BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਸਦੀਵ ਪਰਮੇਸ਼ੁਰਤੇਰੀ ਸੁਰਖਿਆ ਦਾ ਸਥਾਨ ਹੈ।ਉਸ ਦੀ ਸਦੀਵ ਸ਼ਕਤੀਤੇਰਾ ਬਚਾਉ ਕਰਦੀ ਹੈ,ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀਵਿੱਚੋਂ ਕਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’

ਅਸਤਸਨਾ 33:27


 

ਅਧਿਆਇ 1



1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ।
2ਪਰਮੇਸ਼ੁਰ, ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।
3ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਹਾਂ। ਅਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹੜਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵਧ-ਫ਼ੁੱਲ ਰਿਹਾ ਹੈ।
4ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕੜੇ ਰਹਿੰਦੇ ਹੋ ਅਤੇ ਨਿਹਚਾ ਰਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕੜੇ ਰਹੋ ਅਤੇ ਆਸਥਾ ਰਖੋ।
5ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਰਣੇ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ।
6ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।
7ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ।
8ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਇੰਜੀਲ ਨੂੰ ਨਹੀਂ ਮੰਨਦੇ।
9ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹੜੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।
10ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਮ ਆਸਥਾਵਾਨਾਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹੜੀਆਂ ਅਸੀਂ ਤੁਹਾਨੂੰ ਦਸੀਆਂ ਸਨ।
11ਇਸ ਲਈ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਆਪਣੇ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਚੰਗੇ ਢੰਗ ਨਾਲ ਜਿਉਣ ਵਿੱਚ ਤੁਹਾਡੀ ਮਦਦ ਕਰੇ, ਜਿਸਨੂੰ ਜਿਉਣ ਵਾਸਤੇ ਉਸਨੇ ਤੁਹਾਨੂੰ ਸਦਿਆ ਹੈ। ਤੁਹਾਡੇ ਅੰਦਰ ਦੀ ਚੰਗਿਆਈ ਤੁਹਾਨੂੰ ਚੰਗਾ ਕਰਨ ਲਈ ਹੌਂਸਲਾ ਦਿੰਦੀ ਹੈ ਅਤੇ ਤੁਹਾਡਾ ਵਿਸ਼ਵਾਸ ਤੁਹਾਡੇ ਪਾਸੋਂ ਕੰਮ ਕਰਵਾਉਂਦਾ ਹੈ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਨੂੰ ਆਪਣੀ ਸ਼ਕਤੀ ਨਾਲ ਇਨ੍ਹਾਂ ਗੱਲਾਂ ਨੂੰ ਹੋਰ ਵਧੇਰੇ ਕਰਨ ਵਿੱਚ ਸਹਾਈ ਹੋਵੇਗਾ।
12ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية