BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

"ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ।

ਹਿਜ਼ ਕੀ ਐਲ 33:14


 

ਅਧਿਆਇ 21ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸਨ।
2ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜਿਉਂਏ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜਿਉਂਏ ਤੁਸੀਂ ਸੰਸਾਰ ਵਿੱਚ ਬਦੀ ਦਿਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵਗਿਆਕਾਰੀ ਹਨ।
3ਪਿਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਮ੍ਹਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।
4ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।
5ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।
6ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉਠਾਇਆ ਅਤੇ ਸਾਨੂੰ ਉਸਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।
7ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।
8ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।
9ਨਹੀਂ। ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸਕਦਾ ਕਿ ਉਸਨੇ ਖੁਦ ਨੂੰ ਬਚਾਇਆ।
10ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
11ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸ਼ਰੀਰਾਂ ਉੱਪਰ ਕਰਦੇ ਹਨ।
12ਅਤੀਤ ਵਿੱਚ, ਯਾਦ ਰਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
13ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ।
14ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸ਼ਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।
15ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉਥੇ ਸ਼ਾਂਤੀ ਸਥਾਪਿਤ ਕਰਨਾ ਸੀ।
16ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸ਼ਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।
17ਮਸੀਹ ਆਇਆ ਅਤੇ ਉਸਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹੜੇ ਪਰਮੇਸ਼ੁਰ ਦੇ ਨਜ਼ਦੀਕ ਹੋ।
18ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ।
19ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
20ਤੁਸੀਂ ਆਸਥਾਵਾਨ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
21ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸਨੂੰ ਵਧਾਕੇ, ਮਸੀਹ ਇਸਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ।
22ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਿਤ ਕੀਤੇ ਜਾ ਰਹੇ ਹੋ ਜਿਥੇ ਆਤਮੇ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية