BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਤ ਰਹਿਣ।

੧ ਥੱਸਲੁਨੀਕੀਆਂ 5:23


 

ਅਧਿਆਇ 71ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵਸ ਰਖਦੀ ਹੈ।
2ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਅਜ਼ਾਦ ਕਰ ਦਿੱਤੀ ਜਾਂਦੀ ਹੈ।
3ਪਰ ਜੇਕਰ ਉਹ ਦੂਜੇ ਵਿਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
4ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸ਼ਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਉਭਾਰਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸਕਦੇ ਹਾਂ।
5ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸ਼ਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
6ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਅਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
7ਤਾਂ ਫ਼ੇਰ ਸਿਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
8ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।
9ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।
10ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।
11ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।
12ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ।
13ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।
14ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।
15ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸਨੂੰ ਮੈਂ ਨਫ਼ਰਤ ਕਰਦਾ ਹਾਂ।
16ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ।
17ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।
18ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਮ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
19ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।
20ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
21ਸੋ ਮੈਂ ਇਹ ਅਸੂਲ ਸਿਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।
22ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕਰਦਾ ਹਾਂ।
23ਪਰ ਮੈਂ ਆਪਣੇ ਸ਼ਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।
24ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸ਼ਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈਕੇ ਆਉਦਾ ਹੈ।
25ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਸ਼ੁਕਰਾਨਾ ਕਰਦਾ ਹਾਂ।ਇਸਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية