BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”

ਰਸੂਲਾਂ ਦੇ ਕਰਤੱਬ 5:32
ਜੋਤਸ਼ੀ ਯਿਸੂ ਨੂੰ ਮਿਲਣ ਆਏ, Lorenzo Lotto


 

ਅਧਿਆਇ 1



1ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
2ਅਬਰਾਹਾਮ ਇਸਹਾਕ ਦਾ ਪਿਤਾ ਸੀ।
3ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ।
4ਰਾਮ ਅੰਮੀਨਾਦਾਬ ਦਾ ਪਿਤਾ ਸੀ।
5ਸਲਮੋਨ ਬੋਅਜ਼ ਦਾ ਪਿਤਾ ਸੀ।
6ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ।
7ਸੁਲੇਮਾਨ ਰਹਬੁਆਮ ਦਾ ਪਿਤਾ ਸੀ।
8ਆਸਾ ਯਹੋਸ਼ਾਫਾਟ ਦਾ ਪਿਤਾ ਸੀ।
9ਉਜ਼ੀਯ੍ਯਾਹ ਯੋਥਾਮ ਦਾ ਪਿਤਾ ਸੀ।
10ਹਿਜ਼ਕੀਯਾਹ ਮਨੱਸਹ ਦਾ ਪਿਤਾ ਸੀ।
11ਯੋਸ਼ੀਯਾਹ, ਯਕਾਨਯਾਹ, ਅਤੇ ਉਸਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ।
12ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
13ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ।
14ਅੱਜ਼ੋਰ ਸਾਦੋਕ ਦਾ ਪਿਤਾ ਸੀ।
15ਅਲੀਹੂਦ ਅਲਾਜ਼ਾਰ ਦਾ ਪਿਤਾ ਸੀ।
16ਯਾਕੂਬ ਯੂਸੁਫ਼ ਦਾ ਪਿਤਾ ਸੀ।
17ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਇਹ ਚੌਦਾਂ ਪੀਢ਼ੀਆਂ ਸਨ। ਅਤੇ ਚੌਦਾਂ ਹੀ ਪੀਢ਼ੀਆਂ ਦਾਊਦ ਤੋਂ ਲੈਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦਾਂ ਹੀ ਪੀਢ਼ੀਆਂ ਲੋਕਾਂ ਨੂੰ ਬੇਬੀਲੋਨ ਲੈਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
18ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
19ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਮ੍ਹਣੇ ਕਲੰਕਨ ਪਰਗਟ ਕਰੇ। ਤਾਂ ਉਸਨੇ ਉਸਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
20ਪਰ ਜਦੋਂ ਉਸਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
21ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
22ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।
23“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
24ਜਦੋਂ ਯੂਸੁਫ਼ ਜਾਗਿਆ ਤਾਂ ਉਸਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
25ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية