BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈੜਾ ਹੈ।

੧ ਤਿਮੋਥਿਉਸ 5:8


 

ਅਧਿਆਇ 1



1ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨਹਆਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਂਚ ਸਿਖਾਉਂਦਾ ਹੈ।
2ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਵੀ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।
3ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।
4ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ।ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।
5ਮੈਂ ਕਰੀਟ ਵਿੱਚ ਤੁਹਾਨੂੰ ਇਸ ਲਈ ਛਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੀਟ ਵਿੱਚ ਛਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।
6ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।
7ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸਨੂੰ ਪਿਆਕਲ ਨਹੀਂ ਹੋਣਾ ਚਾਹੀਦਾ। ਉਸਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
8ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇਛੁਕ ਹੋਣਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
9ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿਥੇ ਗਲਤ ਹਨ।
10ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਿਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
11ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।
12ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈੜੇ ਪਸ਼ੂ ਅਤੇ ਨਿਕੰਮੇ ਹਨ ਜਿਹੜੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।”
13ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।
14ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।
15ਸ਼ੁਧ ਲੋਕਾਂ ਲਈ ਸਭ ਕੁਝ ਸ਼ੁਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰਖਦੇ, ਉਨ੍ਹਾਂ ਲਈ ਕੁਝ ਵੀ ਸ਼ੁਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।
16ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية