BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਦ ਰਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

ਯਸ਼ਵਾ 1:9


 

ਅਧਿਆਇ 91ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।
2ਮੇਰੇ ਦਿਲ ਵਿੱਚ ਯਹੂਦੀਆਂ ਵਾਸਤੇ ਉਦਾਸੀ ਅਤੇ ਨਿਰੰਤਰ ਦਰਦ ਹੈ।
3ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸਕਦਾ। ਮਾਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।
4ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
5ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ, “ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।
6ਹਾਂ, ਮੈਂ ਯਹੂਦੀਆਂ ਲਈ ਦੁਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।
7ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।”
8ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰਮੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
9ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।”
10ਸਿਰਫ਼ ਇਹੀ ਨਹੀਂ। ਰਿਬਕਾਹ ਵੀ ਗਰਭਵਤੀ ਹੋ ਗਈ ਅਤੇ ਉਸਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।
11ਪਰ ਦੋ ਬਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” ਇਹ ਬਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ।
12
13ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।”
14ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸਕਦੇ।
15ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, ‘ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਅਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ।”
16ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।
17ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”
18ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।
19ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸਨੂੰ ਨਿਯਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”
20ਉਹ ਨਾ ਪੁਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁਛ ਸਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
21ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸਕਦਾ ਹੈ।
22ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸਕਣ। ਪਰਮੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
23ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ।
24ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ।
25ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ:“ਜਿਹੜੇ ਲੋਕ ਮੇਰੇ ਨਹੀਂ ਹਨ,ਮੈਂ ਆਖਾਂਗਾ ਉਹ ਮੇਰੇ ਲੋਕ ਹਨ।ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।
26“ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ‘ਤੁਸੀਂ ਮੇਰੇ ਲੋਕ ਨਹੀਂ ਹੋ’ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।”
27ਅਤੇ ਯਸਾਯਾਹ ਇਸਰਾਏਲ ਬਾਰੇ ਚੀਕਦਾ ਹੈ:“ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ,ਪਰ ਉਸਦੇ ਕੁਝ ਲੋਕ ਹੀ ਬਚਾਏ ਜਾਣਗੇ।
28ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਰਣਾ ਕਰੇਗਾ।”
29ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ:“ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ।ਜੇਕਰ ਉਸਨੇ ਅਜਿਹਾ ਨਾ ਕੀਤਾ ਹੁੰਦਾ,ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇਅਤੇ ਗੋਮਰਾਹ ਜਿਹੇ ਬਣ ਜਾਂਦੇ।”
30ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
31ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ।
32ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।
33ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ;“ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਪਾਉਂਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ।ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।” • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية