BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹਂਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।

ਅਮਸਾਲ 11:2


 

ਅਧਿਆਇ 5



1ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ।
2ਦੂਤ ਨੇ ਮੈਨੂੰ ਪੁਛਿਆ, "ਤੂੰ ਕੀ ਵੇਖਿਆ ਹੈ?"ਮੈਂ ਕਿਹਾ, "ਇੱਕ ਉੱਡਣੀ ਪੱਤਰੀ ਜੋ
3ਤੱਦ ਦੂਤ ਨੇ ਮੈਨੂੰ ਕਿਹਾ, "ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।
4ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸਹੁੰ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।"
5ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਬਾਹਰ ਚਲਾ ਗਿਆ। ਉਸ ਕਿਹਾ, "ਉਹ ਵੇਖ੦ ਉਹ ਬਾਹਰ ਨੂੰ ਕੀ ਨਿਕਲ ਕੇ ਆ ਰਿਹਾ ਹੈ?"
6ਮੈਂ ਕਿਹਾ, "ਮੈਂ ਨਹੀਂ ਜਾਣਦਾ - ਇਹ ਕੀ ਹੈ?"ਉਸ ਨੇ ਕਿਹਾ, "ਇਹ ਨਾਪਣ ਦੀ ਬਾਲਟੀ ਹੈ।" ਉਸਨੇ ਇਹ ਵੀ ਆਖਿਆ, "ਇਹ ਮਾਪਣ ਦੀ ਬਾਲਟੀ ਇਸ ਰਾਜ ਦੇ ਲੋਕਾਂ ਦੇ ਪਾਪ ਨਾਪਣ ਦਾ ਪੈਮਾਨਾ ਹੈ।"
7ਉਸ ਨੇ ਬਾਲਟੀ ਤੋਂ ਸਿੱਕੇ ਦੇ ਬਣੇ ਢੱਕਣ ਨੂੰ ਉੱਪਰ ਚੁਕਿਆ ਅਤੇ ਉੱਥੇ ਉਸ ਵਿੱਚ ਇੱਕ ਔਰਤ ਸੀ।
8ਦੂਤ ਨੇ ਕਿਹਾ, "ਇਹ ਔਰਤ ਬਦੀ ਦਾ ਪ੍ਰਤਿਨਧਿਤਵ ਕਰਦੀ ਹੈ।" ਫ਼ਿਰ ਦੂਤ ਨੇ ਉਸ ਔਰਤ ਨੂੰ ਬਾਲਟੀ ਅੰਦਰ ਧਕੇਲਿਆ ਅਤੇ ਉਸ ਉੱਪਰ ਮੁੜ ਸਿੱਕੇ ਦਾ ਢੱਕਣ ਲਾ ਦਿੱਤਾ।
9ਉਪਰੰਤ ਮੈਂ ਉੱਪਰ ਵੱਲ ਤਕਿਆ ਅਤੇ ਖੰਭਾਂ ਨਾਲ ਦੋ ਔਰਤਾਂ ਬਾਹਰ ਨਿਕਲਦੀਆਂ ਵੇਖੀਆਂ, ਉਨ੍ਹਾਂ ਦੇ ਖੰਭ ਸਾਰਸ ਵਰਗੇ ਸਨ ਅਤੇ ਉਨ੍ਹਾਂ ਨੂੰ ਹਵਾ ਰਾਹੀਂ ਚੁਕਿਆ ਹੋਇਆ ਸੀ। ਉਹ ਆਪਣੇ ਪਰਾਂ ਵਿੱਚ ਹਵਾ ਭਰਕੇ ਉਡੀਆਂ ਅਤੇ ਉਸ ਬਾਲਟੀ ਨੂੰ ਉਤਾਹਾਂ ਹਵਾ ਵਿੱਚ ਚੁੱਕ ਲਿਆ।
10ਫ਼ਿਰ ਮੈਂ ਮੇਰੇ ਨਾਲ ਗੱਲ ਕਰ ਰਹੇ ਦੂਤ ਨੂੰ ਪੁਛਿਆ, "ਉਹ ਇਹ ਨਾਪਣ ਦੀ ਬਾਲਟੀ ਕਿੱਥੋ ਲੈਕੇ ਜਾ ਰਹੀਆਂ ਹਨ?"
11ਦੂਤ ਨੇ ਮੈਨੂੰ ਦੱਸਿਆ, "ਉਹ ਇਸ ਲਈ ਸ਼ਿਨਆਰ ਵਿੱਚ ਇਕ ਘਰ ਉਸਾਰਨ ਲਈ ਜਾ ਰਹੀਆਂ ਹਨ। ਉਹ ਘਰ ਉਸਾਰ ਲੈਣਗੀਆਂ ਅਤੇ ਫਿਰ ਇਹ ਨਾਪਣ ਦੀ ਬਾਲਟੀ ਓਥੇ ਰੱਖੀ ਜਾਵੇਗੀ।"


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية