BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਦੀ ਸੇਵਾ ਕਰਿਦਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁਖ ਆ।

ਜ਼ਬੂਰ 100:2


 

ਅਧਿਆਇ 11ਪਾਤਸ਼ਾਹ ਦਾਰਾ9 ਦੇ ਸ਼ਾਸਨਕਾਲ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸੰਦੇਸ ਨਬੀ ਹੱਜਈ ਰਾਹੀਂ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਯਹੂਦਾਹ ਦੇ ਰਾਜਪਾਲ ਅਤੇ ਯਹੋਸਾਦਾਕ ਦੇ ਪੁੱਤਰ ਉੱਚ ਜਾਜਕ ਯਹੋਸ਼ੂਆ ਨੂੰ ਦਿੱਤਾ ਗਿਆ।
2ਯਹੋਵਾਹ ਸਰਬ ਸ਼ਕਤੀਮਾਨ ਇਉਂ ਆਖਦਾ ਹੈ, "ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦਾ ਮੰਦਰ ਬਨਾਉਣ ਲਈ ਸਮਾਂ ਠੀਕ ਨਹੀਂ ਹੈ।"
3ਹੱਜਈ ਨਬੀ ਨੂੰ ਮੁੜ ਯਹੋਵਾਹ ਦੀ ਬਾਣੀ ਹੋਈ ਤਾਂ ਹੱਜਈ ਨੇ ਲੋਕਾਂ ਨੂੰ ਦੱਸਿਆ।
4"ਤੁਸੀਂ ਲੋਕ ਸੋਚਦੇ ਹੋ ਕਿ ਸੋਹਣੇ ਘਰਾਂ ਵਿੱਚ ਵਸ੍ਸਣ ਲਈ ਤੁਹਾਡੇ ਲਈ ਇਹ ਸਮਾਂ ਠੀਕ ਹੈ ਅਤੇ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਰਹੇ ਹੋ ਜਿਨ੍ਹਾਂ ਦੀਆ ਕੰਧਾਂ ਤੇ ਖੁਬਸੂਰਤ ਲਕੜੀ ਦੀ ਦਸਤਕਾਰੀ ਹੈ। ਪਰ ਯਹੋਵਾਹ ਦਾ ਘਰ ਹਾਲੇ ਵੀ ਉਜੜਿਆ ਪਿਆ ਹੈ।
5ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ,
9ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।
6ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਁਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ9 ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿਘ੍ਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।"9
7ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, "ਆਪਣੇ ਰਵ੍ਵਈਏ ਅਤੇ ਇਸਦੇ ਨਤੀਜੇ ਬਾਰੇੇ ਸੋਚੋ।
8ਪਹਾੜ ਉੱਪਰ ਜਾਓ, ਲੱਕੜੀ ਲਿਆਓ ਅਤੇ ਮੰਦਰ ਉਸਾਰੋ। ਤਦ ਮੈਂ ਮੰਦਰ ਨਾਲ ਪ੍ਰਸੰਨ ਹੋਵਾਂਗਾ ਅਤੇ ਮੈਂ ਸਤਿਕਾਰਿਆ ਜਾਵਾਂਗਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ।
9ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, "ਤੁਸੀਂ ਵਧੇਰੇ ਫ਼ਸਲ ਦੀ ਆਸ ਰੱਖੀ, ਪਰ ਜਦੋਂ ਤੁਸੀਂ ਇਸ ਦੀ ਵਾਡੀ ਕਰਨ ਲਈ ਗਏ, ਤੁਹਾਨੂੰ ਬਸ ਬੋੜੀ ਜਿਹੀ ਹੀ ਮਿਲੀ। ਜਦੋਂ ਤੁਸੀਂ ਉਸਨੂੰ ਘਰ ਲਿਆਂਦਾ, ਮੈਂ ਹਵਾ ਭੇਜੀ ਜਿਹੜੀ ਇਸਨੂੰ ਵੀ ਉਡਾਅ ਕੇ ਲੈ ਗਈ। ਅਜਿਹਾ ਕਿਉਂ ਵਾਪਰਦਾ ਹੈ? ਕਿਉਂ ਕਿ ਮੇਰਾ ਮੰਦਰ ਅਜੇ ਵੀ ਉਜੜਿਆ ਪਿਆ ਹੈ ਜਦ ਕਿ ਤੁਹਡੇ ਵਿੱਚੋਂ ਹਰ ਕੋਈ ਆਪੋ-ਆਪਣੇ ਘਰ ਦਾ ਧਿਆਨ ਰੱਖਣ ਵਿੱਚ ਰੁਝਿਆ ਹੋਇਆ ਹੈ।
10ਇਸੇ ਕਾਰਣ ਅਸਮਾਨ ਨੇ ਆਪਣਾ ਮੀਂਹ ਵਾਪਸ ਲੈ ਲਿਆ ਅਤੇ ਧਰਤੀ ਨੇ ਆਪਣੀ ਫ਼ਸਲ ਵਾਪਸ ਲੈ ਲਈ।"
11ਯਹੋਵਾਹ ਆਖਦਾ ਹੈ, "ਮੈਂ ਧਰਤੀ ਅਤੇ ਪਹਾੜਾਂ ਨੂੰ ਸੁੱਕ ਜਾਣ ਦਾ ਹੁਕਮ ਦਿੱਤਾ। ਅੰਨ, ਨਵੀਂ ਮੈਅ, ਜੈਤੂਨ ਦਾ ਤੇਲ ਅਤੇ ਹੋਰ ਵੀ ਚੀਜ਼ਾਂ ਜੋ ਇਸ ਧਰਤੀ ਤੇ ਪੈਦਾ ਹੁੰਦੀਆਂ ਹਨ, ਇਹ ਸਭ ਬਰਬਾਦ ਹੋ ਜਾਣਗੀਆਂ। ਸਾਰੇ ਲੋਕ ਅਤੇ ਜਾਨਵਰ ਕਮਜ਼ੋਰ ਹੋ ਜਾਣਗੇ, ਅਤੇ ਜਿਸ ਕਾਸੇ ਲਈ ਵੀ ਤੁਸੀਂ ਕੰਮ ਕੀਤਾ ਉਹ ਉਜੜ ਜਾਵੇਗਾ।"
12ਤਦ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਬਚੇ ਹੋਏ ਲੋਕਾਂ ਨੇ ਯਹੋਵਾਹ ਪਰਮੇਸ਼ੁਰ ਨੂੰ ਅਤੇ ਜੋ ਨਬੀ ਹੱਜਈ ਨੇ ਉਨ੍ਹਾਂ ਨੂੰ ਕਿਹਾ ਉਸ ਨੂੰ ਮੰਨਿਆ, ਕਿਉਂ ਕਿ ਯਹੋਵਹ ਨੇ ਉਸ ਨੂੰ ਭੇਜਿਆ ਸੀ, ਅਤੇ ਲੋਕਾਂ ਨੇ ਆਪਣਾ ਭੈ ਅਤੇ ਇੱਜ਼ਤ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਦਰਸਾਈ।
13ਹੱਜਈ, ਯਹੋਵਾਹ ਵੱਲੋਂ ਭੇਜੇ ਗਏ ਸੰਦੇਸ਼ਵਾਹਕ ਨੇ, ਲੋਕਾਂ ਨੂੰ ਆਖਿਆ, "ਯਹੋਵਾਹ ਪਰਮੇਸ਼ੁਰ ਆਖਦਾ ਹੈ, "ਮੈਂ ਤੁਹਾਡੇ ਨਾਲ ਹਾਂ।"
14ਤੱਦ ਯਹੋਵਾਹ ਨੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਜੋ ਕਿ ਯਹੂਦਾਹ ਦਾ ਰਾਜਪਾਲ ਸੀ। ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਸਾਰੇ ਲੋਕਾਂ ਨੂੰ ਮੰਦਰ ਦੀ ਉਸਾਰੀ ਲਈ ਪ੍ਰੇਰਿਆ। ਤਾਂ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਦੇ ਮੰਦਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ।
15ਇਹ ਕਾਰਜ ਉਨ੍ਹਾਂ ਨੇ ਦਾਰਾ ਪਾਤਸ਼ਾਹ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਵੀ ਤਰੀਕ ਨੂੰ ਸ਼ੁਰੂ ਕੀਤਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية