BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।

ਯਸ਼ਵਾ 1:7


 

ਅਧਿਆਇ 111ਇਸ ਲਈ ਤਾਂ ਮੈਂ ਪੁਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਜਾਮੀਨ ਦੇ ਵੰਸ਼ ਤੋਂ ਹਾਂ।
2ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾਵਾਂ ਬਾਰੇ ਦੱਸਦੀਆਂ ਹਨ।
3ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁਟਿਆ, ਤ੍ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇਕੱਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿਛੇ ਪਏ ਹੋਏ ਹਨ।”
4ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰਖ ਛਡਿਆ ਹੈ ਜੋ ਅਜੇ ਵੀ ਮੈਨੂੰ ਮਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
5ਇਸੇ ਤਰ੍ਹਾਂ ਹੁਣ ਵੀ ਉਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।
6ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵਧੇਰੇ ਤੋਹਫ਼ਾ ਨਾ ਹੁੰਦਾ।
7ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।
8ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ,“ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸਕਣ।ਉਸਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸਕਣ।ਇਹ ਹਾਲੇ ਤੱਕ ਵਾਪਰ ਰਿਹਾ ਹੈ।”
9ਅਤੇ ਦਾਊਦ ਆਖਦਾ ਹੈ:“ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ।ਉਨ੍ਹਾਂ ਨੂੰ ਫ਼ਂਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
10ਉਨ੍ਹਾਂ ਦੀਆਂ ਅਖਾਂ ਧੁਂਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸਕਣਅਤੇ ਉਹ ਹਮੇਸ਼ਾ ਸੰਕਤ ‘ਚ ਰਹਿਣ।”
11ਤਾਂ ਮੈਂ ਪੁਛਦਾ ਹਾਂ; ਜਦੋਂ ਯਹੂਦੀ ਡਿੱਗੇ, ਕੀ ਉਸ ਗਿਰਾਵਟ ਨੇ ਉਨ੍ਹਾਂ ਨੂੰ ਤਬਾਹ ਕੀਤਾ? ਨਹੀਂ। ਪਰ ਉਨ੍ਹਾਂ ਦੀ ਗਲਤੀ ਨੇ ਹੋਰਾਂ ਕੌਮਾਂ ਲਈ ਮੁਕਤੀ ਲਿਆਂਦੀ। ਇਹ ਯਹੂਦੀਆਂ ਨੂੰ ਈਰਖਾਲੂ ਬਨਾਉਣ ਲਈ ਵਾਪਰਿਆ।
12ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵਧੇਰੇ ਅਸੀਸਾਂ ਹੋਣਗੀਆਂ।
13ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹੜਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸਕੇ ਕਰਨ ਦੀ ਕੋਸ਼ਿਸ਼ ਕਰਾਂਗਾ।
14ਮੈਨੂੰ ਆਸ ਹੈ, ਮੈਂ ਆਪਣੇ ਲੋਕਾਂ ਨੂੰ ਈਰਖਾਲੂ ਬਣਾ ਸਕਦਾ। ਇਸ ਤਰ੍ਹਾਂ, ਮੈਂ ਉਨ੍ਹਾਂ ਵਿੱਚੋਂ ਕੁਝ ਨੂੰ ਬਚਾਉਣ ਵਿੱਚ ਮਦਦ ਕਰਨ ਯੋਗ ਹੋ ਸਕਾਂਗਾ।
15ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋੜ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ।
16ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
17ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
18ਇਸ ਕਰਕੇ ਘਮੰਡ ਨਾ ਕਰੋ ਕਿ ਤੁਸੀਂ ਉਨ੍ਹਾਂ ਟੁਟੀਆਂ ਹੋਈਆਂ ਟਹਿਣੀਆਂ ਨਾਲੋਂ ਉੱਤਮ ਹੋ। ਤੁਹਾਡੇ ਘਮੰਡ ਕਰਨ ਦੀ ਕੋਈ ਵਜਹ ਨਹੀਂ ਹੈ। ਕਿਉਂਕਿ ਇਹ ਤੁਸੀਂ ਨਹੀਂ ਹੋ, ਜੋ ਟਹਿਣੀ ਰੁੱਖ ਨੂੰ ਜੀਵਨ ਦਿੰਦੀ ਹੈ, ਇਹ ਜੜ੍ਹ ਹੈ ਜੋ ਤੁਹਾਨੂੰ ਜੀਵਨ ਦਿੰਦੀ ਹੈ।
19ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋੜੀਆਂ ਗਈਆਂ ਤਾਂ ਜੋ ਮੈਂ ਦਰਖਤ ਨਾਲ ਪਿਉਂਦ ਲਾਇਆ ਜਾ ਸਕਾਂ।”
20ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਅਨਾਸਥਾ ਕਾਰਣ ਤੋੜਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਆਸਥਾ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ।
21ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਆਸਥਾ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
22ਤਾਂ ਵੇਖ ਪਰਮੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰਖਤ ਤੋਂ ਵਢ ਦਿੱਤਾ ਜਾਵੇਂਗਾ।
23ਇਉਂ ਉਨ੍ਹਾਂ ਲਈ, ਜੇਕਰ ਉਹ ਮੁੜ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰਖਤ ਦੀ ਪਿਉਂਦ ਲਾਉਣ ਯੋਗ ਹੈ।
24ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰਖਤ ਦੀ ਟਹਿਣੀ ਨਾਲ ਪੋਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹੜੀਆਂ ਜੰਗਲੀ ਜੈਤੂਨ ਦੇ ਦਰਖਤ ਤੋਂ ਵਢੀਆਂ ਗਈਆਂ ਹਨ। ਅਤੇ ਇੱਕ ਵਧੀਆਂ ਜੈਤੂਨ ਦੇ ਦਰਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰਖਤ ਤੇ ਉਗ੍ਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰਖਤ ਦੀ ਪਿਉਂਦ ਦੋਬਾਰਾ ਲਾਈਆਂ ਜਾ ਸਕਦੀਆਂ ਹਨ।
25ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
26ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ:“ਮੁਕਤੀਦਾਤਾ ਸੀਯੋਨ ਤੋਂ ਆਵੇਗਾ।ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕਢ ਸੁੱਟੇਗਾ।
27ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ,ਜਦੋਂ ਮੈਂ ਉਨ੍ਹਾਂ ਦੇ ਪਾਪ ਕਢ ਦੇਵਾਂਗਾ।”
28ਯਹੂਦੀਆਂ ਨੇ ਖੁਸ਼ ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਆਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰਮੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ।
29ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ।
30ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।
31ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸਕਣ।
32ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸਕੇ।
33ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸਦੇ ਨਿਰਣੇ ਦੀ ਵਿਆਖਿਆ ਨਹੀਂ ਕਰ ਸਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸਕਦਾ ਹੈ।
34ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ,“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ?ਕੌਣ ਹੈ ਜੋ ਉਸਦਾ ਸਲਾਹੀ ਬਣੇ?”
35“ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ?ਜਿਹ ਦਾ ਉਸਨੂੰ ਮੁੜ ਵਾਪਸ ਦਿੱਤਾ ਜਾਵੇ।”
36ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية