BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਮੱਤੀ 3:11
ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ, Daniel Hallé


 

ਅਧਿਆਇ 14



1ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
2ਉਸਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
3ਹੇਰੋਦੇਸ ਨੇ ਆਪਾਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
4ਉਸਨੇ ਯੂਹੰਨਾ ਨੂੰ ਇਸਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
5ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
6ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸਦੇ ਮਹਿਮਾਨਾਂ ਵਾਸਤੇ ਨਚ੍ਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
7ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
8ਉਸਦੀ ਮਾਂ ਨੇ ਉਸਨੂੰ ਦਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸਨੇ ਆਖਿਆ, “ਹੁਣੇ ਇਥੇ ਥਾਲ ਤੇ ਰਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
9ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸਦੇ ਨਾਲ ਬੈਠੇ ਹੋਏ ਸਨ, ਉਸਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
10ਅਤੇ ਉਸਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁਟਿਆ।
11ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।
12ਯੂਹੰਨਾ ਦੇ ਚੇਲਿਆਂ ਨੇ ਉਥੇ ਜਾਕੇ ਲੋਥ ਚੁੱਕੀ ਅਤੇ ਉਸਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
13ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇਕਾਂਤ ਥਾਂ ਨੂੰ ਚਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸਦੇ ਪਿਛੇ ਪੈਦਲ ਤੁਰ ਪਏ।
14ਜਦੋਂ ਉਹ ਬੇੜੀ ਤੋਂ ਉਤਰਿਆ, ਉਥੇ ਉਸਨੇ ਬਹੁਤ ਵੱਡੀ ਭੀੜ ਵੇਖੀ। ਉਸਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
15ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਮ ਜੋ ਉਹ ਪਿੰਡਾਂ ਨੂੰ ਜਾ ਸਕਣ। ਅਤੇ ਆਪਾਣੇ ਲਈ ਖਾਣਾ-ਦਾਣਾ ਮੁਲ੍ਲ ਲੈਣ।”
16ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
17ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।”
18ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮਛੀਆਂ ਮੇਰੇ ਕੋਲ ਲਿਆਓ।”
19ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
20ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
21ਉਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
22ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉਥੇ ਉਸਦਾ ਇੰਤਜ਼ਾਰ ਕਰਨ।
23ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇਕੱਲਾ ਪਹਾੜ ਉੱਤੇ ਚਢ਼ ਗਿਆ। ਜਦੋਂ ਸ਼ਾਮ ਹੋਈ, ਉਹ ਉਥੇ ਇਕੱਲਾ ਹੀ ਸੀ।
24ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
25ਸਵੇਰ ਦੇ ਤਿੰਨ ਅਤੇ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
26ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ।
27ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
28ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
29ਯਿਸੂ ਨੇ ਕਿਹਾ, “ਪਤਰਸ, ਆ ਜਾ!”ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
30ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
31ਯਿਸੂ ਨੇ ਉਸਨੂੰ ਆਪਾਣੇ ਹੱਥ ਨਾਲ ਚੁਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
32ਜਦੋਂ ਉਹ ਬੇੜੀ ਤੇ ਚਢ਼ ਗਏ ਤਾਂ ਪੌਣ ਥੰਮ ਗਈ।
33ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
34ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
35ਜਦੋਂ ਉਥੋਂ ਦੇ ਲੋਕਾਂ ਨੇ ਉਸਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।
36ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸਦੇ ਚੇਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية