BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।

ਅਮਸਾਲ 20:28


 

ਅਧਿਆਇ 2



1ਤੀਤੁਸ, ਜਿਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿਖਾਉਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ।
2ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ।
3ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।
4ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬਚਿਆਂ ਨੂੰ ਪਿਆਰ ਕਰਨਾ ਸਿਖਾ ਸਕਦੇ ਹਨ।
5ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿਖਾ ਸਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
6ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ।
7ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।
8ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸਦੇ ਕੋਲ ਸਾਡੇ ਵਿਰੁੱਧ ਬੋਲ ਸਕਣ ਲਈ ਕੁਝ ਨਹੀਂ ਹੋਵੇਗਾ।
9ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ।
10ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
11ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
12ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਲ ਜਿਉਣਾ ਸਿਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
13ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
14ਉਸਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
15ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية