BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਤ ਰਹਿਣ।

੧ ਥੱਸਲੁਨੀਕੀਆਂ 5:23


 

ਅਧਿਆਇ 81ਤਾਂ ਹੁਣ, ਜਿਹੜੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਰਣਾ ਦੋਸ਼ੀਆਂ ਵਾਂਗ ਨਹੀਂ ਹੋਵੇਗਾ।
2ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।
3ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸ਼ਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸ਼ਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
4ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।
5ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹਾੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ।
6ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ।
7ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇਕ ਨਹੀਂ।
8ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰੇ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦੇ।
9ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ।
10ਤੁਹਾਡਾ ਸ਼ਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।
11ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸ਼ਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉਠਾਇਆ ਅਤੇ ਉਹ ਤੁਹਾਡੇ ਸ਼ਰੀਰਾਂ ਨੂੰ ਆਪਣੇ ਉਸ ਆਤਮੇ ਰਾਹੀਂ, ਤੁਹਾਡੇ ਨਾਸ਼ਵਾਨ ਸ਼ਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ।
12ਇਸਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ।
13ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸ਼ਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ।
14ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮੇ ਦੇ ਮਗਰ ਚੱਲਦੇ ਹਨ।
15ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਪਿਤਾ। ਪਿਆਰੇ ਪਿਤਾ।”
16ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮੇ ਨਾਲ ਜੁੜ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।
17ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।
18ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਮ੍ਹਣੇ ਕੁਝ ਵੀ ਨਹੀਂ ਹਨ।
19ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।
20ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਰਣਾ ਕੀਤਾ।
21ਉਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਅਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬਚਿਆਂ ਨਾਲ ਸੰਬੰਧਿਤ ਹੈ।
22ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।
23ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸ਼ਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।
24ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹੜੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸਨੇ ਵੇਖੀ ਹੋਈ ਹੈ।
25ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ।
26ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ।
27ਪਰਮੇਸ਼ੁਰ ਵੇਖ ਸਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ।
28ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।
29ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
30ਤਾਂ ਜਿਨ੍ਹਾਂ ਲੋਕਾਂ ਨੂੰ ਉਸਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸਨੇ ਸਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸਨੇ ਧਰਮੀ ਬਣਾਇਆ, ਉਸਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।
31ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸਕਦਾ ਹੈ।
32ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।
33ਜਿਸਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
34ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਰਣਾ ਕਰ ਸਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਉਭਾਰਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ।
35ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸਕਦੇ ਹਨ? ਨਹੀਂ। ਕੀ ਮਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵਖ ਕਰ ਸਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸਕਦੇ ਹਨ? ਨਹੀਂ।
36ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੋਇਆ ਹੈ;“ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ।ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵਧ ਨਹੀਂ ਸਮਝਿਆ।”
37ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।
38ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸਕਦਾ। ਨਾ ਹੀ ਮੌਤ ਨਾ ਜੀਵਨ, ਨਾਹੀ ਦੁਖ ਅਤੇ ਰਾਜ ਕਰਨ ਵਾਲੇ ਆਤਮੇ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸਕਦੀ ਹੈ।
39 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية