BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਦ ਰਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

ਯਸ਼ਵਾ 1:9


 

ਅਧਿਆਇ 41ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?
2ਉਸਨੇ ਨਿਹਚਾ ਬਾਰੇ ਕੀ ਸਿਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸਕਿਆ।
3ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸਨੂੰ ਧਰਮੀ ਕਰਾਰ ਦਿੱਤਾ।”
4ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ।
5ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸਨੂੰ ਧਰਮੀ ਬਣਾਉਂਦਾ ਹੈ।
6ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸਨੂੰ ਪਰਮੇਸ਼ੁਰ ਉਸਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।
7“ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂਗਈਆਂ ਹਨ ਅਤੇ ਜਿਨ੍ਹਾਂ ਦੇਪਾਪ ਭੁਲਾਏ ਗਏ ਹਨ।
8ਧੰਨ ਹੈ ਉਹ ਮਨੁੱਖ ਜਿਸਦੇਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।
9ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਆਸਥਾ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਆਸਥਾ ਨੇ ਉਸਨੂੰ ਧਰਮੀ ਬਣਾਇਆ।
10ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।
11ਉਸਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
12ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇਕੱਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
13ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸਕਣਗੇ। ਉਸਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
14ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।
15ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸਕਦੀ?
16ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
17ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
18ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”
19ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।
20ਪਰਮੇਸ਼ੁਰ ਦੇ ਵਚਨ ਵੱਲੋਂ ਉਸਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
21ਦੂਜੇ ਪਾਸੇ, ਉਸਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।
22ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸਨੂੰ ਧਰਮੀ ਬਣਾਇਆ।” ਇਹ ਸ਼ਬਦ “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ” ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।
23ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ।
24ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਉਭਾਰਿਆ।
25ਯਿਸੂ ਸਾਡੇ ਪਾਪਾਂ ਖਾਤਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية