BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

"ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ।

ਹਿਜ਼ ਕੀ ਐਲ 33:14


 

ਅਧਿਆਇ 41ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
2ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰਖੋ ਅਤੇ ਇਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ।
3ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
4ਇੱਕ ਸ਼ਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।
5ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।
6ਉਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।
7ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸਨੂੰ ਦੇਣਾ ਚਾਹੁੰਦਾ ਸੀ।
8ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ:“ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ,ਉਸਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”
9ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
10ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।
11ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
12ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸ਼ਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ।
13ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
14ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
15ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ।
16ਸਮੁੱਚਾ ਸ਼ਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸ਼ਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕਠੇ ਹਨ। ਸ਼ਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸ਼ਰੀਰ ਵਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
17ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਨਾਸਥਾਵਾਨਾਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ।
18ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
19ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵਧ ਤੋਂ ਵਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
20ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
21ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੁ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।
22ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
23ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿਖਾਇਆ ਗਿਆ ਹੈ।
24ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
25ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸ਼ਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
26ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰਖੋ।
27ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸਕੇ।
28ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
29ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
30ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ।
31ਸਭ ਕੁੜਤਣ, ਕ੍ਰੋਧ, ਕੋਪ ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।
32ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية