BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।

ਯਸਈਆਹ 33:6


 

ਅਧਿਆਇ 71ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?”
2ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।
3ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛਡ ਕੇ ਉਸ ਦੇਸ਼ ਨੂੰ ਚਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’
4“ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਨੇਸ਼ੁਰ ਨੇ ਉਸਨੂੰ ਇਸ ਜਗ਼੍ਹਾ ਭੇਜਿਆ ਜਿਥੇ ਹੁਣ ਤੁਸੀਂ ਰਹਿੰਦੇ ਹੋ।
5ਪਰ ਪ੍ਰਭੂ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸਦੇ ਪਿਛੋਂ ਉਸਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸਦੇ ਘਰ ਕੋਈ ਬੱਚਾ ਨਹੀਂ ਸੀ।
6“ਪਰਮੇਸ਼ੁਰ ਨੇ ਉਸਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।
7ਪਰ ਪਰਮੇਸ਼ੁਰ ਨੇ ਕਿਹਾ, ‘ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।
8“ਅਤੇ ਪਰਮੇਸ਼ੁਰ ਨੇ ਉਸਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅਠਵੇਂ ਦਿਨ ਹੀ ਉਸਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪਿਉ ਬਣੇ।
9“ਪਰ ਇਨ੍ਹਾਂ ਪਿਉਵਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਨੂੰ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
10ਯੂਸੁਫ਼ ਨੂੰ ਉਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।
11ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ਼ ਨਾ ਉਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉਥੇ ਖਾਣ ਨੂੰ ਕੁਝ ਨਾ ਲਭਿਆ।
12“ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸਲਈ ਉਸਨੇ ਸਾਡੇ ਪਿਉ ਦਾਦਿਆਂ ਨੂੰ ਉਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।
13ਤੱਦ ਫ਼ਿਰ ਉਹ ਉਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।
14ਤੱਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁਲ ਪਝਤਰ ਜੀਅ ਸਨ।
15ਤੱਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉਥੇ ਹੀ ਰਹੇ।
16ਬਾਅਦ ਵਿੱਚ, ਉਨ੍ਹਾਂ ਦੇ ਸ਼ਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।
17“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵਧ ਗਏ।
18ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ।
19ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪਿਉਵਾਂ ਤੇ ਜ਼ੁਲਮ ਕੀਤੇ। ਉਸਨੇ ਉਨ੍ਹਾਂ ਦੇ ਬਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
20“ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ।
21ਜਦੋਂ ਉਸਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸਨੂੰ ਗੋਦ ਲਿਆ ਅਤੇ ਉਸਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।
22ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
23“ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।
24ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸਨੇ ਯਹੂਦੀ ਦਾ ਪਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ।
25ਮੂਸਾ ਨੇ ਸੋਚਿਆ ਕਿ ਉਸਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।
26“ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’
27ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸਨੇ ਮੂਸਾ ਨੂੰ ਧਕਾ ਦੇਕੇ ਆਖਿਆ, ‘ਕੀ ਤੈਨੂੰ ਕਿਸੇ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?
28ਨਹੀਂ। ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰ ਦੇ ਮਨੁੱਖ ਨੂੰ ਮਾਰਿਆ ਸੀ?’
29ਜਦੋਂ ਮੂਸਾ ਨੇ ਉਸਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡਕੇ ਮਿਦਯਾਨ ਦੇਸ਼ ਵਿੱਚ ਚਲਾ ਗਿਆ। ਉਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸਦੇ ਘਰ ਦੋ ਪੁੱਤਰ ਪੈਦਾ ਹੋਏ।
30“ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉਥੇ ਉਸਨੂੰ ਇੱਕ ਦੂਤ ਅੱਗ ਦੀ ਲਾਟ ਵਿਚਕਾਰ ਬਲਦੀ ਝਾੜੀ ਵਿੱਚ ਪ੍ਰਗਟ ਹੋਇਆ।
31ਜਦੋਂ ਉਸਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ।
32ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸਕਿਆ।
33“ਪ੍ਰਭੂ ਨੇ ਉਸਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁਤੇ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ।
34ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’
35“ਇਹ ਉਹੀ ਮੂਸਾ ਹੈ ਜਿਸਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ।
36ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕਢਿਆ ਸੀ। ਉਸਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
37“ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜਾ ਕਰੇਗਾ।’
38ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਉਹ ਹੁਕਮ ਮਿਲੇ ਜਿਹੜੇ ਉਨ੍ਹਾਂ ਨੂੰ ਸਾਡੇ ਤੱਕ ਆਉਣ ਦਾ ਜੀਵਨ ਦਿੰਦੇ ਹਨ।
39“ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।
40ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਰੱਬ ਬਣਾ ਜੋ ਸਾਡੇ ਅੱਗੇ-ਅੱਗੇ ਚੱਲਕੇ ਸਾਨੂੰ ਰਾਹ ਦੱਸਣ।’
41ਤੱਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ।
42ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ,‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
43ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇਸਿਤਾਰੇ ਦੇ ਬਿਬ ਨੂੰ ਚੁਕਿਆ ਸੀ।ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ,ਇਸ ਲਈ ਮੈਂ ਤੁਹਾਨੂੰ ਬਾਬੁਲ ਤੋਂ ਪਰ੍ਹੇ ਭੇਜ ਦੇਵਾਂਗਾ।’
44“ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸਨੇ ਇਸਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸਨੂੰ ਵਿਖਾਇਆ ਸੀ।
45ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉਥੇ ਗਏ ਅਤੇ ਪਰਮੇਸ਼ੁਰ ਨੇ ਉਥੋਂ ਦੂਜੇ ਲੋਕਾਂ ਨੂੰ ਬਾਹਰ ਕਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।
46ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।
47ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।
48“ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ: ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ।’
49ਧਰਤੀ ਮੇਰੇ ਪੈਰਰੱਖਣ ਦੀ ਚੌਂਕੀ ਹੈ।ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ?ਮੈਂ ਆਰਾਮ ਕਿਥੇ ਕਰ ਸਕਦਾ ਹਾਂ?
50ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’”
51ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
52ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸਨੂੰ ਮਾਰ ਦਿੱਤਾ ਹੈ।
53ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸਕੇ।”
54ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਰੀਚਣ ਲੱਗ ਪਏ।
55ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ‘ਚ ਪਰਮੇਸ਼ੁਰ ਦੀ ਮਹਿਮਾ ਤੇ ਲੀਲਾ ਵੱਲ ਵੇਖਿਆ। ਉਸਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜਾ ਵੇਖਿਆ।
56ਉਸਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜਾ ਵੇਖ ਰਿਹਾ ਹਾਂ।”
57ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।
58ਉਨ੍ਹਾਂ ਨੇ ਉਸਨੂੰ ਸ਼ਹਿਰੋਂ ਬਾਹਰ ਕਢ ਦਿੱਤਾ ਅਤੇ ਉਸਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰਖ ਦਿੱਤੇ।
59ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮੇ ਨੂੰ ਸਵੀਕਾਰ ਕਰ ਲੈ।”
60ਉਹ ਆਪਣੇ ਗੋਡੇ ਟੇਕ ਕੇ ਕੂਕ ਰਿਹਾ ਸੀ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁਂਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية