BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”

ਰਸੂਲਾਂ ਦੇ ਕਰਤੱਬ 18:10
  • 1


 

ਅਧਿਆਇ 1



1ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭ ਕਾਮਨਾਵਾਂ।ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਲੇਮੋਨ ਨੂੰ।
2ਸਾਡੀ ਭੈਣ ਅਫ਼ੀਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।
3ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।
4ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।
5ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
6ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰਖਦੇ ਹਾਂ।
7ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।
8ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ।
9ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।
10ਮੈਂ ਤੁਹਾਨੂੰ ਇ ਆਪਣੇ ਪੁੱਤਰ ਓਨੇਸਿਮੁਸ ਲਈ ਪੁਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।
11ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।
12ਮੈਂ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।
13ਮੈਂ ਉਸਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਨਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।
14ਪਰ ਤੁਹਾਨੂੰ ਪਹਿਲਾਂ ਪੁਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
15ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸਕੇ,
16ਅੱਗੇ ਤੋਂ ਇਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵਧ ਹੈ। ਮੈਂ ਉਸਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸਨੂੰ ਉਸਤੋਂ ਵੀ ਵਧੇਰੇ ਪਿਆਰ ਕਰੋਂਗੇ। ਤੁਸੀਂ ਉਸਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।
17ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਣਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।
18ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿਮੇਵਾਰ ਸਮਝੋ।
19ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।
20ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।
21ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵਧ ਕਰੋਂਗੇ।
22ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾਵਾਂ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸਕਾਂਗਾ।
23ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।
24ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।
25ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮੇ ਦੇ ਅੰਗ ਸੰਗ ਹੋਵੇ।


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية