BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ। ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।

ਅੱਯੂਬ 12:13


 

ਅਧਿਆਇ 11ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ।ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ।
2
3
4ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿਚ ਭਖ ਰਿਹਾ ਸੀ।
5ਬਦ੍ਦਲ ਦੇ ਅੰਦਰ, ਚਾਰ ਜਾਨਵਰ ਸਨ ਜਿਹੜੇ ਬੰਦਿਆਂ ਵਰਗੇ ਦਿਖਾਈ ਦਿੰਦੇ ਸਨ।
6ਪਰ ਹਰੇਕ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।
7ਉਨ੍ਹਾਂ ਦੀਆਂ ਲੱਤਾਂ ਸਿਧ੍ਧੀਆਂ ਸਨ। ਉਨ੍ਹਾਂ ਦੇ ਪੈਰ ਗਾਂ ਦੇ ਪੈਰਾਂ ਵਰਗੇ ਦਿਖਾਈ ਦਿੰਦੇ ਸਨ। ਅਤੇ ਉਹ ਲਿਸ਼ਕਾੇ ਹੋਏ ਪਿੱਤਲ ਵਾਂਗ ਚਮਕਦੇ ਸਨ।
8ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁਂਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ।
9ਉਹ ਉਸ ਦਿਸ਼ਾ ਵੱਲ ਤੁਰੇ ਜਿਧ੍ਧਰ ਉਹ ਤੱਕ ਰਹੇ ਸਨ।
10ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿਛਲਾ ਪਾਸਾਂ ਬਾਜ਼ ਦਾ ਚਿਹਰਾ ਸੀ।
11ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹਂਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢਕਦਾ ਸੀ।
12ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ।
13ਜਾਨਵਰ ਇੰਝ ਦਿਖਾਈ ਦਿੰਦੇ ਸਨ। ਜਾਨਵਰਾਂ ਦੇ ਵਿਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ!
14ਜਾਨਵਰ ਅੱਗੇ ਪਿੱਛੇ ਦੌੜਦੇ ਸਨ - ਬਿਜਲੀ ਦੀ ਤੇਜ਼ੀ ਨਾਲ!
15ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲਗਿਆ ਹੋਇਆ ਸੀ। ਸਾਰੇ ਪਹੀੇ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀੇ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀੇ ਅੰਦਰ ਇੱਕ ਹੋਰ ਪਹੀਆ ਹੋਵੇ।
16
17ਪਹੀੇ ਹਰ ਦਿਸ਼ਾ ਵੱਲ ਹਿੱਲ ਸਕਦੇ ਸਨ। ਪਰ ਚੱਲਣ ਸਮੇਂ, ਜਾਨਵਰ ਮੁੜਦੇ ਨਹੀਂ ਸਨ!
18ਪਹੀਆਂ ਦੇ ਚਕ੍ਕੇ ਲੰਮੇ ਅਤੇ ਡਰਾਉਣੇ ਸਨ। ਚਹੁਂਆਂ ਪਹੀਆਂ ਦੇ ਚਕ੍ਕੇ ਲੰਮੇ ਅਤੇ ਭੈਭੀਤ ਕਰਨ ਵਾਲੇ ਸਨ! ਚਹੁਂਆਂ ਚਕਿਆਂ ਦੇ ਸਾਰੇ ਪਾਸੇ ਅੱਖਾਂ ਸਨ।
19ਪਹੀੇ ਹਮੇਸ਼ਾ ਜਾਨਵਰਾਂ ਨਾਲ ਹੀ ਹਿਲਦੇ ਸਨ। ਜੇ ਜਾਨਵਰ ਹਵਾ ਵਿੱਚ ਉੱਚੇ ਜਾਂਦੇ ਪਹੀੇ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ।
20ਉਹ ਉਧਰ ਹੀ ਜਾਂਦੇ ਸਨ ਜਿਧ੍ਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀੇ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ।
21ਇਸ ਲਈ ਜੇ ਜਾਨਵਰ ਹਿਲਦੇ ਸਨ ਤਾਂ ਪਹੀੇ ਵੀ ਹਿਲਦੇ ਸਨ। ਜੇ ਜਾਨਵਰ ਖਲੋ ਜਾਂਦੇ ਸਨ ਤਾਂ ਪਹੀੇ ਵੀ ਰੁਕ ਜਾਂਦੇ ਸਨ। ਜੇ ਪਹੀੇ ਹਵਾ ਵਿੱਚ ਉੱਚੇ ਜਾਂਦੇ, ਤਾਂ ਜਾਨਵਰ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। ਕਿਉਂ ਕਿ ਪਹੀਆਂ ਅੰਦਰ ਹਵਾ ਸੀ।
22ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ।
23ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ।
24ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।
25ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ।
26ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!
27ਮੈਂ ਉਸਤੇ ਉਸਦੀ ਕਮਰ ਤੋਂ ਉਤਾਂਹ ਵੱਲ ਦੇਖਿਆ। ਉਹ ਗਰਮ ਧਾਤ ਵਾਂਗ ਦਿਖਾਈ ਦਿੰਦਾ ਸੀ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸਦੇ ਸਾਰੀ ਪਾਸੀਁ ਅੱਗ ਹੋਵੇ! ਅਤੇ ਮੈਂ ਉਸ ਵੱਲ ਕਮਰ ਤੋਂ ਹੇਠਾਂ ਦੇਖਿਆ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸਦੇ ਆਲੇ-ਦੁਆਲੇ ਅੱਗ ਦੀ ਚਮਕ ਹੋਵੇ।
28ਉਸਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿਚਲੀ ਸਤਰਂਗੀ ਪੀਁਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية