BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉਚਿਆਂ ਬ੍ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉਚਿਆਂ ਬ੍ਥਾਵਾਂ ਉੱਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।

੧ ਸਲਾਤੀਨ 22:43


 

ਅਧਿਆਇ 51ਉਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਬੀਵੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸਨੇ ਵੇਚ ਦਿੱਤਾ।
2ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸਦੇ ਨਾਲ ਰਲ ਗਈ।
3ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲ ਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?
4ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”
5ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।
6
7ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸਨੂੰ ਨਹੀਂ ਪਤਾ ਸੀ ਕਿ ਉਸਦੇ ਪਤੀ ਨਾਲ ਕੀ ਵਾਪਰੀ ਹੈ।
8ਪਤਰਸ ਨੇ ਉਸਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ।” ਕੀ ਤੈਨੂੰ ਇੰਨਾ ਧਨ ਮਿਲਿਆ ਹੈ।”ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”
9ਪਤਰਸ ਨੇ ਉਸਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮੇ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”
10ਉਸੇ ਘੜੀ ਸਫ਼ੀਰਾ ਉਸਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।
11ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।
12ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕਠੇ ਹੋਏ ਸਨ।
13ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।
14ਵਧ ਤੋਂ ਵਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਣ ਲੱਗੇ।
15ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
16ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉਥੇ ਠੀਕ ਹੋ ਗਏ।
17ਸਰਦਾਰ ਜਾਜਕ ਅਤੇ ਉਸਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।
18ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ।
19ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,
20“ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”
21ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ।ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
22ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉਥੇ ਉਹ ਉਨ੍ਹਾਂ ਨੂੰ ਲਭ ਨਾ ਸਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦਸੀ।
23ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸਨੂੰ ਜਿੰਦਰਾ ਵੀ ਲਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”
24ਜਦੋਂ ਮੰਦਰ ਦੇ ਪੈਹਰੇਦਾਰਾਂ, ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਤੇ ਉਹ ਹੈਰਾਨ ਸਨ ਕਿ, “ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ”
25ਤਦ ਇੱਕ ਹੋਰ ਆਦਮੀ ਆਇਆ ਅਤੇ ਉਸਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ‘ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”
26ਤੱਦ ਕਪਤਾਨ ਅਤੇ ਉਸਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।
27ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਮ੍ਹਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।
28ਉਸਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
29ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵਧੇਰੇ ਕਰਨੀ ਚਾਹੀਦੀ ਹੈ।
30ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ।
31ਉਸਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸਕਣ।
32ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”
33ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
34ਸਭਾ ਵਿੱਚੋਂ ਇੱਕ ਫ਼ਰੀਸੀ ਉਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।
35ਤੱਦ ਉਸਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਲੋਕੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ ਕਰਨ ਦੀ ਵਿਉਂਤ ਬਣਾ ਰਹੇ ਹੋ ਉਸ ਬਾਰੇ ਸਾਵਧਾਨ ਰਹੋ।
36ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸਦੇ ਸਾਰੇ ਚੇਲੇ ਖਿਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ।
37ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸਨੂੰ ਮੰਨਦੇ ਸਨ ਸਭ ਇਧਰ-ਉਧਰ ਖਿਲ੍ਲਰ ਗਏ।
38ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਇਹ ਅਸਫ਼ਲ ਹੋ ਜਾਣਗੀਆਂ।
39ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।
40ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ।
41ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
42ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية