BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਤੁਹਾਡਾ ਪਿਤਾ ਤੁਹਾਨੂੰ ਦੱਸਦਾ ਹੈ। ਆਪਣੇ ਪਿਤਾ ਤੋਂ ਬਿਨਾਂ ਤੁਹਾਡਾ ਜਨਮ ਹੀ ਨਹੀਂ ਸੀ ਹੋਣਾ। ਅਤੇ ਆਪਣੀ ਮਾਂ ਦਾ ਆਦਰ ਕਰੋ, ਉਦੋਂ ਵੀ ਜਦੋਂ ਉਹ ਬਿਰਧ ਹੋ ਜਾਵੇ।

ਅਮਸਾਲ 23:22


 

ਅਧਿਆਇ 1



1ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ।ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।
2ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।
3ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
4ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
5ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਨਿਰਣਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸਨੂੰ ਪ੍ਰਸੰਨ ਕੀਤਾ ਹੈ।
6ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੁ ਉਸਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸਨੂੰ ਉਹ ਪਿਆਰ ਕਰਦਾ ਹੈ।
7ਮਸੀਹ ਦੇ ਨਮਿਤ ਸਾਨੂੰ ਉਸਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
8ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ।
9ਉਸਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।
10ਪਰਮੇਸ਼ੁਰ ਦਾ ਇਰਾਦਾ ਢੁਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿਚਲੀਆਂ ਸਾਰੀਆਂ ਚੀਜ਼ਾਂ ਨੂੰ ਇਕਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸਦੇ ਅਧੀਨ ਕਰਨ ਦੀ ਸੀ।
11ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।
12ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸਕੀਏ।
13ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸਨੇ ਵਾਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।
14ਇਹ ਪਵਿੱਤਰ ਆਤਮਾ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।
15ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ।
16
17ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸਨੇ ਤੁਹਾਨੂੰ ਜਾਣੂ ਕਰਾਇਆ ਹੈ।
18ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।
19ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਆਸਥਾਵਾਨਾਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
20ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਨ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।
21ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿਖ ਦੀ ਦੁਨੀਆਂ ਵਿੱਚ ਤਾਕਤ ਰਖਦਾ ਹੈ।
22ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
23ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية