BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।

੨ ਥੱਸਲੁਨੀਕੀਆਂ 3:5


 

ਅਧਿਆਇ 1



1ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭ ਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।
2ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਇੱਕ ਸੱਚੇ ਪੁੱਤਰ ਵਰਗਾ ਹੈ।ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ।
3ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸਕੋਂ।
4ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪਤ੍ਰ੍ਰੀਆ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।
5ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
6ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਰਾਰਥਕ ਹਨ।
7ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।
8ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ।
9ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹੜੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹੜੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹੜੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹੜੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ,
10ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿਂਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
11ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
12ਮੈਂ ਮਸੀਹ ਤਿਸੂ, ਸਾਡੇ ਪ੍ਰਭੂ, ਦਾ ਸ਼ੁਕਰਾਨਾ ਕਰਦਾ ਹਾਂ ਕਿਉਂਕਿ ਉਸਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।
13ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸਨੂੰ ਦੰਡ ਦਿੱਤੇ ਅਤੇ ਮੈਂ ਉਸਨੂੰ ਦੁਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਮਿਹਰ ਵਿਖਾਈ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤਿਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
14ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।
15ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
16ਪਰ ਮੈਨੂੰ ਦਯਾ ਵਿਖਾਈ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦ ਜੀਵਨ ਪ੍ਰਾਪਤ ਕਰਦੇ ਹਨ।
17ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸਨੂੰ ਤਬਾਹ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ।
18ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁਧ ਲੜੋ।
19ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸਦੇ ਆਧਾਰ ਤੇ ਜੀਣ ਜਿਸਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਆਸਥਾ ਤੋਂ ਡਿੱਗ ਗਏ।
20ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿਖਣਗੇ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Български
  • Український
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية
  • فارسی