BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸਦੇ ਨਿਰਣੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।

ਜ਼ਬੂਰ 37:30


 

ਅਧਿਆਇ 81ਯਹੋਵਾਹ ਸਰਬ ਸ਼ਕਤੀਮਾਨ ਵੱਲੋਂ ਇਹ ਵਾਕ ਹੈ:
2ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, "ਮੈਂ ਸੱਚੇ ਦਿਲੋਂ ਸੀਯੋਨ (ਪਰਬਤ) ਨੂੰ ਪਿਆਰ ਕਰਦਾ ਹਾਂ। ਮੈਂ ਉਸਨੂੰ ਇੰਨਾ ਪਿਆਰ ਕਰਦਾ ਹਾਂ ਕਿ ਜਦੋਂ ਉਸਨੇ ਮੇਰੇ ਨਾਲ ਬੇਵਫ਼ਾਈ ਕੀਤੀ ਤਾਂ ਮੈਨੂੰ ਕਰੋਧ ਆ ਗਿਆ।"
3ਯਹੋਵਾਹ ਆਖਦਾ ਹੈ, "ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾੇਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾੇਗਾ।"
4ਉਹ ਆਖਦਾ ਹੈ, "ਬਜ਼ੁਰਗ ਆਦਮੀ ਅਤੇ ਔਰਤਾਂ ਮੁੜ ਤੋਂ ਯਰੂਸ਼ਲਮ ਦੇ ਚੌਁਕਾਂ ਵਿੱਚ ਨਜ਼ਰ ਆਉਣਗੇ। ਲੋਕ ਇੰਨੀ ਉਮਰ ਭੋਗਣਗੇ ਕਿ ਉਹ ਹੱਥ ਵਿੱਚ ਡਂਗੋਰੀ ਲੈਕੇ ਚੱਲਣਗੇ।
5ਅਤੇ ਸ਼ਹਿਰ ਮੁੜ ਬੱਚਿਆਂ ਨਾਲ ਭਰਿਆ ਤੇ ਚਹਿਕਦਾ ਹੋਵੇਗਾ।
6ਜੇਕਰ ਇਹ ਇਨ੍ਹਾਂ ਲੋਕਾਂ ਚੋ ਬਚਿਆ ਹੋਇਆਂ ਨੂੰ ਇਹ ਅਸਰਜ ਵਾਂਗ ਹੋਵੇਗਾ। ਇਹ ਮੇਰੇ ਲਈ ਵੀ ਅਸਰਜ ਵਾਂਗ ਹੋ ਸਕਦਾ, ਇਹ ਯਹੋਵਾਹ ਸਰਬ-ਤਾਕਤਵਰ ਘੋਸ਼ਿਤ ਕਰਦਾ ਹੈ।"
7ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, "ਵੇਖ, ਮੈਂ ਪੂਰਬੀ ਅਤੇ ਪੱਛਮੀ ਦੇਸ਼ਾਂ ਤੋਂ ਆਪਣੇ ਲੋਕਾਂ ਨੂੰ ਬਚਾ ਰਿਹਾ ਹਾਂ।
8ਮੈਂ ਉਨ੍ਹਾਂ ਨੂੰ ਇੱਥੇ ਸੁਰਖਿਅਤ ਲਿਆਵਾਂਗਾ ਅਤੇ ਉਹ ਯਰੂਸ਼ਲਮ ਵਿੱਚ ਰਹਿਣਗੇ। ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਮੈਂ ਆਪਣਾ ਮਨ ਨਹੀਂ ਬਦਲਾਂਗਾ ਜਾਂ ਉਨ੍ਹਾਂ ਲਈ ਦਗਾਬਾਜ਼ ਨਹੀਂ ਹੋਵਾਂਗਾ।"
9ਉਹ ਆਖਦਾ ਹੈ, "ਤਕੜੇ ਹੋਵੋ੦ ਤੁਸੀਂ ਜੋ ਇਹ ਵਚਨ ਇਨ੍ਹਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਁ ਨਿਕਲੇ ਸਨ ਇਹ ਉਹੀ ਵਚਨ ਹਨ।
10ਇਸ ਸਮੇਂ ਤੋਂ ਪਹਿਲਾਂ, ਲੋਕਾਂ ਕੋਲ ਮਜ਼ਦੂਰੀ ਲਈ ਪੈਸਾ ਨਹੀਂ ਸੀ। ਨਾ ਹੀ ਉਨ੍ਹਾਂ ਕੋਲ ਪਸ਼ੂਆਂ ਨੂੰ ਭਾੜੇ ਤੇ ਲੈਣ ਲਈ ਪੈਸੇ ਸਨ। ਲੋਕਾਂ ਲਈ ਅੰਦਰ ਬਾਹਰ ਜਾਣਾ ਵੀ ਸੁਰਖਿਅਤ ਨਹੀਂ ਸੀ। ਉੱਥੇ ਕਿਸੇ ਵਾਸਤੇ ਸੁਰਖਿਆ ਨਹੀਂ ਸੀ। ਮੈਂ ਹਰ ਮਨੁੱਖ ਨੂੰ ਉਸਦੇ ਗੁਆਂਢੀ ਦੇ ਖਿਲਾਫ਼ ਕਰ ਦਿੱਤਾ ਸੀ।
11ਪਰ ਹੁਣ ਅਜਿਹਾ ਨਹੀਂ ਹੈ ਅਤੇ ਨਾ ਹੀ ਹੁਣ ਬਚੇ ਹੋਏ ਮਨੁੱਖਾਂ ਨਾਲ ਅਜਿਹਾ ਹੋਵੇਗਾ।" ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।
12"ਇਨ੍ਹਾਂ ਮਨੁੱਖਾਂ ਦਾ ਬੀਜ ਸ਼ਾਂਤੀ
9ਚ ਬੋਇਆ ਜਾਵੇਗਾ। ਇਨ੍ਹਾਂ ਦੀਆਂ ਅੰਗੂਰੀ ਵੇਲਾਂ ਤੇ ਅੰਗੂਰ ਪਵੇਗਾ ਅਤੇ ਜ਼ਮੀਨ ਚੰਗੀ ਫ਼ਸਲ ਦੇਵੇਗੀ ਅਤੇ ਅਕਾਸ਼ ਮੀਂਹ ਦੇਵੇਗਾ। ਅਤੇ ਇਹ ਸਭ ਵਸਤਾਂ ਮੈਂ ਆਪਣੀ ਇਸ ਉਮ੍ਮਤ ਨੂੰ ਦੇਵਾਂਗਾ।
13ਲੋਕਾਂ ਨੇ ਆਪਣੇ ਸਰਾਪਾਂ ਵਿੱਚ ਇਸਰਾਏਲ ਅਤੇ ਯਹੂਦਾਹ ਦੇ ਨਾਵਾਂ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ, ਪਰ ਹੁਣ ਮੈਂ ਇਸਰਾਏਲ ਅਤੇ ਯਹੂਦਾਹ ਨੂੰ ਬਚਾਵਾਂਗਾ ਅਤੇ ਉਨ੍ਹਾਂ ਦੇ ਨਾਉਂ ਅਸੀਸਾਂ ਵਾਂਗ ਹੋਣਗੇ। ਇਸ ਲਈ ਤਕੜੇ ਹੋਵੋ, ਘਬਰਾਵੋ ਨਾ।"
14ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, "ਤੁਹਾਡੇ ਪੁਰਖਿਆਂ ਨੇ ਮੈਨੂੰ ਗੁੱਸਾ ਚੜਾਇਆ ਇਸ ਲਈ ਮੈਂ ਉਨ੍ਹਾਂ ਦਾ ਨਾਸ ਕਰਨ ਦੀ ਸੋਚੀ ਅਤੇ ਮੈਂ ਆਪਣਾ ਫ਼ੈਸਲਾ ਅਟਲ੍ਲ ਰੱਖਣ ਦੀ ਸੋਚੀ ਇਹ ਸਭ ਗੱਲਾਂ" ਯਹੋਵਾਹ ਸਰਬ ਸ਼ਕਤੀਮਾਨ ਨੇ ਆਖੀਆਂ।
15"ਪਰ ਹੁਣ ਮੈਂ ਆਪਣਾ ਮਨ (ਫ਼ੈਸਲਾ) ਬਦਲ ਲਿਆ ਹੈ ਅਤੇ ਇਸ ਤਰ੍ਹਾਂ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਨਾਲ ਚੰਗਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਤੁਸੀਂ ਘਬਰਾਓ ਨਾ।
16ਪਰ ਤੁਸੀਂ ਇਹ ਕੰਮ ਅਵੱਸ਼ ਕਰੋ੦ ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ
9ਚ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ।
17ਆਪਣੇ ਗੁਆਂਢੀਆਂ ਦੇ ਵਿਰੁੱਧ ਉਨ੍ਹਾਂ ਨੂੰ ਦੁੱਖ ਦੇਣ ਵਾਲੀਆਂ ਸਾਜ਼ਿਸ਼ਾਂ ਨਾ ਰਚੋ। ਝੂਠੇ ਇਕਰਾਰ ਨਾ ਕਰੋ। ਤੁਸੀਂ ਭੈੜੇ ਕੰਮਾਂ ਵਿੱਚ ਆਨੰਦ ਨਾ ਮੰਨੋ। ਕਿਉਂ ਕਿ ਮੈਂ ਉਨ੍ਹਾਂ ਕੰਮਾਂ ਨੂੰ ਘਿਰਣਾ ਕਰਦਾ ਹਾਂ।" ਯਹੋਵਾਹ ਨੇ ਅਜਿਹਾ ਆਖਿਆ।
18ਮੈਨੂੰ ਇਹ ਸੰਦੇਸ਼ ਯਹੋਵਾਹ ਸਰਬ ਸ਼ਕਤੀਮਾਨ ਨੇ ਦਿੱਤਾ।
19ਉਸ ਆਖਿਆ ਹੈ, "ਉਦਾਸੀ ਸੋਗ ਅਤੇ ਵਰਤ ਦੇ ਖਾਸ ਦਿਨ, ਵਰ੍ਹੇ ਦਾ ਚੌਬਾ, ਪੰਜਵਾਂ, ਸੱਤਵਾਂ ਅਤੇ ਦਸਵਾਂ ਮਹੀਨਾ ਤੁਸੀਂ ਚੁਣਿਆ। ਹੁਣ ਉਹ ਸੋਗੀ ਦਿਨ ਅਵੱਸ਼ ਹੀ ਖੁਸ਼ੀਆਂ ਵਿੱਚ ਤਬਦੀਲ ਹੋਣੇ ਚਾਹੀਦੇ ਹਨ। ਹੁਣ ਉਹ ਖੁਸ਼ੀਆਂ ਵਾਲੀਆਂ ਛੁੱਟੀਆਂ ਹੋਣਗੀਆਂ। ਤੁਸੀਂ ਸੱਚ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।"
20ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, "ਭਵਿੱਖ ਵਿੱਚ ਬਹੁਤ ਸਾਰੇ ਸ਼ਹਿਰਾਂ ਵਿੱਚੋਂ ਲੋਕੀਂ ਯਰੂਸ਼ਲਮ ਨੂੰ ਆਉਣਗੇ।
21ਅਲੱਗ-ਅਲੱਗ ਸ਼ਹਿਰਾਂ ਤੋਂ ਲੋਕ ਇੱਕ ਦੂਜੇ ਨੂੰ ਸ਼ੁਭ ਕਾਮਨਾਵਾਂ ਦੇਣਗੇ। ਉਨ੍ਹਾਂ ਵਿੱਚੋਂ ਕੁਝ ਕਹਿਣਗੇ:
9ਅਸੀਂ ਯਹੋਵਾਹ ਸਰਬ ਸ਼ਕਤੀਮਾਨ ਦੀ9 ਉਪਾਸਨਾ ਕਰਨ ਲਈ ਜਾ ਰਹੇ ਹਾਂ ਅਤੇ ਦੂਜੇ ਆਖਣਗੇ,
9ਅਸੀਂ ਤੁਹਾਡੇ ਨਾਲ ਜਾਵਾਂਗੇ।9"
22ਬਹੁਤ ਸਾਰੇ ਲੋਕ ਅਤੇ ਬਹੁਤ ਸਾਰੀਆਂ ਤਕੜੀਆਂ ਕੌਮਾਂ ਅਤੇ ਰਾਜ ਯਹੋਵਾਹ ਸਰਬ-ਸ਼ਕਤੀਮਾਨ ਦੀ ਖੋਜ ਵਿੱਚ ਅਤੇ ਉਸਦੀ ਪੂਜਾ ਕਰਨ ਲਈ ਯਰੂਸ਼ਲਮ ਨੂੰ ਆਉਣਗੇ।
23ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਉਨ੍ਹਾਂ ਦਿਨਾਂ ਵਿੱਚ ਵੱਖੋ-ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਬਹੁਤ ਸਾਰੇ ਮਨੁੱਖ ਇੱਕ ਯਹੂਦੀ ਮਨੁੱਖ ਦਾ ਪਲ੍ਲਾ ਫ਼ੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚਲਾਂਗੇ ਕਿਉਂ ਕਿ ਅਸੀਂ ਸੁਣਿਆ ਹੈ ਕਿ
9ਪਰਮੇਸ਼ੁਰ ਤੁਹਾਡੇ ਨਾਲ ਹੈ। ਕੀ ਅਸੀਂ ਤੁਹਾਡੇ ਨਾਲ ਉਸਦੀ ਉਪਾਸਨਾ ਲਈ ਚੱਲ ਸਕਦੇ ਹਾਂ?9"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية