BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।

ਯਸ਼ਵਾ 1:7


 

ਅਧਿਆਇ 101ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸਕਣ।
2ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
3ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
4ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹੜਾ ਉਸ ਵਿੱਚ ਨਿਹਚਾ ਰਖਦਾ ਹੈ, ਧਰਮੀ ਬਣਾਇਆ ਜਾਵੇਗਾ।
5ਮੂਸਾ ਨੇ ਧਰਮੀ ਬਣਨ ਲਈ ਸ਼ਰ੍ਹਾ ਨੂੰ ਮੰਨਣ ਬਾਰੇ ਲਿਖਿਆ ਅਤੇ ਕਿਹਾ, “ਕਿਸੇ ਉਸ ਵਿਅਕਤੀ ਨੂੰ, ਜਿਹੜਾ ਸ਼ਰ੍ਹਾ ਦੁਆਰਾ ਜਿਉਣਾ ਚਾਹੁੰਦਾ ਹੈ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਸ਼ਰ੍ਹਾ ਆਖਦੀ ਹੈ।”
6ਪਰ ਪੋਥੀ ਧਾਰਮਿਕਤਾ ਬਾਰੇ ਆਸਥਾ ਰਾਹੀਂ ਆਖਦੀ ਹੈ: “ਆਪਣੇ ਚਿਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?’” ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”
7“ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ’” ਇਸ ਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਵਾਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”
8ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇੜੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” ਇਹ ਸਿਖਿਆ ਨਿਹਚਾ ਦੀ ਸਿਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ।
9ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
10ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ।
11ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”
12ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰਖਦੇ ਹਨ।
13ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰਖਦਾ ਹੈ ਬਚਾਇਆ ਜਾਵੇਗਾ।”
14ਪਰ ਸਹਾਇਤਾ ਲਈ ਪ੍ਰਭੂ ਵਿੱਚ ਭਰੋਸਾ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਅਤੇ ਉਸ ਵਿੱਚ ਨਿਹਚਾ ਰੱਖਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਭੂ ਬਾਰੇ ਸੁਣਨਾ ਚਾਹੀਦਾ। ਅਤੇ ਉਸ ਬਾਰੇ ਸੁਣਨ ਤੋਂ ਪਹਿਲਾਂ ਕਿਸੇ ਨੂੰ ਉਨ੍ਹਾਂ ਨੂੰ ਉਸ ਬਾਰੇ ਦੱਸਣਾ ਚਾਹੀਦਾ?
15ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”
16ਪਰ ਸਾਰੇ ਯਹੂਦੀਆਂ ਨੇ ਖੁਸ਼ ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”
17ਇਸ ਲਈ ਨਿਹਚਾ, ਖੁਸ਼ ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।
18ਪਰ ਮੈਂ ਪੁਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ,“ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।”
19ਮੈਂ ਫ਼ਿਰ ਪੁਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ:“ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ।ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।”
20ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ:“ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ,ਉਨ੍ਹਾਂ ਨੇ ਮੈਨੂੰ ਲਭ ਲਿਆ।ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।”
21ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ,“ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ-ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।” • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية