BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰਖਿਅਤ ਨਹੀਂ ਰਹੇਗਾ।

ਅਮਸਾਲ 19:5


 

ਅਧਿਆਇ 31ਫ਼ਿਰ ਮੈਂ ਆਖਿਆ, "ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!
2ਪਰ ਤੁਹਾਨੂੰ ਚਂਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ, ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।
3ਤੁਸੀਂ ਮੇਰੇ ਲੋਕਾਂ ਨੂੰ ਬਰਬਾਦ ਕਰ ਰਹੇ ਹੋ। ਤੁਸੀਂ ਉਨ੍ਹਾਂ ਦੀ ਚਮੜੀ ਉਧੇੜ ਕੇ ਉਨ੍ਹਾਂ ਦੇ ਹਡ੍ਡ ਤੋੜ ਰਹੇ ਹੋ ਅਤੇ ਉਨ੍ਹਾਂ ਦੇ ਹਡ੍ਡਾਂ ਦਾ ਕੀਮਾ ਕਰਕੇ ਹਾਂਡੀ
9ਚ ਮਾਸ ਵਾਂਗ ਰਿੰਨ੍ਹਦੇ ਹੋ।
4ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।"
5ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ: "ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ। ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।
6ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ। ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸਕਦੇ। ਨਬੀਆਂ ਉੱਤੋਂ ਸੂਰਜ ਹਟ ਗਿਆ ਹੈ, ਭਵਿੱਖ ਵਿੱਚ ਕੀ ਵਾਪਰੇਗਾ, ਉਹ ਨਹੀਂ ਵੇਖ ਸਕਦੇ। ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ।
7ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ। ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ।
8ਪਰ ਯਹੋਵਾਹ ਦੇ ਆਤਮੇੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸਦੇ ਪਾਪਾਂ ਬਾਰੇ ਦੱਸ ਸਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸਦੇ ਪਾਪਾਂ ਬਾਰੇ ਦੱਸਾਂ।"
9ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ! ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ। ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ।
10ਤੁਸੀਂ ਲੋਕਾਂ ਦੀ ਹਤਿਆ ਨਾਲ ਸੀਯੋਨ ਨੂੰ ਸਿਂਜਿਆ ਅਤੇ ਲੋਕਾਂ ਨੂੰ ਧੋਖਾ ਦੇਕੇ ਯਰੂਸ਼ਲਮ ਉਸਾਰਿਆ।
11ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈਕੇ ਨਿਆਉ ਕਰਦੇ ਹਨ, ਉੱਥੇ ਜਾਜਕ ਪੈਸੇ ਲੈਕੇ ਸਿਖਿਆ ਦਿਂਦ੍ਦੇ ਹਨ ਅਤੇ ਨਬੀ ਪੈਸੇ ਲੈਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ, "ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।"
12ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸਖ੍ਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗ੍ਗੇਗੀ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية