕਰਾਉਣ, ਪਰ ਉਹ ਇਸ ਨੂੰ ਤਬਾਹ ਨਹੀਂ ਕਰਨਗੀਆਂ। ਭਾਵੇਂ ਆਉਂਦੀਆਂ ਹੋਈਆਂ ਲਹਿਰਾਂ ਗਰਜਣ, ਪਰ ਉਹ ਕੰਢਿਆਂ ਤੋਂ ਪਾਰ ਨਹੀਂ ਜਾ ਸਕਦੀਆਂ।
23ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ।
24ਯਹੂਦਾਹ ਦੇ ਲੋਕ ਕਦੇ ਵੀ ਆਪਣੇ-ਆਪ ਨੂੰ ਨਹੀਂ ਆਖਦੇ, 'ਆਓ ਡਰੀੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਆਦਰ ਕਰੀਏ। ਉਹ ਬਿਲਕੁਲ ਸਹੀ ਸਮੇਂ ਉੱਤੇ ਖਿਜ਼ਾ ਅਤੇ ਬਹਾਰ ਦੀ ਬਰਖਾ ਦਿੰਦਾ ਹੈ। ਉਹ ਪੱਕ ਕਰਦਾ ਹੈ ਕਿ ਸਾਡੀ ਫ਼ਸਲ ਸਹੀ ਸਮੇਂ ਸਿਰ ਹੋਵੇ।'
25ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ।
26ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।
27ਇਨ੍ਹਾਂ ਮੰਦੇ ਲੋਕਾਂ ਦੇ ਘਰ ਝੂਠ ਨਾਲ ਭਰੇ ਹੋਏ ਹਨ, ਜਿਵੇਂ ਪਿਂਜਰਾ ਪੰਛੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਦੇ ਝੂਠ ਨੇ ਉਨ੍ਹਾਂ ਨੂੰ ਅਮੀਰ ਅਤੇ ਤਾਕਤਵਰ ਬਣਾ ਦਿੱਤਾ ਹੈ।
28ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਰਣਾ ਨਹੀਂ ਕਰਦੇ।
29ਕੀ ਯਹੂਦਾਹ ਦੇ ਲੋਕਾਂ ਨੂੰ ਮੈਨੂੰ ਇਹ ਗੱਲਾਂ ਕਰਨ ਲਈ ਇਹ ਸਜ਼ਾ ਦੇਣੀ ਚਾਹੀਦੀ ਹੈ?" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਤੁਸੀਂ ਜਾਣਦੇ ਸੀ ਕਿ ਮੈਨੂੰ ਇਹੋ ਜਿਹੀ ਕੌਮ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਦੇ ਉਹ ਅਧਿਕਾਰੀ ਨੇ।"
30ਯਹੋਵਾਹ ਆਖਦਾ ਹੈ, "ਯਹੂਦਾਹ ਦੇ ਦੇਸ ਅੰਦਰ ਇੱਕ ਭਿਆਨਕ ਅਤੇ ਭੈਭੀਤ ਕਰਨ ਵਾਲੀ ਗੱਲ ਵਾਪਰ ਗਈ ਹੈ।
31ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?"


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية