BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸਕੇ।

ਲੋਕਾ 21:15


 

ਅਧਿਆਇ 21ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਸ਼ੁਕਰਾਨਾ ਕਰੋ।
2ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ। ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ।
3ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀਦਾਤਾ ਨੂੰ ਪ੍ਰਸੰਨ ਕਰਦਾ ਹੈ।
4ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ।
5ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।
6ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ।
7ਇਹੀ ਕਾਰਣ ਹੈ ਜੋ ਉਸਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।
8ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।
9ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
10ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
11ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।
12ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।
13ਕਿਉਂ? ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹਵਾਹ ਬਣਾਈ ਗਈ ਸੀ।
14ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵਗਿਆਕਾਰੀ ਬਣ ਗਈ।
15ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية