BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।

ਜ਼ਬੂਰ 45:7
ਯਿਸੂ ਨੇ ਇੱਕ ਆਦਮੀ ਨੂੰ ਤਲਾ ਉੱਤੇ ਰਾਜੀ ਕੀਤਾ, William Hogarth


 

ਅਧਿਆਇ 51ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।
2ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇੜੇ ਹੈ।
3ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜੇ ਤੇ ਕੁਝ ਅਧਰੰਗੀ ਸਨ।
4ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ
38ਵਰ੍ਹਿਆਂ ਤੋਂ ਬਿਮਾਰ ਸੀ।
5
6ਯਿਸੂ ਨੇ ਉਸ ਆਦਮੀ ਨੂੰ ਉਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
7ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8ਫਿਰ ਯਿਸੂ ਨੇ ਉਸਨੂੰ ਆਖਿਆ, “ਉਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ।ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”
11ਪਰ ਉਸਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਤੁਰ।”
12ਯਹੂਦੀਆਂ ਨੇ ਉਸਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”
13ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁਕਿਆ ਸੀ।
14ਬਾਦ ਵਿੱਚ ਯਿਸੂ ਨੇ ਉਸਨੂੰ ਮੰਦਰ ਵਿੱਚ ਵੇਖਿਆ। ਅਤੇ ਉਸਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15ਤਦ ਉਹ ਆਦਮੀ ਉਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।
16ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸਨੂੰ ਦੁਖ ਦੇਣ ਲੱਗੇ।
17ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
18ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ”
19ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
20ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21ਪਿਤਾ ਮੁਰਦਿਆਂ ਨੂੰ ਉਭਾਰਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।
22“ਪਿਤਾ ਕਿਸੇ ਦਾ ਨਿਰਣਾ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸਨੂੰ ਭੇਜਿਆ ਹੈ।
24“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਮੇਰੇ ਸ਼ਬਦ ਸੁਣਦਾ ਹੈ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਵੀ ਜੀਵਨ ਹੈ। ਉਸਦਾ ਨਿਰਣਾ ਨਹੀਂ ਹੋਵੇਗਾ। ਉਸਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਵੀ ਜੀਵਨ ਵਿੱਚ ਦਾਖਲ ਹੋ ਚੁਕਿਆ ਹੈ।
25ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
26ਪਿਤਾ ਹੀ ਜੀਵਨ ਦਾ ਸਤ੍ਰੋਤ ਹੈ, ਇਸ ਲਈ ਉਸਨੇ ਆਪਣੇ ਪੁੱਤਰ ਨੂੰ ਵੀ ਜੀਵਨ ਦਾ ਸਤ੍ਰੋਤ ਬਣਾ ਦਿੱਤਾ ਹੈ।
27ਪਿਤਾ ਨੇ ਨਿਰਣਾ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।
28“ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ‘ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।
29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਰਣੇ ਲਈ ਉਭਾਰੇ ਜਾਣਗੇ।
30“ਮੈਂ ਆਪਣੇ-ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਰਣਾ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਰਣਾ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
31“ਜੇਕਰ ਮੈਂ ਆਪਣੇ ਬਾਰੇ ਸਾਖੀ ਦੇਵਾਂ, ਤਾਂ ਮੇਰੀ ਸਾਖੀ ਦੀ ਕੋਈ ਕੀਮਤ ਨਹੀਂ ਹੈ।
32ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।
33“ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸਨੇ ਸੱਚ ਬਾਰੇ ਸਾਖੀ ਦਿੱਤੀ।
34ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ।
35ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36“ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!
40ਹਾਲੇ ਵੀ ਤੁਸੀਂ ਉਸ ਸਦੀਵੀ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।
41“ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ।
42ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।
43ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸਨੂੰ ਕਬੂਲ ਕਰ ਲਵੋਂਗੇ।
44ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45ਇਹ ਨਾ ਸੋਚੋ ਕਿ ਪਿਤਾ ਦੇ ਸਾਮ੍ਹਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰਖੀ ਹੋਈ ਹੈ।
46ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸਨੇ ਮੇਰੇ ਬਾਰੇ ਲਿਖਿਆ।
47ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।” • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية