BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

"ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ।

ਹਿਜ਼ ਕੀ ਐਲ 33:14


 

ਅਧਿਆਇ 61ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।
2ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।
3ਉਹ ਵਾਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।”
4ਪਿਤਾਓ, ਆਪਣੇ ਬਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬਚਿਆਂ ਦਾ ਪਾਲਣ ਪੋਸ਼ਣ ਕਰੋ।
5ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।
6ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
7ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।
8ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।
9ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸਦੇ ਵਾਸਤੇ ਹਰ ਕੋਈ ਬਰਾਬਰ ਹੈ।
10ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
11ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸਕੋ।
12ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ।
13ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟ ਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
14ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ।
15ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ।
16ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸਕਦੇ ਹੋ।
17ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿਖਿਆ ਹੈ।
18ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
19ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸਕਾਂ।
20ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।
21ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁਖ ਸਾਂਦ ਬਾਰੇ ਪਤਾ ਲਗੇਗਾ ਅਤੇ ਮੈਂ ਕੀ ਕਰ ਰਿਹਾ ਹਾਂ।
22ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁਖਸਾਂਦ ਬਾਰੇ ਜਾਣ ਲਵੋ। ਮੈਂ ਉਸਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ।
23ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ।
24ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁਕਦਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية