BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।

੨ ਕੁਰਿੰਥੀਆਂ 10:4
ਯਹੂਦਾ ਦੇ ਧੋਖੇ, Anonyme


 

ਅਧਿਆਇ 18



1ਜਦੋਂ ਯਿਸੂ ਅਰਦਾਸ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਥੋਂ ਚਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚਲੇ ਗਏ। ਉਥੇ ਜੈਤੂਨ ਦੇ ਰੁਖਾਂ ਦਾ ਬਾਗ ਸੀ। ਯਿਸੂ ਅਤੇ ਉਸਦੇ ਚੇਲੇ ਉਥੇ ਚਲੇ ਗਏ।
2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ੜਵਾਇਆ ਸੀ।
3ਫ਼ਿਰ ਯਹੂਦਾ ਉਥੇ ਸੈਨਕਾਂ ਦਾ ਇੱਕ ਜਥਾ ਲੈਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲਭ ਰਹੇ ਹੋਂ?”
5ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ੜਵਾਇਆ ਸੀ, ਉਹ ਵੀ ਉਸ ਜਥੇ ਵਿੱਚ ਖੜਾ ਸੀ।
6ਜਦੋਂ ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿਛਾਂਹ ਹਟੇ ਤੇ ਭੁੰਜੇ ਡਿੱਗ ਪਏ।
7ਯਿਸੂ ਨੇ ਉਨ੍ਹਾਂ ਨੂੰ ਮੁੜ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?”ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
8ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਤਲਾਸ਼ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
9ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।
10ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸਨੇ ਬਾਹਰ ਕਢੀ ਅਤੇ ਸਰਦਾਰ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸਜਾ ਕੰਨ ਵਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ)
11ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
12ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।
13ਬੰਨ੍ਹਕੇ ਉਸਨੂੰ ਅੰਨਾਸ ਅੱਗੇ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਲੱਗਦਾ ਸੀ। ਅਤੇ ਉਸ ਵਰ੍ਹੇ ਕਯਾਫ਼ਾ ਸਰਦਾਰ ਜਾਜਕ ਸੀ।
14ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
15ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।
16ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
17ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?”ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
18ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖੜਾ ਸੇਕ ਰਿਹਾ ਸੀ।
19ਸਰਦਾਰ ਜਾਜਕ ਨੇ ਯਿਸੂ ਨੂੰ ਉਸਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।
20ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿਥੇ ਸਾਰੇ ਯਹੂਦੀ ਇਕੱਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿਖਿਆ ਨਹੀਂ ਦਿੱਤੀ।
21ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
22ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
23ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਮ੍ਹਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁਟਿਆ ਹੈ?”
24ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।
25ਸ਼ਮਊਨ ਪਤਰਸ ਅੱਗ ਕੋਲ ਖੜਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸਦੇ ਚੇਲਿਆਂ ਵਿੱਚੋਂ ਇੱਕ ਹੈਂ?”ਪਰ ਪਤਰਸ ਨੇ ਹਾਮੀ ਨਾ ਭਰੀ। ਉਸਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
26ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।
28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕਢਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁਦੇ ਸਨ।
29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”
30ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸਨੂੰ ਤੇਰੇ ਕੋਲ ਲੈਕੇ ਆਏ ਹਾਂ।”
31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਰਣਾ ਕਰੋ।”ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।
33ਪਿਲਾਤੁਸ ਮਹਿਲ ਅੰਦਰ ਵਾਪਸ ਚਲਾ ਗਿਆ ਅਤੇ ਉਥੇ ਯਿਸੂ ਨੂੰ ਉਸਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
34ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇਥੋਂ ਦਾ ਨਹੀਂ।”
37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?”ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲਭਿਆ।
39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية