BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਸਦੀਵ ਪਰਮੇਸ਼ੁਰਤੇਰੀ ਸੁਰਖਿਆ ਦਾ ਸਥਾਨ ਹੈ।ਉਸ ਦੀ ਸਦੀਵ ਸ਼ਕਤੀਤੇਰਾ ਬਚਾਉ ਕਰਦੀ ਹੈ,ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀਵਿੱਚੋਂ ਕਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’

ਅਸਤਸਨਾ 33:27


 

ਅਧਿਆਇ 1



1ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ। ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਉਭਾਰਿਆ।
2ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।
3ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।
4ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।
5ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।
6ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਣ ਹਾਂ ਕਿਉਂਕਿ ਤੁਸੀਂ ਇੱਕ ਵਖਰੀ ਖੁਸ਼ ਖਬਰੀ ਵੱਲ ਮੁੜ ਰਹੇ ਹੋ।
7ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
8ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸਕਾਰ ਕਰ ਦੇਣਾ ਚਾਹੀਦਾ ਹੈ।
9ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸਨੂੰ ਨਿੰਦਿਆ ਜਾਣਾ ਚਾਹੀਦਾ ਹੈ।
10ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
11ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।
12ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।
13ਤੁਸੀਂ ਮੇਰੇ ਪਿਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
14ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵਧੇਰੇ ਵਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।
15ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸਦਿਆ।
16ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।
17ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚਲਾ ਗਿਆ।
18ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।
19ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।
20ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ।
21ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚਲਾ ਗਿਆ।
22ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ।
23ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”
24ਇਨ੍ਹਾਂ ਆਸਥਾਵਾਨਾਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية