BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

“ਰਥ ਕਰੇ ਇਵੇਂ ਹੀ ਮਰਨ ਦੁਸ਼ਮਣ ਤੁਹਾਡੇ, ਯਹੋਵਾਹ ਜੀ!ਅਤੇ ਕਾਸ਼ ਉਹ ਲੋਕ ਸਾਰੇ ਜਿਹੜੇ ਪਿਆਰ ਕਰਨ ਤੁਹਾਨੂੰ ਹੋ ਜਾਵਣ ਤਕੜੇ ਚਢ਼ਦੇ ਸੂਰਜ ਵਾਗਰਾਂ!”ਇਸ ਤਰ੍ਹਾਂ ਉਥੇ

ਕਜ਼ਾૃ 5:31


 

ਅਧਿਆਇ 1



1ਇਹ ਚਿਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ।ਮੈਂ ਇਹ ਚਿਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।
2ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।
3ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।
4ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸਕੀਏ ਜਦੋਂ ਉਹ ਤਕਲੀਵ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ।
5ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵਧੇਰੇ ਸੁਖ ਪ੍ਰਾਪਤ ਕਰਦੇ ਹਾਂ।
6ਜੇ ਸਾਨੂੰ ਦੁਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।
7ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।
8ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉਥੇ ਬਹੁਤ ਦੁਖ ਝੱਲੇ। ਜਿੰਨਾ ਅਸੀਂ ਝੱਲ ਸਕੀਏ ਇਹ ਉਸਤੋਂ ਵਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
9ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸਕੀਏ ਜਿਹੜਾ ਲੋਕਾਂ ਨੂੰ ਮੌਤ ਤੋਂ ਉਭਾਰਦਾ ਹੈ।
10ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।
11ਅਤੇ ਤੁਸੀਂ ਆਪਣੀਆਂ ਪ੍ਰਾਰਥਨਾਵਾਂ ਰਾਹੀਂ ਸਾਡੀ ਸਹਾਇਤਾ ਕਰ ਸਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਸ਼ੁਕਰਾਨਾ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਰਹੀਂ ਸਾਨੂੰ ਅਸੀਸ ਦਿੱਤੀ।
12ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿਚਕਾਰ ਕੀਤੇ, ਇਹ ਹੋਰ ਵੀ ਵਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
13ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਨ ਅਤੇ ਸਮਝਨ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ।
14ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਨ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
15ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸਕਦੇ ਸੀ।
16ਮੈਂ ਆਪਣੀ ਮੈਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸਕਾਂਗਾ।
17ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂ” ਅਤੇ ਉਸੇ ਸਮੇਂ, “ਨਾ, ਨਾ”।
18ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ।
19ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।
20ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।
21ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ।
22ਉਸਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸਦੇ ਲੋਕ ਹਾਂ। ਅਤੇ ਉਸਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
23ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।
24ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯਂਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية