BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।

ਜ਼ਬੂਰ 40:5


 

ਅਧਿਆਇ 31ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।
2ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
3ਉਸਨੂੰ ਬਹੁਤੀ ਸੁਰਾ ਨਹੀਂ ਪੀਣੀ ਚਾਹੀਦੀ। ਉਸਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।
4ਉਸਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
5ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸਕਦਾ।
6ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।
7ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।
8ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਡੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸੁਰਾ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
9ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸਨੂੰ ਉਹ ਸਹੀ ਸਮਝਦੇ ਹਨ।
10ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸਕਦੇ ਹਨ।
11ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸਕੇ।
12ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
13ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।
14ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।
15ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜਿਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
16ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ:“ਉਹ ਸਾਨੂੰ ਮਨੁੱਖੀ ਸ਼ਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ;ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ;ਉਸ ਨੂੰ ਦੂਤਾਂ ਨੇ ਦੇਖਿਆ।ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ;ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾਉਸਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية