BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਦ ਰਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

ਯਸ਼ਵਾ 1:9


 

ਅਧਿਆਇ 121ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
2ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।
3ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਰਣਾ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
4ਸਾਡੇ ਸਭਨਾਂ ਕੋਲ ਸ਼ਰੀਰ ਹੈ ਅਤੇ ਉਸ ਸ਼ਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।
5ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸ਼ਰੀਰ ਹਾਂ। ਅਸੀਂ ਸਾਰੇ ਉਸ ਸ਼ਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।
6ਅਸੀਂ ਸਾਰੇ ਵਖ-ਵਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
7ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸਨੂੰ ਸਿਖਿਆ ਦੇਣੀ ਚਾਹੀਦੀ ਹੈ।
8ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸਨੂੰ ਇਹ ਦੂਜਿਆਂ ਦੇ ਸੁਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
9ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ।
10ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।
11ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
12ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰਖੋ। ਹਰ ਵਕਤ ਪ੍ਰਾਰਥਨਾ ਕਰੋ।
13ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
14ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
15ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
16ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
17ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।
18ਜਿੰਨਾ ਹੋ ਸਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।
19ਮੇਰੇ ਮਿੱਤਰੋ। ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸਦੇ ਬਦਲੇ ਵਿੱਚ ਉਸਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
20ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ,“ਜੇਕਰ ਤੇਰਾ ਦੁਸ਼ਮਣ ਭੁਖਾ ਹੈ,ਉਸਨੂੰ ਭੋਜਨ ਦੇ।ਜੇਕਰ ਤੇਰਾ ਵੈਰੀ ਪਿਆਸਾ ਹੈ,ਉਸਨੂੰ ਕੁਝ ਪੀਣ ਲਈ ਦੇ।ਇੰਝ ਕਰਨ ਨਾਲ ਤੂੰ ਉਸਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
21ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية