BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਦ ਰਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

ਯਸ਼ਵਾ 1:9


 

ਅਧਿਆਇ 61ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਡੇ ਤੇ ਵਧ ਤੋਂ ਵਧ ਕਿਰਪਾ ਦਰਸ਼ਾਵੇ। ਨਿਸ਼ਚਿਤ ਹੀ ਨਹੀਂ।
2ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰਖ ਸਕਦੇ ਹਾਂ?
3ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਤਾ ਸੀ।
4ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਉਭਾਰੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਸੀ।
5ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸਦੇ ਪੁਨਰ ਉਥਾਨ ਵਿੱਚ ਉਸਦੇ ਨਾਲ ਜੁੜਾਂਗੇ।
6ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚਢ਼ਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।
7ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਅਜ਼ਾਦ ਹੈ।
8ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸਦੇ ਨਾਲ ਜੀਵਾਂਗੇ।
9ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜੀਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵਸ ਨਹੀਂ।
10ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ।
11ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।
12ਪਰ ਪਾਪ ਨੂੰ, ਇਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵਸ ਨਹੀਂ ਹੋਣਾ ਚਾਹੀਦਾ।
13ਆਪਣੇ ਸ਼ਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸ਼ਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
14ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।
15ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।
16ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
17ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿਖਾਏ ਗਏ ਸਨ।
18ਇਸ ਲਈ ਤੁਸੀਂ ਪਾਪਾਂ ਤੋਂ ਅਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ।
19ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖਾ ਹੈ। ਅਤੀਤ ਵਿੱਚ, ਤੁਸੀਂ ਆਪਣੇ ਸ਼ਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸ਼ਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
20ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰਖ ਸਕਿਆ।
21ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।
22ਪਰ ਹੁਣ ਤੁਸੀਂ ਪਾਪ ਤੋਂ ਅਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ।
23ਤੁਹਾਡੇ ਪਾਪਾਂ ਦੀ ਤਨਖਾਹ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਵੀ ਜੀਵਨ ਦਿੰਦਾ ਹੈ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية