BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।

੧ ਥੱਸਲੁਨੀਕੀਆਂ 5:19
ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ, Annibale Carracci


 

ਅਧਿਆਇ 1



1ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼-ਖਬਰੀ ਦਾ ਆਰੰਭ:
2ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:“ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ।ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”
3“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ:‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ,ਉਸਦੇ ਰਾਹਾਂ ਨੂੰ ਸਿਧੇ ਕਰੋ।’”
4ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ।
5ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
6ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
7ਅਤੇ ਉਸਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵਧ ਮਹਾਨ ਹੈ ਅਤੇ ਮੈਂ ਇਸ ਲਾਇਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ।
8ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
9ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
10ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।
11ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”
12ਤਦ ਆਤਮਾ ਯਿਸੂ ਨੂੰ ਇਕਲਿਆਂ ਉਜ੍ਜਾੜ ਵਿੱਚ ਲੈ ਗਿਆ।
13ਉਹ ਉਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਿਆਇਆ ਗਿਆ। ਜਦੋਂ ਉਹ ਉਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
14ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼-ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹ,
15“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼-ਖਬਰੀ ਉੱਤੇ ਇਤਬਾਰ ਕਰੋ।”
16ਗਲੀਲ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮਛੀਆਂ ਫ਼ੜਲ ਲਈ ਜਾਲ ਪਾਉਂਦਿਆਂ ਵੇਖਿਆ।
17ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕਠੇ ਕਰਨ ਵਾਲੇ ਬਨਾਵਾਂਗਾ।”
18ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲ ਨੂੰ ਉਥੇ ਹੀ ਛੱਡਕੇ ਉਸਦੇ ਮਗਰ ਹੋ ਤੁਰੇ।
19ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮਛੀਆਂ ਫ਼ੜ ਸਕਣ।
20ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡਕੇ ਯਿਸੂ ਦੇ ਪਿਛੇ ਹੋ ਤੁਰੇ।
21ਯਿਸੂ ਅਤੇ ਉਸਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।
22ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।
23ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉਥੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,
24“ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”
25ਯਿਸੂ ਨੇ ਬੜੇ ਰੋਅਬ ਨਾਲ ਉਸਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”
26ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
27ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
28ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜਰੀ ਤੇਜ਼ੀ ਨਾਲ ਫ਼ੈਲੀ ਗਈ।
29ਯਿਸੂ ਅਤੇ ਉਸਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।
30ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤਪ ਰਹੀ ਸੀ। ਉਥੇ ਲੋਕਾਂ ਨੇ ਯਿਸੂ ਨੂੰ ਉਸਦੇ ਬਾਰੇ ਦਸਿਆ।
31ਤਾਂ ਯਿਸੂ ਉਸਦੇ ਮੰਜੇ ਕੋਲ ਗਿਆ। ਉਸਨੇ ਉਸਦਾ ਹੱਥ ਫ਼ੜਕੇ ਉਸਨੂੰ ਉਠਾਇਆ, ਅਤੇ ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸਨੇ ਯਿਸੂ ਦੀ ਸੇਵਾ ਕੀਤੀ।
32ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ।
33ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ।
34ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵਖ-ਵਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕਢੇ। ਪਰ ਉਸਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸਨੂੰ ਜਾਣਦੇ ਸਨ।
35ਅਗਲੀ ਸਵੇਰ, ਯਿਸੂ ਬੜੀ ਸਵਖਤੇ ਉਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇਕਾਂਤ ਵਿੱਚ ਜਾਕੇ ਉਸਨੇ ਪ੍ਰਾਰਥਨਾ ਕੀਤੀ।
36ਬਾਦ ਵਿੱਚ ਸ਼ਮਊਨ ਅਤੇ ਉਸਦੇ ਸਾਥੀ ਉਸਨੂੰ ਲਭਣ ਗਏ।
37ਜਦੋਂ ਉਨ੍ਹਾਂ ਨੇ ਯਿਸੂ ਨੂੰ ਲਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।”
38ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇੜੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸਕਾਂ ਜਿਸ ਲਈ ਮੈਂ ਆਇਆ ਹਾਂ।”
39ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸਨੇ ਲੋਕਾਂ ਵਿੱਚੋਂ ਭੂਤ ਕਢੇ।
40ਇੱਕ ਆਦਮਈ ਜਿਸਨੂੰ ਕੋਢ਼ ਹੋਇਆ ਸੀ, ਉਸਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸਕਦਾ ਹੈ।”
41ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”
42ਫ਼ਿਰ ਕੋਢ਼ ਨੇ ਉਸਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।
43ਯਿਸੂ ਨੇ ਉਸ ਆਦਮੀ ਨੂੰ ਬੜੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ,
44ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
45ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸਕਿਆ। ਤਾਂ ਉਸਨੇ ਇਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية