BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂਾਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।

ਅਮਸਾਲ 20:3


 

ਅਧਿਆਇ 3



1ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਨਿਯਤਰਣ ਹੇਠਾਂ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।
2ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸਜਨਤਾ ਨਾਲ ਰਹਿਣਾ; ਅਤੇ ਹਰ ਪਰਿਸਥਿਤੀ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।
3ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸ਼ਰੀਰ ਕਰਨੀਆਂ ਅਤੇ ਮਾਨਣੀਆਂ ਚਾਹੁਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
4ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।
5ਉਸਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
6ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।
7ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਸਈਵੀ ਜੀਵਨ ਪ੍ਰਾਪਤ ਕਰ ਸਕੀਏ। ਅਤੇ ਇਹ ਸਾਡੀ ਉਮੀਦ ਹੈ।
8ਇਹ ਇੱਕ ਸੱਚਾ ਉਪਦੇਸ਼ ਹੈ।ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਆਸਥਾ ਰਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।
9ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਰਾਰਥਕ ਹਨ ਤਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।
10ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰਖੋ।
11ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।
12ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।
13ਜਦੋਂ ਸ਼ਰ੍ਹਾ ਦੇ ਪੜਾਉਣ ਵਾਲੇ ਜ਼ੇਨਸ ਅਤੇ ਅਪੁਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।
14ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।
15ਇਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ।ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية