BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।

ਅਮਸਾਲ 13:20


 

ਅਧਿਆਇ 1



1ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਇਸਲਈ ਪਰਮੇਸ਼ੁਰ ਦਾ ਰਸੂਲ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਮਸੀਹ ਵਿੱਚ ਸਾਡੇ ਭਰਾ ਤਿਮੋਥਿਉਸ ਵੱਲੋਂ ਵੀ ਸ਼ੁਭਕਾਮਨਾਵਾਂ।
2ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮਸੀਹ ਵਿੱਚ ਨਿਹਚਾ ਰਖਦੇ ਹਨ ਅਤੇ ਜਿਹੜੇ ਕੁਲੁਸੈ ਸ਼ਹਿਰ ਵਿੱਚ ਰਹਿੰਦੇ ਹਨ।ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।
3ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ।
4ਅਸੀਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।
5ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰਖਿਆਤ ਰਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।
6ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁਚ ਸਮਝ ਗਏ।
7ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿਖਿਆ। ਅਸੀਂ ਉਸਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ।
8ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦਸਿਆ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ।
9ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ:ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
10ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵਧ ਸਕੋਂ;
11ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸਕੋਂ।ਫ਼ੇਰ ਅਨੰਦ ਨਾਲ,
12ਤੁਸੀਂ ਪਿਤਾ ਦਾ ਸ਼ੁਕਰਾਨਾ ਕਰੋਂਗ਼ੇ। ਉਸਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹੜੀਆਂ ਉਸਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹੜੇ ਰੌਸ਼ਨੀ ਵਿੱਚ ਰਹਿੰਦੇ ਹਨ।
13ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।
14ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।
15ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸਕਦਾ।ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ।ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।
16ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ,ਪ੍ਰਤਖ ਚੀਜ਼ਾਂ ਜਾਂ ਅਪ੍ਰਤਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ,ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂਅਤੇ ਉਸੇ ਲਈ ਸਾਜੀਆਂ ਗਈਆਂ ਹਨ।
17ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇਥੇ ਮੌਜੂਦ ਸੀ।ਅਤੇ ਉਸਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।
18ਮਸੀਹ ਸ਼ਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ।ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ।ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਉਭਾਰਿਆ ਗਿਆ ਸੀ,ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮਹੱਤਵਪੂਰਣ ਹੈ।
19ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿਚ ਪਰਮੇਸ਼ੁਰ ਦੀ ਖੁਸ਼ੀ ਸੀ।
20ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ,ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ।ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦੇ ਮੇਲ ਮਿਲਾਪ ਕਰ ਦਿੱਤਾ।
21ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।
22ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸ਼ਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸਕੇ।
23ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੇ ਨਿਹਚੇ ਵਿੱਚ ਤਕੜੇ ਹੋਣਾ ਜਾਰੀ ਰਖੋਂਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
24ਤੁਹਾਡੇ ਲਈ ਦੁਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸ਼ਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸਦੇ ਸ਼ਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
25ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ।
26ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜੀਆਂ ਤੱਕ ਲੋਕਾਂ ਤੋਂ ਲੁਕੋਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।
27ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਣਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅਦਰ ਹੈ। ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।
28ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ੍ਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।
29ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਕਰ ਰਹੀ ਹੈ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية